ਅਫਸਾਨਾ ਖਾਨ ਨੇ ਪਾਰਟੀ ਦੌਰਾਨ ਕਪਿਲ ਸ਼ਰਮਾ ਤੇ ਗਿੰਨੀ ਚਤਰਥ ਨੂੰ ਇੰਝ ਦਿੱਤਾ ਸਰਪ੍ਰਾਈਜ਼, ਵੇਖੋ ਵੀਡੀਓ

By  Pushp Raj January 20th 2024 02:24 PM

Afsana Khan with Kapil Sharma: ਮਸ਼ਹੂਰ ਪੰਜਾਬੀ ਗਾਇਕਾ ਅਫਸਾਨਾ ਖਾਨ (Afsana Khan) ਦੀ ਆਪਣੀ ਦਮਦਾਰ ਆਵਾਜ਼ ਲਈ ਜਾਣੀ ਜਾਂਦੀ ਹੈ। ਹਾਲ ਹੀ ਵਿੱਚ ਗਾਇਕਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਕਾਮੇਡੀਅਨ ਕਪਿਲ ਸ਼ਰਮਾ (Kapil Sharma) ਦੇ ਨਾਲ ਨਜ਼ਰ ਆ ਰਹੀ ਹੈ।

ਅਫਸਾਨਾ ਖਾਨ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਹਾਲ ਹੀ ਵਿੱਚ ਅਫਸਾਨਾ ਖਾਨ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਹ ਵੀਡੀਓ ਕੁਝ ਦਿਨ ਪੁਰਾਣੀ ਹੈ।

View this post on Instagram

A post shared by Afsana Khan (@itsafsanakhan)

 

 

ਅਫਸਾਨਾ ਖਾਨ ਨੇ ਸਾਂਝੀ ਕੀਤੀ ਕਪਿਲ ਸ਼ਰਮਾ ਤੇ ਗਿੰਨੀ ਚਤਰਥ ਨਾਲ ਵੀਡੀਓ

ਦਰਅਸਲ ਅਫਸਾਨਾ ਖਾਨ ਵੱਲੋਂ ਸ਼ੇਅਰ ਕੀਤੀ ਗਈ ਇਹ ਵੀਡੀਓ ਕਪਿਲ ਸ਼ਰਮਾ ਦੀ ਨਿਊ ਈਅਰ ਪਾਰਟੀ ਦੇ ਸਮੇਂ ਦੀ ਹੈ। ਇਸ ਦੌਰਾਨ ਜਦੋਂ ਅਫਸਾਨਾ ਖਾਨ ਪਾਰਟੀ ਵਿੱਚ ਸ਼ਾਮਲ ਹੋਣ ਪਹੁੰਚੀ ਤਾਂ ਉਸ ਨੇ ਪਾਰਟੀ ਦੇ ਹੋਸਟਾਂ ਨੂੰ ਖਾਸ ਅੰਦਾਜ਼ 'ਚ ਸਰਪ੍ਰਾਈਜ਼ ਦਿੱਤਾ।

ਦੱਸ ਦਈਏ ਕਿ ਇਹ ਪਾਰਟੀ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਤੇ ਉਨ੍ਹਾਂ ਦੀ ਪਤਨੀ ਗਿੰਨੀ ਚਤਰਥ ਵੱਲੋਂ ਸ਼ੇਅਰ ਕੀਤੀ ਗਈ ਸੀ। ਇਸ ਪਾਰਟੀ ਵਿੱਚ ਜਿਵੇਂ ਹੀ ਅਫਸਾਨਾ ਖਾਨ ਨੇ ਗੀਤ ਗਾਉਂਦੇ ਹੋਏ ਐਂਟਰੀ ਲਈ ਕਪਿਲ ਸ਼ਰਮਾ ਹੈਰਾਨ ਰਹਿ ਗਏ। ਇਸ ਮਗਰੋਂ ਉਨ੍ਹਾਂ ਨੇ ਅਫਸਾਨਾ ਤੇ ਗਾਇਕਾ ਦੇ ਪਤੀ ਸਾਜ਼ (Saajz) ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਅਫਸਾਨਾ ਖਾਨ ਤੇ ਕਪਿਲ ਸ਼ਰਮਾ ਦੀ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ ਤੇ ਕਮੈਂਟ ਕਰਕੇ ਉਸ ਦੀ ਤਾਰੀਫ ਕਰ ਰਹੇ ਹਨ।

 

View this post on Instagram

A post shared by SAAJZ (Afsaajz) (@saajzofficial)

 


ਹੋਰ ਪੜ੍ਹੋ: ਕਰਨ ਔਜਲਾ ਤੇ ਗਾਇਕ ਰਾਕਾ ਵਿਚਾਲੇ ਵਧਿਆ ਵਿਵਾਦ, ਰਾਕਾ ਦਾ ਨਵਾਂ ਗੀਤ ਯੂਟਿਊਬ ਤੋਂ ਹੋਇਆ ਡਿਲੀਟ


ਅਫਸਾਨਾ ਖਾਨ ਦਾ ਵਰਕ ਫਰੰਟ 

ਅਫਸਾਨਾ ਖ਼ਾਨ ਤੇ ਉਸ ਦੇ ਪਤੀ ਸਾਜ਼ ਦੋਵੇਂ ਹੀ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਸਿਤਾਰੇ ਹਨ। ਦੋਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਅਫਸਾਨਾ ਖਾਨ ਪਾਲੀਵੁੱਡ (Pollywood) ਤੋਂ ਲੈ ਕੇ ਬਾਲੀਵੁੱਡ ਤੱਕ ਆਪਣੀ ਬੁਲੰਦ ਆਵਾਜ਼ ਲਈ ਕਾਫੀ ਮਸ਼ਹੂਰ ਹੈ। ਅਫਸਾਨਾ ਖਾਨ ਦੇ ਕਈ ਗੀਤ ਜਿਵੇਂ ਧੱਕਾ, ਵਧਾਈਆਂ, ਯਾਰ ਮੇਰਾ ਤਿਤਲੀਆਂ ਵਰਗਾ ਆਦਿ ਮਸ਼ਹੂਰ ਹੋਏ। ਫੈਨਜ਼ ਗਾਇਕਾ ਦੇ ਗੀਤਾਂ ਨੂੰ ਬਹੁਤ ਪਸੰਦ ਕਰਦੇ ਹਨ। 

Related Post