ਅਮਰ ਨੂਰੀ ਨੇ ਵਿਸਾਖੀ ਮੌਕੇ ਵੀਡੀਓ ਸਾਂਝੀ ਕਰ ਪੰਜਾਬ ਵਾਸੀਆਂ ਨੂੰ ਦਿੱਤੀ ਵਧਾਈ, ਵੀਡੀਓ 'ਚ ਵਿਖਾਈ ਸਰਦੂਲ ਸਿੰਕਦਰ ਦੀ ਝਲਕ
ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਤੇ ਅਦਾਕਾਰਾ ਅਮਰ ਨੂਰੀ ਨੇ ਵਿਸਾਖੀ ਮੌਕੇ ਵੀਡੀਓ ਸਾਂਝੀ ਕਰ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ। ਗਾਇਕਾ ਵੱਲੋਂ ਸਾਂਝੀ ਕੀਤੀ ਗਈ ਵੀਡੀਓ'ਚ ਸਰਦੂਲ ਸਿੰਕਦਰ ਦੀ ਝਲਕ ਵੀ ਵਿਖਾਈ ਦਿੱਤੀ।

Amar Noori on Baisakhi : ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਤੇ ਅਦਾਕਾਰਾ ਅਮਰ ਨੂਰੀ ਅੱਜ ਕਿਸੇ ਪਛਾਣ ਦੀ ਮੋਹਤਾਜ਼ ਨਹੀਂ ਹੈ। ਅਮਰ ਨੂਰੀ ਨੇ ਆਪਣੇ ਪਤੀ ਸਰਦੂਲ ਸਿਕੰਦਰ ਨਾਲ ਮਿਲ ਕੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਅੱਜ ਵਿਸਾਖੀ ਦੇ ਮੌਕੇ 'ਤੇ ਗਾਇਕ ਨੇ ਫੈਨਜ਼ ਨੂੰ ਵੀਡੀਓ ਸ਼ੇਅਰ ਕਰਦੇ ਹੋਏ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਹਨ।
ਦੱਸ ਦਈਏ ਕਿ ਮਰਹੂਮ ਗਾਇਕ ਸਰਦੂਲ ਸਿਕੰਦਰ ਦੇ ਦਿਹਾਂਤ ਤੋਂ ਬਾਅਦ ਅਮਰ ਨੂਰੀ ਇੱਕਲੀ ਪੈ ਗਈ ਸੀ, ਉਹ ਅਕਸਰ ਸੋਸ਼ਲ ਮੀਡੀਆ 'ਤੇ ਵੀਡੀਓ ਤੇ ਤਸਵੀਰਾਂ ਸ਼ੇਅਰ ਕਰਕੇ ਆਪਣੇ ਪਤੀ ਸਰਦੂਲ ਸਿਕੰਦਰ ਨੂੰ ਯਾਦ ਕਰਦੀ ਰਹਿੰਦੀ ਹੈ। ਹਾਲ ਹੀ ਵਿੱਚ ਗਾਇਕਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਉਨ੍ਹਾਂ ਨੇ ਆਪਣੇ ਫੈਨਜ਼ ਨੂੰ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਦੀ ਵਧਾਈਆਂ ਦਿੱਤੀਆਂ ਹਨ।
ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਫੈਨਜ਼ ਨਾਲ ਦਿਲ ਦੀ ਗੱਲਾਂ ਸਾਂਝੀਆਂ ਕੀਤੀਆਂ। ਅਮਰ ਨੂਰੀ ਨੇ ਵੀਡੀਓ 'ਚ ਫੈਨਜ਼ ਨੂੰ ਵਿਸਾਖੀ ਤੇ ਖਾਲਸਾ ਪੰਥ ਦੀ ਸਥਾਪਨਾ ਦੀ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਫ਼ਿਲਮ 'ਉਡੀਕਾਂ ਤੇਰੀਆਂ' ਅੱਜ ਰਿਲੀਜ਼ ਹੋ ਗਈ ਹੈ। ਇਸ ਦੌਰਾਨ ਗਾਇਕਾ ਪੰਜਾਬ ਵਾਸੀਆਂ ਲਈ ਸਰਬੱਤ ਦੇ ਭਲੇ ਦੀ ਅਰਦਾਸ ਕਰਦੀ ਹੋਈ ਤੇ ਲੋਕਾਂ ਨੂੰ ਆਪਣੇ ਸੱਭਿਆਚਾਰ ਨਾਲ ਜੁੜੇ ਰਹਿਣ ਦਾ ਸੰਦੇਸ਼ ਦਿੰਦੀ ਨਜ਼ਰ ਆਈ। ਸ਼ੇਅਰ ਕੀਤੀ ਗਈ ਵੀਡੀਓ ਦੇ ਅੰਤ 'ਚ ਸਰਦੂਲ ਸਿਕੰਦਰ ਦੀ ਤਸਵੀਰ ਵੀ ਨਜ਼ਰ ਆਈ।
ਹੋਰ ਪੜ੍ਹੋ: Jasmine Sandlas: ਗਾਇਕਾ ਜੈਸਮੀਨ ਸੈਂਡਲਾਸ ਦਾ ਯੂਟਿਊਬ ਚੈਨਲ ਹੋਇਆ ਡਿਲੀਟ, ਜਾਣੋ ਇਸ ਦੇ ਪਿੱਛੇ ਦੀ ਵਜ੍ਹਾ
ਗਾਇਕਾ ਵੱਲੋਂ ਸਾਂਝੀ ਕੀਤੀ ਗਈ ਇਸ ਵੀਡੀਓ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ। ਇਸ ਵੀਡੀਓ ਉੱਪਰ ਪ੍ਰਸ਼ੰਸ਼ਕ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਵੀ ਦੇ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ,'ਪਰਮਾਤਮਾ ਤੁਹਾਡੀ ਉਮਰ ਲੋਕ ਗੀਤ ਜਿੰਨੀ ਲੰਮੀ ਕਰੇ ਮਾਤਾ ਜੀ'. ਦੂਜੇ ਯੂਜ਼ਰ ਨੇ ਕਮੈਂਟ ਕਰ ਕਿਹਾ ਲੱਗੀਆਂ ਤੋੜ ਨੀ ਚੜਣਾ ਤੂੰ ਨਾ ਲਾ ਚੁੰਨੀਆਂ ਨੂੰ ਗੋਟੇ,, ਜ੍ਹਿਨਾਂ ਦੇ ਰੂਪ ਨੇ ਸੋਹਣੇ ਉਹਨਾਂ ਦੇ ਲੇਖ ਨੇ ਖੋਟੇ...ਸਦਾਬਹਾਰ ਸਰਦੂਲ ਸਿਕੰਦਰ...। ਇਸ ਦੇ ਨਾਲ ਹੀ ਵੱਡੀ ਗਿਣਤੀ 'ਚ ਫੈਨਜ਼ ਨੇ ਗਾਇਕਾ ਨੂੰ ਉਨ੍ਹਾਂ ਦੀ ਫ਼ਿਲਮ ਰਿਲੀਜ਼ ਹੋਣ 'ਤੇ ਵਧਾਈ ਦਿੱਤੀ ਹੈ।