Health Benefits of Peanuts:ਸਰਦੀਆਂ 'ਚ ਜ਼ਰੂਰ ਖਾਓ ਮੂੰਗਫਲੀ, ਸਰੀਰ 'ਚ ਪੌਸ਼ਟਿਕ ਤੱਤਾਂ ਦੀ ਘਾਟ ਨੂੰ ਕਰਦੀ ਹੈ ਪੂਰਾ

By  Pushp Raj February 1st 2023 07:05 PM

Health Benefits of Peanuts: ਮੂੰਗਫਲੀ ਨੂੰ ਸਰਦੀਆਂ ਦਾ ਮੇਵਾ ਵੀ ਕਿਹਾ ਜਾਂਦਾ ਹੈ। ਇਹ ਹਰ ਵਰਗ ਦੀ ਪਹੁੰਚ ਵਿੱਚ ਹੈ ਜਿਸ ਨੂੰ ਗ਼ਰੀਬ ਤੇ ਅਮੀਰ ਸਾਰੇ ਹੀ ਆਸਾਨੀ ਨਾਲ ਖਾ ਸਕਦੇ ਹਨ। ਸਰਦੀਆਂ ਦੇ ਮੌਸਮ ਵਿੱਚ ਮੂੰਗਫਲੀ ਖਾਣ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਆਓ ਜਾਣਦੇ ਹਾਂ ਮੂੰਗਫਲੀ ਖਾਣ ਦੇ ਫਾਇਦੇ।

image From Google

ਮਹਿੰਗਾਈ ਦੇ ਇਸ ਦੌਰ ਵਿੱਚ ਬਦਾਮ ਲੋਕਾਂ ਦੀ ਪਹੁੰਚ ਤੋਂ ਦੂਰ ਹੁੰਦੇ ਜਾ ਰਹੇ ਹਨ ਪਰ ਕੀ ਤੁਹਾਨੂੰ ਪਤਾ ਹੈ ਕਿ ਬਦਾਮ ਦੀ ਹੀ ਤਰ੍ਹਾਂ ਮੂੰਗਫਲੀ ਵੀ ਬਹੁਤ ਸਾਰੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਮਾਹਿਰਾਂ ਦੀ ਮੰਨੀਏ ਤਾਂ ਮੂੰਗਫਲੀ ਨੂੰ ਬਦਾਮ ਦੀ ਤਰ੍ਹਾਂ ਰਾਤ ਨੂੰ ਭਿਓ ਕੇ ਸਵੇਰੇ ਖਾਣਾ ਬਹੁਤ ਲਾਭਦਾਇਕ ਹੁੰਦਾ ਹੈ। ਇਸ ਨਾਲ ਸਰੀਰ ਨੂੰ ਸਾਰੇ ਤੱਤ ਸਹੀ ਮਾਤਰਾ ‘ਚ ਮਿਲਦੇ ਹਨ।

ਮੂੰਗਫਲੀ ਵਿਚ ਵਿਟਾਮਿਨ, ਕੈਲਸ਼ੀਅਮ, ਪੋਟਾਸ਼ੀਅਮ, ਮੈਂਗਨੀਜ਼, ਕਾਪਰ, ਆਇਰਨ ਅਤੇ ਸੇਲੇਨੀਅਮ ਤੱਤ ਪਾਏ ਜਾਂਦੇ ਹਨ। ਇਸ ਦੀ ਵਰਤੋਂ ਨਾਲ ਸਰੀਰ ਨੂੰ ਰੋਗਾਂ ਨਾਲ ਲੜਨ ਦੀ ਸ਼ਕਤੀ ਮਿਲਦੀ ਹੈ। ਮੂੰਗਫਲੀ 'ਚ ਐਂਟੀਆਕਸੀਡੈਂਟ, ਫੈਟੀ ਐਸਿਡ ਸਣੇ ਕਈ ਹੋਰ ਪੋਸ਼ਕ ਤੱਤ ਵੀ ਹੁੰਦੇ ਹਨ ਜੋ ਦਿਲ ਤੇ ਸਰੀਰ ਦੀਆਂ ਹੋਰਨਾਂ ਬਿਮਾਰੀਆਂ ਨੂੰ ਦੂਰ ਕਰਨ 'ਚ ਮਦਦਗਾਰ ਹਨ।

