ਮੁਨਮੁਨ ਦੱਤਾ ਨੇ ਦੇਬੀਨਾ ਅਤੇ ਗੁਰਮੀਤ ਚੌਧਰੀ ਦੀ ਨਵ-ਜਨਮੀ ਧੀ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ
Shaminder
April 8th 2022 04:31 PM
ਟੀਵੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਮੁਨਮੁਨ ਦੱਤਾ (Munmun Dutta) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ । ਉਸ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ।ਹੁਣ ਮੁਨਮੁਨ ਦੱਤਾ ਨੇ ਦੇਬੀਨਾ ਬੈਨਰਜੀ (debina bonnerjee) ਅਤੇ ਗੁਰਮੀਤ ਚੌਧਰੀ (Gurmeet Choudhary) ਦੀ ਧੀ ਦੇ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਮੁਨਮੁਨ ਨੇ ਦੇਬੀਨਾ ਅਤੇ ਗੁਰਮੀਤ ਦੀ ਧੀ ਨੂੰ ਆਪਣੀ ਧੀ ਨੂੰ ਆਪਣੀ ਗੋਦ ‘ਚ ਚੁੱਕਿਆ ਹੋਇਆ ਹੈ ।