ਕਪਿਲ ਸ਼ਰਮਾ ਦੀ ਧੀ ਦੇ ਜਨਮ ਦਿਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਛਾਈਆਂ

ਕਮੇਡੀਅਨ ਅਤੇ ਐਕਟਰ ਕਪਿਲ ਸ਼ਰਮਾ ਦੀ ਧੀ ਦਾ ਬੀਤੇ ਦਿਨ ਜਨਮ ਦਿਨ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ ਗਿਆ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਨ੍ਹਾਂ ਦੀ ਧੀ ਅਨਾਇਰਾ ਬਹੁਤ ਹੀ ਕਿਊਟ ਨਜ਼ਰ ਆ ਰਹੀ ਹੈ । ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਛਾਈਆਂ ਹੋਈਆਂ ਹਨ ਅਤੇ ਪ੍ਰਸ਼ੰਸਕਾਂ ਵੱਲੋਂ ਵੀ ਇਨ੍ਹਾਂ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ ।
ਕਾਮੇਡੀਅਨ ਤੇ ਐਕਟਰ ਕਪਿਲ ਸ਼ਰਮਾ ਦੀ ਬੇਟੀ ਅਨਾਇਰਾ ਸ਼ਰਮਾ ਸ਼ਾਮ ਵੀਰਵਾਰ ਨੂੰ ਇਕ ਸਾਲ ਦੀ ਹੋ ਗਈ ਹੈ। ਅਨਾਇਰਾ ਦੇ ਜਨਮਦਿਨ ਨੂੰ ਸੈਲੀਬ੍ਰੇਸ਼ਨ ਜ਼ੋਰਦਾਰ ਤਰੀਕੇ ਨਾਲ ਮਨਾਇਆ ਗਿਆ। ਕਪਿਲ ਸ਼ਰਮਾ ਨੇ ਬੇਟੀ ਦਾ ਪਹਿਲਾਂ ਜਨਮਦਿਨ ਦੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ, ਦਿਸ 'ਚ ਅਨਾਇਰਾ ਪਿੰਕ ਡ੍ਰੈੱਸ 'ਚ ਕਿਸੇ ਰਾਜਕੁਮਾਰੀ ਦੀ ਤਰ੍ਹਾਂ ਨਜ਼ਰ ਆ ਰਹੀ ਹੈ।
ਹੋਰ ਪੜ੍ਹੋ :ਕਮੇਡੀ ਕਿੰਗ ਕਪਿਲ ਸ਼ਰਮਾ ਦੇ ਘਰ ਤੋਂ ਆਈ ਇੱਕ ਹੋਰ ਗੁੱਡ ਨਿਊਜ਼ !
ਕਪਿਲ ਸ਼ਰਮਾ ਤੇ ਉਨ੍ਹਾਂ ਦੀ ਪਤਨੀ ਗਿੰਨੀ ਚਤਰਥ ਨੇ ਇਹ ਪਾਰਟੀ ਕੀਤੀ ਸੀ। ਉਨ੍ਹਾਂ ਨੇ ਲਿਖਿਆ, ਪਹਿਲੇ ਜਨਮਦਿਨ 'ਤੇ ਸਾਡੀ ਲਾਡੋ ਨੂੰ ਏਨਾ ਪਿਆਰ ਤੇ ਅਸ਼ੀਰਵਾਦ ਦੇਣ ਲਈ ਬਹੁਤ-ਬਹੁਤ ਧੰਨਵਾਦ।
ਗਿੰਨੀ ਤੇ ਕਪਿਲ ਨੇ ਬੇਟੀ ਦੇ ਜਨਮਦਿਨ ਪ੍ਰੋਗਰਾਮ ਦੀਆਂ ਕਈ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਜੋ ਦੇਖਦੇ ਹੀ ਵਾਇਰਲ ਹੋ ਗਈਆਂ ਹਨ।
View this post on Instagram