ਵਿਆਹ ਤੋਂ ਬਾਅਦ ਪਰਮੀਸ਼ ਵਰਮਾ ਦੀ ਪਤਨੀ ਗੀਤ ਗਰੇਵਾਲ ਨੇ ਬਦਲਿਆ ਆਪਣਾ ਨਾਂਅ, ਸੋਸ਼ਲ ਮੀਡੀਆ ‘ਤੇ ਕੀਤਾ ਖੁਲਾਸਾ

ਪੰਜਾਬੀ ਗਾਇਕ ਪਰਮੀਸ਼ ਵਰਮਾ (Parmish Verma) ਜੋ ਕੁਝ ਦਿਨ ਪਹਿਲਾਂ ਹੀ ਵਿਆਹ ਦੇ ਬੰਧਨ ‘ਚ ਬੱਝੇ ਹਨ। ਜੀ ਹਾਂ ਉਨ੍ਹਾਂ ਨੇ ਆਪਣੀ ਕੈਨੇਡੀਅਨ-ਪੰਜਾਬੀ ਗਰਲਫ੍ਰੈਂਡ ਗੀਤ ਗਰੇਵਾਲ ਦੇ ਨਾਲ ਗੁਰੂ ਸਾਹਿਬ ਦੀ ਹਜ਼ੂਰੀ ‘ਚ ਲਾਵਾਂ ਲਈਆਂ ਹਨ। ਇਸ ਵਿਆਹ ‘ਚ ਖ਼ਾਸ ਦੋਸਤ ਅਤੇ ਪਰਿਵਾਰਕ ਮੈਂਬਰ ਹੀ ਸ਼ਾਮਿਲ ਹੋਏ ਸਨ। ਪਰਮੀਸ਼ ਵਰਮਾ ਦੇ ਵਿਆਹ ਦੀਆਂ ਤਸਵੀਰਾਂ ਨੂੰ ਸ਼ੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤੀਆਂ ਜਾ ਰਹੀਆਂ ਹਨ। ਦੱਸ ਦਈਏ ਉਨ੍ਹਾਂ ਦੀ ਪਤਨੀ ਗੀਤ ਗਰੇਵਾਲ ਨੇ ਵਿਆਹ ਤੋਂ ਬਾਅਦ ਆਪਣਾ ਨਾਂਅ ਬਦਲ ਲਿਆ ਹੈ।
ਵਿਆਹ ਹੋਣ ਤੋਂ ਬਾਅਦ ਉਨ੍ਹਾਂ ਨੇ ਆਪਣੇ ਨਾਮ ਦੇ ਨਾਲ ਆਪਣੇ ਪਤੀ ਪਰਮੀਸ਼ ਵਰਮਾ ਦਾ ਸਰਨੇਮ ਜੋੜ ਲਿਆ ਹੈ। ਜੀ ਹੀ ਗੀਤ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਤੇ ਆਪਣੇ ਨਾਮ ਦੇ ਨਾਲ ਆਪਣੇ ਪਤੀ ਦਾ ਸਰਨੇਮ ਲਗਾਉਂਦੇ ਹੋਏ ਲਿਖਿਆ ਹੈ ਗੀਤ ਗਰੇਵਾਲ ਵਰਮਾ (Geet Grewal Verma)।
ਜੇ ਗੱਲ ਕਰੀਏ ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਤਾਂ ਉਹ ਹਾਲ ਹੀ ਚ ਉਹ ‘ਨੋ ਮੌਰ ਛੜਾ’ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਹਨ। ਇਸ ਗੀਤ ‘ਚ ਪਰਮੀਸ਼ ਵਰਮਾ ਦੇ ਵਿਆਹ ਦੇ ਵਿਜ਼ੂਅਲਸ ਦਿਖਾਏ ਗਏ ਹਨ । ਜਿਸ ‘ਚ ਰੌਸ਼ਨ ਪ੍ਰਿੰਸ, ਪ੍ਰਭ ਗਿੱਲ ਸਣੇ ਕਈ ਹੋਰ ਕਲਾਕਾਰ ਨਜ਼ਰ ਆ ਰਹੇ ਹਨ । ਗੀਤ ‘ਚ ਪਰਮੀਸ਼ ਵਰਮਾ ਦੀ ਵਾਈਫ ਗੀਤ ਗਰੇਵਾਲ ਵੀ ਦਿਖਾਈ ਦੇ ਰਹੀ ਹੈ । ਇਸ ਗੀਤ ਨੂੰ ਪਰਮੀਸ਼ ਵਰਮਾ ਦੇ ਵਿਆਹ ਉੱਤੇ ਫਿਲਮਾਇਆ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪਰਮੀਸ਼ ਵਰਮਾ ਜੋ ਕਿ ਬਹੁਤ ਜਲਦ ਆਪਣੇ ਪਿਤਾ ਦੇ ਨਾਲ ਪੰਜਾਬੀ ਫ਼ਿਲਮ ‘ਮੈਂ ਤੇ ਬਾਪੂ’ ‘ਚ ਨਜ਼ਰ ਆਉਣਗੇ। ਅਖੀਰਲੀ ਵਾਰ ਉਹ ਸੋਨਮ ਬਾਜਵਾ ਦੇ ਨਾਲ ਜਿੰਦੇ ਮੇਰੀਏ ਫ਼ਿਲਮ ਚ ਨਜ਼ਰ ਆਏ ਸੀ। ਅਦਾਕਾਰੀ ਦੇ ਨਾਲ ਗਾਇਕੀ ਦੇ ਖੇਤਰ ਚ ਵੀ ਕਾਫੀ ਐਕਟਿਵ ਨੇ। ਉਹ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਹ ਕਈ ਨਾਮੀ ਗਾਇਕਾਂ ਦੇ ਮਿਊਜ਼ਿਕ ਵੀਡੀਓ ਨੂੰ ਵੀ ਡਾਇਰੈਕਟ ਕਰ ਚੁੱਕੇ ਹਨ।