ਅਨੂੰ ਕਪੂਰ ਦੀ ਫ਼ਿਲਮ ‘ਹਮ ਦੋ ਹਮਾਰੇ ਬਾਰਾਂ’ ਦਾ ਪੋਸਟਰ ਵੇਖ ਕੇ ਲੋਕਾਂ ਨੇ ਦਿੱਤੇ ਇਸ ਤਰ੍ਹਾਂ ਦੇ ਰਿਐਕਸ਼ਨ

ਅਨੂੰ ਕਪੂਰ (Annu Kapoor) ਜਿੱਥੇ ਆਮਿਰ ਖ਼ਾਨ ਦੀ ਫ਼ਿਲਮ ‘ਲਾਲ ਸਿੰਘ ਚੱਢਾ’ ਨੂੰ ਲੈ ਕੇ ਦਿੱਤੇ ਬਿਆਨ ‘ਤੇ ਟ੍ਰੋਲ ਹੋ ਰਹੇ ਹਨ । ਉੱਥੇ ਹੀ ਹੁਣ ਉਨ੍ਹਾਂ ਦੀ ਨਵੀਂ ਫ਼ਿਲਮ ‘ਹਮ ਦੋ ਹਮਾਰੇ ਬਾਰਾਂ’ (Hum Do Hamare Baarah)ਦੇ ਪੋਸਟਰ ਨੂੰ ਲੈ ਕੇ ਵੀ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ ।ਇਸ ਫ਼ਿਲਮ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਹੰਗਾਮਾ ਸ਼ੁਰੂ ਹੋ ਚੁੱਕਿਆ ਹੈ । ਫ਼ਿਲਮ ਆਬਾਦੀ ਵਿਸਫੋਟ ‘ਤੇ ਅਧਾਰਿਤ ਹੈ ।
ਹੋਰ ਪੜ੍ਹੋ : ਫ਼ਿਲਮ ‘ਲਾਲ ਸਿੰਘ ਚੱਢਾ’ ਨੂੰ ਲੈ ਕੇ ਅਨੂੰ ਕਪੂਰ ਨੇ ਦਿੱਤਾ ਇਸ ਤਰ੍ਹਾਂ ਦਾ ਰਿਐਕਸ਼ਨ, ਸੋਸ਼ਲ ਮੀਡੀਆ ‘ਤੇ ਹੋ ਰਹੇ ਟ੍ਰੋਲ
ਇਸ ਫ਼ਿਲਮ ਨੂੰ ਲੈ ਕੇ ਸਮੁਦਾਇ ਵਿਸ਼ੇਸ਼ ‘ਚ ਰੋਸ ਪਾਇਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਨੂੰ ਲੈ ਕੇ ਸਮਾਜ ‘ਚ ਗਲਤ ਤਰ੍ਹਾਂ ਦੀਆਂ ਚੀਜ਼ਾਂ ਫੈਲਾਈਆਂ ਜਾ ਰਹੀਆਂ ਹਨ । ਵਧਦੇ ਵਿਵਾਦ ਨੂੰ ਦੇਖਦੇ ਹੋਏ ਫਿਲਮ ਦੇ ਨਿਰਦੇਸ਼ਕ ਕਮਲ ਚੰਦਰਾ ਨੇ ਇਸ 'ਤੇ ਸਪੱਸ਼ਟੀਕਰਨ ਦਿੱਤਾ ਹੈ।
image From instagram
ਹੋਰ ਪੜ੍ਹੋ : ਅਦਾਕਾਰ ਅਨੂੰ ਕਪੂਰ ਦੇ ਨਾਲ ਫਰਾਂਸ ‘ਚ ਹੋਈ ਲੁੱਟ ਦੀ ਵਾਰਦਾਤ, ਆਈਪੈਡ ਸਣੇ ਹੋਰ ਕੀਮਤੀ ਸਮਾਨ ਚੋਰੀ
ਉਸ ਦਾ ਕਹਿਣਾ ਹੈ ਕਿ ਇਹ ਫ਼ਿਲਮ ਕਿਸੇ ਵਿਸ਼ੇਸ਼ ਭਾਈਚਾਰੇ ਦੇ ਅਕਸ ਨੂੰ ਖ਼ਰਾਬ ਕਰਨ ਲਈ ਨਹੀਂ ਬਣਾਈ ਗਈ ਹੈ। ਇਸ ਪੋਸਟਰ ‘ਤੇ ਪੱਤਰਕਾਰ ਰਾਣਾ ਅਯੂਬ ਨੇ ਵੀ ਆਪਣੇ ਟਵਿੱਟਰ ‘ਤੇ ਪ੍ਰਤੀਕਰਮ ਦਿੰਦਿਆਂ ਲਿਖਿਆ ਕਿ 'ਸੈਂਸਰ ਬੋਰਡ ਅਜਿਹੀ ਫਿਲਮ ਦੀ ਇਜਾਜ਼ਤ ਕਿਵੇਂ ਦਿੰਦਾ ਹੈ, ਜਿਸ 'ਚ ਮੁਸਲਮਾਨਾਂ ਨੂੰ ਆਬਾਦੀ ਵਿਸਫੋਟ ਦਾ ਕਾਰਨ ਦੱਸਿਆ ਗਿਆ ਹੋਵੇ ਅਤੇ ਭਾਈਚਾਰੇ 'ਤੇ ਹਮਲਿਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੋਵੇ।
image From twitter
ਦੱਸ ਦਈਏ ਕਿ ਇਸ ਤੋਂ ਪਹਿਲਾਂ ਅਦਾਕਾਰ ਆਮਿਰ ਖ਼ਾਨ ਦੀ ਫ਼ਿਲਮ ਨੂੰ ਲੈ ਕੇ ਅਨੂੰ ਕਪੂਰ ਨੂੰ ਟਰੋਲ ਕੀਤਾ ਜਾ ਰਿਹਾ ਹੈ । ਅਨੂੰ ਕਪੂਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਮੇ ਅਰਸੇ ਤੋਂ ਇੰਡਸਟਰੀ ਦੇ ਨਾਲ ਜੁੜੇ ਹੋਏ ਹਨ । ਜਿੱਥੇ ਉਹ ਕਈ ਟੀਵੀ ਸ਼ੋਅਜ਼ ‘ਚ ਨਜ਼ਰ ਆ ਚੁੱਕੇ ਹਨ । ਉੱਥੇ ਹੀ ਕਈ ਫ਼ਿਲਮਾਂ ‘ਚ ਵੀ ਉਹ ਕੰਮ ਕਰ ਚੁੱਕੇ ਹਨ ।
View this post on Instagram