image From Google

ਮੂੰਗਫਲੀ ਖਾਣ ਦੇ ਫਾਇਦੇ

ਰੋਜ਼ਾਨਾ ਸਵੇਰੇ ਭਿੱਜੀ ਹੋਈ ਮੂੰਗਫਲੀ ਦਾ ਸੇਵਨ ਦਿਮਾਗ ਦੇ ਸੈੱਲਾਂ ਨੂੰ ਵਧੀਆ ਤਰੀਕੇ ਨਾਲ ਕੰਮ ਕਰਨ ਦੀ ਤਾਕਤ ਦਿੰਦਾ ਹੈ। ਅਜਿਹੀ ‘ਚ ਦਿਮਾਗ ਦੀ ਸ਼ਕਤੀ ਤੇਜ਼ ਹੁੰਦੀ ਹੈ।

ਇਸ ਦਾ ਰੋਜ਼ਾਨਾ ਸੇਵਨ ਕਰਨ ਨਾਲ ਅੱਖਾਂ ਦੀ ਰੋਸ਼ਨੀ ਵੱਧਦੀ ਹੈ।

ਪੌਸ਼ਟਿਕ ਤੱਤਾਂ ਨਾਲ ਭਰਪੂਰ ਭਿੱਜੀ ਹੋਈ ਮੂੰਗਫਲੀ ਦਾ ਸੇਵਨ ਸਕਿਨ ਨੂੰ ਤੰਦਰੁਸਤ ਰਹਿਣ ਵਿੱਚ ਮਿਲਦੀ ਹੈ

ਮੂੰਗਫਲੀ ਨੂੰ ਹਰ ਰੋਜ਼ ਸਵੇਰੇ ਖਾਣ ਨਾਲ ਪੇਟ ਸਹੀ ਰਹਿੰਦਾ ਹੈ । ਪਾਚਨ ਤੰਤਰ ਮਜ਼ਬੂਤ ਹੁੰਦਾ ਹੈ ਤੇ ਪੇਟ ਦਰਦ, ਐਸਿਡਿਟੀ ਆਦਿ ਤੋਂ ਛੁਟਕਾਰਾ ਮਿਲਦਾ ਹੈ।

image From Google

ਹੋਰ ਪੜ੍ਹੋ: Health Tips: ਸਰਦੀਆਂ 'ਚ ਇਮਿਊਨਟੀ ਵਧਾਉਣ ਲਈ ਜ਼ਰੂਰ ਖਾਓ ਗੋਂਦ ਦੇ ਲੱਡੂ, ਜਾਣੋ ਇਸ ਦੇ ਫਾਇਦੇ ਤੇ ਇਸ ਨੂੰ ਤਿਆਰ ਕਰਨ ਦਾ ਤਰੀਕਾ

ਮੂੰਗਫਲੀ ‘ਚ ਕੈਲਸ਼ੀਅਮ, ਆਇਰਨ ਆਦਿ ਜ਼ਿਆਦਾ ਮਾਤਰਾ ‘ਚ ਹੁੰਦਾ ਹੈ ਜਿਸ ਨਾਲ ਇਹ ਮਾਸਪੇਸ਼ੀਆਂ ਅਤੇ ਹੱਡੀਆਂ ਨੂੰ ਮਜ਼ਬੂਤ ਬਣਾ ਕੇ ਜੋੜਾਂ ਦੇ ਦਰਦ ਤੋਂ ਰਾਹਤ ਦਿਵਾਉਂਦੀ ਹੈ।

ਜਿਨ੍ਹਾਂ ਨੂੰ ਕਮਰ ਦਰਦ ਦੀ ਸ਼ਿਕਾਇਤ ਰਹਿੰਦੀ ਹੈ ਉਨ੍ਹਾਂ ਨੂੰ ਆਪਣੀ ਡਾਇਟ ‘ਚ ਭਿੱਜੀ ਹੋਈ ਮੂੰਗਫਲੀ ਨੂੰ ਸ਼ਾਮਲ ਕਰਨਾ ਚਾਹੀਦਾ ਹੈ।

ਦਿਲ ਦੀ ਬਿਮਾਰੀ ਵਿਚ ਭਿੱਜੀ ਮੂੰਗਫਲੀ ਖਾਣ ਨਾਲ ਲੋਕਾਂ ਦੀ ਦਿਲ ਦੀ ਸਿਹਤ ਬਰਕਰਾਰ ਰਹਿੰਦੀ ਹੈ।

Related Post