ਹਿਮਾਂਸ਼ੀ ਖੁਰਾਣਾ ਨੇ ਰੋਮੀ ਗਿੱਲ ਦੇ ਗੀਤ ‘ਨਹਿਰੋਂ ਪਾਰ ਬੰਗਲਾ ਪਵਾ ਦੇ ਹਾਣੀਆਂ’ ‘ਤੇ ਕੀਤਾ ਡਾਂਸ, ਵੀਡੀਓ ਹੋ ਰਿਹਾ ਵਾਇਰਲ

By  Shaminder April 18th 2020 11:01 AM

ਪੂਰੇ ਦੇਸ਼ ‘ਚ ਲਾਕਡਾਊਨ ਚੱਲ ਰਿਹਾ ਹੈ ਅਤੇ ਲੋਕ ਆਪਣੇ ਘਰਾਂ ‘ਚ ਆਪਣੇ ਪਰਿਵਾਰਾਂ ਦੇ ਨਾਲ ਸਮਾਂ ਬਿਤਾ ਰਹੇ ਹਨ । ਜਿੱਥੇ ਆਮ ਲੋਕ ਇਸ ਮੁਸੀਬਤ ਦੀ ਘੜੀ ‘ਚ ਆਪਣੇ ਘਰਾਂ ‘ਚ ਕੈਦ ਹੋ ਕੇ ਰਹਿ ਗਏ ਹਨ, ਉੱਥੇ ਹੀ ਸੈਲੀਬੇ੍ਰਟੀਜ਼ ਵੀ ਆਪਣੇ ਘਰਾਂ ‘ਚ ਰਹਿ ਕੇ ਸਮਾਂ ਬਿਤਾ ਰਹੇ ਹਨ । ਮੁਸੀਬਤ ਦੀ ਇਸ ਘੜੀ ‘ਚ ਕਲਾਕਾਰ ਜਿੱਥੇ ਆਪਣੇ ਪਰਿਵਾਰਾਂ ਦੇ ਨਾਲ ਸਮਾਂ ਬਿਤਾ ਰਹੇ ਹਨ ।

https://www.instagram.com/p/B_FC1KrAHaI/

ਉੱਥੇ ਹੀ ਆਪਣੇ ਸਮੇਂ ਨੂੰ ਬਿਤਾਉਣ ਲਈ ਤਰ੍ਹਾਂ-ਤਰ੍ਹਾਂ ਦੀਆਂ ਐਕਟਿਵਿਟੀਜ਼ ਕਰਕੇ ਆਪਣਾ ਸਮਾਂ ਗੁਜ਼ਾਰ ਰਹੇ ਹਨ ।ਮਾਡਲ, ਗਾਇਕਾ ਅਤੇ ਅਦਾਕਾਰਾ ਹਿਮਾਂਸ਼ੀ ਖੁਰਾਣਾ ਵੀ ਏਨੀਂ ਦਿਨੀਂ ਆਪਣਾ ਸਮਾਂ ਘਰ ‘ਚ ਹੀ ਗੁਜ਼ਾਰ ਰਹੇ ਹਨ । ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਅਕਸਰ ਸਾਂਝੇ ਕਰਦੇ ਰਹਿੰਦੇ ਹਨ । ਹਿਮਾਂਸ਼ੀ ਖੁਰਾਣਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।

https://www.instagram.com/p/B_AT6-TAqAJ/

ਇਸ ਵੀਡੀਓ ‘ਚ ਉਹ ਗਾਇਕ ਰੋਮੀ ਗਿੱਲ ਦੇ ਗੀਤ ‘ਤੇ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ ।ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਹਿਮਾਂਸ਼ੀ ਖੁਰਾਣਾ ਬਹੁਤ ਹੀ ਵਧੀਆ ਡਾਂਸ ਸਟੈੱਪਸ ਕਰ ਰਹੇ ਹਨ । ਉਨ੍ਹਾਂ ਦੇ ਇਸ ਵੀਡੀਓ ਨੂੰ ਉਨ੍ਹਾਂ ਦੇ ਫੈਨਸ ਦੇ ਨਾਲ-ਨਾਲ ਪੰਜਾਬੀ ਕਲਾਕਾਰਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ।

https://www.instagram.com/p/B-9u3tphlrA/

ਹਿਮਾਂਸ਼ੀ ਖੁਰਾਣਾ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਉਹ ਹਾਲ ਹੀ ‘ਚ ਆਸਿਮ ਰਿਆਜ਼ ਦੇ ਨਾਲ ਗੀਤ ‘ਕੱਲਾ ਹੀ ਸੋਹਣਾ ਨਹੀਂ’ ਲੈ ਕੇ ਆਏ ਸਨ । ਇਸ ਤੋਂ ਇਲਾਵਾ ਉਹ ਹੋਰ ਵੀ ਕਈ ਪ੍ਰਾਜੈਕਟਸ ਤੇ ਕੰਮ ਕਰ ਰਹੇ ਹਨ ।

Related Post