ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਪੁੱਤਰ ਦੀ ਪਹਿਲੀ ਝਲਕ ਕੀਤੀ ਸਾਂਝੀ, ਤਸਵੀਰ ਵਾਇਰਲ

ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਦੇ ਬੇਟੇ ਦਾ ਹੱਥ ਆਈਸ ਕ੍ਰੀਮ ਦੇ ਨਾਲ ਲਿੱਬੜਿਆ ਹੋਇਆ ਨਜ਼ਰ ਆ ਰਿਹਾ ਹੈ।ਸੋਸ਼ਲ ਮੀਡੀਆ ‘ਤੇ ਇਹ ਤਸਵੀਰ ਵਾਇਰਲ ਹੋ ਰਹੀ ਹੈ ਅਤੇ ਫੈਨਸ ਵੀ ਇਸ ਨੂੰ ਪਸੰਦ ਕਰ ਰਹੇ ਹਨ ।

By  Shaminder August 9th 2024 09:55 AM
ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਪੁੱਤਰ ਦੀ ਪਹਿਲੀ ਝਲਕ ਕੀਤੀ ਸਾਂਝੀ, ਤਸਵੀਰ ਵਾਇਰਲ

ਅਦਾਕਾਰਾ ਅਨੁਸ਼ਕਾ ਸ਼ਰਮਾ (Anushka Sharma) ਨੇ ਪਹਿਲੀ ਵਾਰ ਆਪਣੇ ਬੇਟੇ ਦੀ ਝਲਕ ਸਾਂਝੀ ਕੀਤੀ ਹੈ। ਇਸ ਤਸਵੀਰ ‘ਚ ਹਾਲਾਂਕਿ ਉਸ ਨੇ ਆਪਣੇ ਬੇਟੇ ਦਾ ਚਿਹਰਾ ਇਸ ‘ਚ ਨਹੀਂ ਵਿਖਾਇਆ ।ਪਰ ਉਸ ਦੇ ਹੱਥ ਦੀ ਝਲਕ ਸਾਂਝੀ ਕੀਤੀ ਹੈ। ਜਿਸ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਦੇ ਬੇਟੇ ਦਾ ਹੱਥ ਆਈਸ ਕ੍ਰੀਮ ਦੇ ਨਾਲ ਲਿੱਬੜਿਆ ਹੋਇਆ ਨਜ਼ਰ ਆ ਰਿਹਾ ਹੈ।

ਹੋਰ ਪੜ੍ਹੋ : ਆਖਿਰ ਕਿਹੜੇ ਸੋਚ ਵਿਚਾਰ ‘ਚ ਡੁੱਬੇ ਹਨ ਪ੍ਰਸਿੱਧ ਗਾਇਕ ਗੁਰਦਾਸ ਮਾਨ, ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ‘ਸੋਚਾਂ ਦੇ ਵਿੱਚ ਗੋਤੇ ਖਾਂਦਾ’

ਸੋਸ਼ਲ ਮੀਡੀਆ ‘ਤੇ ਇਹ ਤਸਵੀਰ ਵਾਇਰਲ ਹੋ ਰਹੀ ਹੈ ਅਤੇ ਫੈਨਸ ਵੀ ਇਸ ਨੂੰ ਪਸੰਦ ਕਰ ਰਹੇ ਹਨ । ਇਸ ਤੋਂ ਪਹਿਲਾਂ ਅਦਾਕਾਰਾ ਦੇ ਘਰ ਧੀ ਦਾ ਜਨਮ ਹੋਇਆ ਸੀ । ਹਾਲਾਂਕਿ ਧੀ ਦੀਆਂ ਤਸਵੀਰਾਂ ਵੀ ਅਦਾਕਾਰਾ ਸਾਂਝੀਆਂ ਨਹੀਂ ਕਰਦੀ । ਇੱਕ ਵਾਰ ਉਸ ਦੀ ਧੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਜ਼ਰੂਰ ਹੋਈਆਂ ਸਨ। ਜਿਸ ਤੋਂ ਬਾਅਦ ਅਦਾਕਾਰਾ ਨੇ ਕਿਹਾ ਸੀ ਕਿ ਉਨ੍ਹਾਂ ਦੀ ਪ੍ਰਾਈਵੇਸੀ ਦਾ ਧਿਆਨ ਰੱਖਿਆ ਜਾਵੇ ।

 

ਅਨੁਸ਼ਕਾ ਸ਼ਰਮਾ ਦਾ ਵਰਕ ਫਰੰਟ

 ਅਦਾਕਾਰਾ ਅਨੁਸ਼ਕਾ ਸ਼ਰਮਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬੈਂਡ ਬਾਜਾ ਬਰਾਤ,ਪੀਕੇ, ਰੱਬ ਨੇ ਬਣਾ ਦੀ ਜੋੜੀ ਸਣੇ ਕਈ ਫ਼ਿਲਮਾਂ ਕੀਤੀਆਂ ਹਨ । ਜਲਦ ਹੀ ਉਹ ਆਪਣੀ ਨਵੀਂ ਫ਼ਿਲਮ ‘ਚੱਕਦਾ ਐਕਸਪ੍ਰੈੱਸ’ ‘ਚ ਨਜ਼ਰ ਆਏਗੀ । ਹਾਲਾਂਕਿ ਇਸ ਫ਼ਿਲਮ ਦੀ ਰਿਲੀਜ਼ ਡੇਟ ਹਾਲੇ ਤੱਕ ਸਾਹਮਣੇ ਨਹੀਂ ਆਈ ਹੈ।  

View this post on Instagram

A post shared by AnushkaSharma1588 (@anushkasharma)



Related Post