ਅਦਾਕਾਰਾ ਪਰਮਿੰਦਰ ਗਿੱਲ ਨੇ ਆਪਣੀ ਸੱਸ ਦੇ ਨਾਲ ਸਾਂਝਾ ਕੀਤਾ ਖੂਬਸੂਰਤ ਵੀਡੀਓ, ਫੈਨਸ ਨੂੰ ਆ ਰਿਹਾ ਪਸੰਦ

ਅਦਾਕਾਰਾ ਪਰਮਿੰਦਰ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਸੱਸ ਦੇ ਨਾਲ ਇੱਕ ਪਿਆਰਾ ਜਿਹਾ ਵੀਡੀਓ ਸਾਂਝਾ ਕੀਤਾ ਹੈ । ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਸਾਡੇ ਬੀਬੀ ਜੀ, ਮਦਰ ਇਨ ਲਾਅ’।

By  Shaminder September 14th 2023 11:40 AM

ਅਦਾਕਾਰਾ ਪਰਮਿੰਦਰ ਗਿੱਲ (Parminder Gill) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਸੱਸ ਦੇ ਨਾਲ ਇੱਕ ਪਿਆਰਾ ਜਿਹਾ ਵੀਡੀਓ ਸਾਂਝਾ ਕੀਤਾ ਹੈ ।  ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਸਾਡੇ ਬੀਬੀ ਜੀ, ਮਦਰ ਇਨ ਲਾਅ’। ਇਸ ਵੀਡੀਓ ‘ਤੇ ਅਦਾਕਾਰਾ ਦੇ ਫੈਨਸ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । ਸੱਸ ਨੂੂੰਹ ਦੀ ਇਸ ਜੋੜੀ ਨੂੰ ਪਸੰਦ ਕੀਤਾ ਜਾ ਰਿਹਾ ਹੈ । ਫੈਨਸ ਨੇ ਹਾਰਟ ਵਾਲੇ ਇਮੋਜੀ ਪੋਸਟ ਕੀਤੇ ਹਨ । 

ਹੋਰ ਪੜ੍ਹੋ :  ਸਭ ਦੇ ਸਾਹਮਣੇ ਅਦਾਕਾਰਾ ਰੇਖਾ ਨੇ ਜੜਿਆ ਮੀਡੀਆ ਕਰਮੀ ਨੂੰ ਥੱਪੜ, ਵੀਡੀਓ ਹੋ ਰਿਹਾ ਵਾਇਰਲ

ਪਰਮਿੰਦਰ ਗਿੱਲ ਨੇ ਦਿੱਤੀਆਂ ਕਈ ਹਿੱਟ ਫ਼ਿਲਮਾਂ 

ਪਰਮਿੰਦਰ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਜਿਸ ‘ਚ ਜਲਦ ਹੀ ਰਿਲੀਜ਼ ਹੋਣ ਜਾ ਰਹੀ ‘ਗੱਡੀ ਜਾਂਦੀ ਏ ਛਲਾਂਗਾ ਮਾਰਦੀ’, ‘ਕੁੜਮਾਈਆਂ’, ‘ਜਵਾਈ ਭਾਈ’, ‘ਨਿੱਕਾ ਜੈਲਦਾਰ’ ਸਣੇ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ । ਇਸ ਤੋਂ ਇਲਾਵਾ ਅਦਾਕਾਰਾ ਬਤੌਰ ਮਾਡਲ ਕਈ ਗੀਤਾਂ ‘ਚ ਨਜ਼ਰ ਆ ਰਹੇ ਹਨ ।


ਉਨ੍ਹਾਂ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਪਰਮਿੰਦਰ ਗਿੱਲ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਦੋ ਧੀਆਂ ਅਤੇ ਇੱਕ ਪੁੱਤਰ ਹੈ ।

View this post on Instagram

A post shared by Parminder Gill (ਪਰਮਿੰਦਰ ਗਿੱਲ ) (@official.parmindergill)


ਉਨ੍ਹਾਂ ਦੇ ਪਤੀ ਦਾ ਨਾਮ ਸੁਖਜਿੰਦਰ ਗਿੱਲ ਹੈ ਜੋ ਕਿ ਖੁਦ ਵੀ ਇੱਕ ਵਧੀਆ ਅਦਾਕਾਰ ਅਤੇ ਵੀਡੀਓ ਐਡੀਟਰ ਵੀ ਹਨ । ਦੋਵੇਂ ਅਕਸਰ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਆਪਣੇ ਫਨੀ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ । 

  View this post on Instagram

A post shared by Parminder Gill (ਪਰਮਿੰਦਰ ਗਿੱਲ ) (@official.parmindergill)



Related Post