ਪਰਮੀਸ਼ ਵਰਮਾ ਨੇ ਆਪਣੇ ਪਿਤਾ ਤੇ ਭਰਾ ਨਾਲ ਸਾਂਝੀ ਕੀਤੀ ਖ਼ਾਸ ਤਸਵੀਰ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਟੌਹਰ ਨਾਲ ਛੜਾ ਗਾਇਕ ਤੇ ਐਕਟਰ ਪਰਮੀਸ਼ ਵਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦਾ ਹੈ । ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੇ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਆਪਣੇ ਪਿਤਾ ਤੇ ਭਰਾ ਦੇ ਨਾਲ ਪਿਆਰੀ ਜਿਹੀ ਤਸਵੀਰ ਪੋਸਟ ਕੀਤੀ ਹੈ।
Image Source: instagram
ਇਸ ਤਸਵੀਰ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ਬਹੁਤ ਜਲਦ ਕੁਝ ਨਵਾਂ ਆ ਰਿਹਾ ਹੈ.. ਕੀ ਕੋਈ ਬੁੱਝ ਸਕਦਾ ਹੈ? ਇਸ ਤਸਵੀਰ ‘ਚ ਤਿੰਨੋ ਜਣੇ ਮੁਸਕਰਾਉਂਦੇ ਹੋਏ ਨਜ਼ਰ ਆ ਰਹੇ ਨੇ। ਇਸ ਪੋਸਟ ਉੱਤੇ ਤਿੰਨ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ।
Image Source: instagram
ਜੇ ਗੱਲ ਕਰੀਏ ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤਾਂ ਦੇ ਨਾਲ ਸ਼ਾਨਦਾਰ ਫ਼ਿਲਮਾਂ ਵੀ ਦੇ ਚੁੱਕੇ ਨੇ। ਉਹ ‘ਦਿਲ ਦੀਆਂ ਗੱਲਾਂ’,‘ਸਿੰਘਮ’, ‘ਜਿੰਦੇ ਮੇਰੀਏ’ ਵਰਗੀ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਇਸ ਤੋਂ ਇਲਾਵਾ ਉਹ ਕਈ ਨਾਮੀ ਗਾਇਕਾਂ ਦੇ ਮਿਊਜ਼ਿਕ ਵੀਡੀਓ ਵੀ ਡਾਇਰੈਕਟ ਕਰ ਚੁੱਕੇ ਨੇ। ਪਰਮੀਸ਼ ਵਰਮਾ ਦੀ ਸੋਸ਼ਲ ਮੀਡੀਆ ਉੱਤੇ ਚੰਗੀ ਫੈਨ ਫਾਲਵਿੰਗ ਹੈ।
View this post on Instagram