ਵਿਵਾਦਾਂ ਵਿੱਚ ਘਿਰੇ ਗਾਇਕ ਗੁਰਦਾਸ ਮਾਨ ਖਿਲਾਫ਼ ਪੁਲਿਸ ਨੇ ਮਾਮਲਾ ਕੀਤਾ ਦਰਜ

By  Rupinder Kaler August 27th 2021 01:54 PM

ਵਿਵਾਦਾਂ ਵਿੱਚ ਘਿਰੇ ਪੰਜਾਬੀ ਗਾਇਕ ਗੁਰਦਾਸ ਮਾਨ ( Gurdas Maan) ਖਿਲਾਫ਼ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਗੁਰਦਾਸ ਮਾਨ ਦੇ ਖਿਲਾਫ਼ ਪੁਲਿਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿਚ ਜਲੰਧਰ ਵਿਚ ਐੱਫ.ਆਈ.ਆਰ.ਦਰਜ ਕੀਤੀ ਹੈ। ਖਬਰਾਂ ਮੁਤਾਬਿਕ ਇਹ ਐਫਆਈਆਰ ਅੰਮ੍ਰਿਤਸਰ ਦੇ ਰਹਿਣ ਵਾਲੇ ਪਰਮਜੀਤ ਸਿੰਘ ਅਕਾਲੀ ਵੱਲੋਂ ਦਰਜ ਕਰਵਾਈ ਗਈ ਹੈ, ਜੋ ਕਿ ਸਿੱਖ ਯੂਥ ਪਾਵਰ ਆਫ ਪੰਜਾਬ ਵਿਚ ਪੰਜ ਮੈਂਬਰੀ ਕਮੇਟੀ ਦਾ ਮੈਂਬਰ ਹੈ।

Pic Courtesy: Youtube

ਹੋਰ ਪੜ੍ਹੋ :

ਬੱਬੂ ਮਾਨ ਆਪਣੇ ਖੇਤਾਂ ‘ਚ ਟ੍ਰੈਕਟਰ ਚਲਾਉਂਦੇ ਆਏ ਨਜ਼ਰ, ਗਾਇਕ ਨੇ ਵੀਡੀਓ ਕੀਤਾ ਸਾਂਝਾ

ਉਸ ਦਾ ਕਹਿਣਾ ਹੈ ਕਿ ਸਾਂਈ ਲਾਡੀ ਸ਼ਾਹ ਤੇ ਮੁਰਾਦਸ਼ਾਹ ਡੇਰੇ ਦੇ ਟਰੱਸਟ ਦੇ ਚੇਅਰਮੈਨ ਗੁਰਦਾਸ ਮਾਨ ( Gurdas Maan)  ਵੱਲੋਂ ਸਟੇਜ ‘ਤੇ ਗੀਤ ਗਾਉਂਦੇ ਹੋਏ ਸ੍ਰੀ ਗੁਰੂ ਅਮਰਦਾਸ ਜੀ ਦੀ ਤੁਲਨਾ ਬਾਬਾ ਲਾਡੀ ਸ਼ਾਹ ਨਾਲ ਕੀਤੀ ਗਈ ਅਤੇ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਪਵਿੱਤਰ ਗੁਰਬਾਣੀ ਦੀਆਂ ਪੰਕਤੀਆਂ ਦੀ ਬੇਅਦਬੀ ਕੀਤੀ ਗਈ ਹੈ।

 

View this post on Instagram

 

A post shared by Gurdas Maan (@gurdasmaanjeeyo)

ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਤੁਹਾਨੂੰ ਦੱਸ ਦਿੰਦੇ ਹਾਂ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਗੁਰਦਾਸ ਮਾਨ ( Gurdas Maan)  ਨੇ ਲਾਡੀ ਸ਼ਾਹ ਨੂੰ ਸਿੱਖ ਗੁਰੂ ਦਾ ਅੰਸ਼-ਵੰਸ਼ ਦੱਸਿਆ ਹੈ । ਹਾਲਾ ਕਿ ਗੁਰਦਾਸ ਮਾਨ ਇਸ ਮੁੱਦੇ ‘ਤੇ ਸੋਸ਼ਲ ਮੀਡੀਆ ਤੇ ਮੁਆਫੀ ਵੀ ਮੰਗ ਚੁੱਕੇ ਹਨ ।

Related Post