ਪਰਮੀਸ਼ ਵਰਮਾ ਨੇ ਆਪਣੀ ਧੀ ‘ਸਦਾ’ ਦੇ ਨਾਲ ਸਾਂਝੀ ਕੀਤੀ ਬੇਹੱਦ ਹੀ ਕਿਊਟ ਤਸਵੀਰ, ਫੈਨਜ਼ ਲੁੱਟਾ ਰਹੇ ਨੇ ਪਿਆਰ
Lajwinder kaur
December 14th 2022 01:09 PM --
Updated:
December 14th 2022 01:44 PM
Parmish Verma shares his daughter Sadaa cute pic: ਪੰਜਾਬੀ ਮਿਊਜ਼ਿਕ ਜਗਤ ਦੇ ਮਲਟੀਸਟਾਰ ਕਲਾਕਾਰ ਪਰਮੀਸ਼ ਵਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। 30 ਸਤੰਬਰ ਨੂੰ ਉਨ੍ਹਾਂ ਦੀ ਪਤਨੀ ਗੀਤ ਗਰੇਵਾਲ ਨੇ ਧੀ ਨੂੰ ਜਨਮ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ ਹੈ। ਉਹ ਅਕਸਰ ਹੀ ਆਪਣੇ ਧੀ ਦੇ ਨਾਲ ਪਿਆਰੀ-ਪਿਆਰੀ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। ਕੁਝ ਸਮੇਂ ਪਹਿਲਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੀ ਲਾਡਲੀ ਧੀ ਦੇ ਨਾਲ ਇੱਕ ਕਿਊਟ ਜਿਹੀ ਤਸਵੀਰ ਸ਼ੇਅਰ ਕੀਤੀ ਹੈ।