ਅਨੀਤਾ ਦੇਵਗਨ ਨੇ ਦੁਬਈ ਵੈਕੇਸ਼ਨ ਦਾ ਇੱਕ ਹੋਰ ਵੀਡੀਓ ਕੀਤਾ ਸਾਂਝਾ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਅਨੀਤਾ ਦੇਵਗਨ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਇਨ੍ਹੀਂ ਦਿਨੀਂ ਉਹ ਦੁਬਈ ‘ਚ ਆਪਣਾ ਸਮਾਂ ਬਿਤਾ ਰਹੇ ਹਨ । ਜਿੱਥੋਂ ਉਹ ਲਗਾਤਾਰ ਤਸਵੀਰਾਂ ਅਤੇ ਵੀਡੀਓਜ਼ ਵੀ ਸਾਂਝੇ ਕਰ ਰਹੇ ਹਨ। ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।

By  Shaminder June 5th 2023 05:35 PM

ਅਨੀਤਾ ਦੇਵਗਨ (Anita Devgan) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਇਨ੍ਹੀਂ ਦਿਨੀਂ ਉਹ ਦੁਬਈ ‘ਚ ਆਪਣਾ ਸਮਾਂ ਬਿਤਾ ਰਹੇ ਹਨ । ਜਿੱਥੋਂ ਉਹ ਲਗਾਤਾਰ ਤਸਵੀਰਾਂ ਅਤੇ ਵੀਡੀਓਜ਼ ਵੀ ਸਾਂਝੇ ਕਰ ਰਹੇ ਹਨ। ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਅਦਾਕਾਰਾ ਝੀਲ ਕਿਨਾਰੇ ਨਜ਼ਰ ਆ ਰਹੀ ਹੈ ।ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਪ੍ਰਤੀਕਰਮ ਦੇ ਰਹੇ ਹਨ । 


ਇਸ ਤੋਂ ਇਲਾਵਾ ਅਦਾਕਾਰਾ ਨੇ ਇੱਕ ਹੋਰ ਵੀਡੀਓ ਵੀ ਸਾਂਝਾ ਕੀਤਾ ਹੈ । ਜਿਸ ‘ਚ ਉਹ ਅਨੋਖੀ ਤਰ੍ਹਾਂ ਦੇ ਬਣਾਏ ਗਏ ਪੈਟਰੋਲ ਪੰਪ ਨੂੰ ਵਿਖਾਉਂਦੇ ਹੋਏ ਨਜ਼ਰ ਆ ਰਹੇ ਹਨ ।

View this post on Instagram

A post shared by Anita Devgan (@anitadevgan101)

 



ਅਨੀਤਾ ਦੇਵਗਨ ਨੇ ਦਿੱਤੀਆਂ ਕਈ ਹਿੱਟ ਫ਼ਿਲਮਾਂ 

ਅਨੀਤਾ ਦੇਵਗਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਜਿਸ ‘ਚ ਨੀ ਮੈਂ ਸੱਸ ਕੁੱਟਣੀ, ਰੱਬ ਦਾ ਰੇਡੀਓ, ਮੈਰਿਜ ਪੈਲੇਸ, ਮਾਹੀ ਮੇਰਾ ਨਿੱਕਾ ਜਿਹਾ, ਜੀ ਵਾਈਫ ਜੀ ਸਣੇ ਕਈ ਫ਼ਿਲਮਾਂ ਹਨ । ਜਿਨ੍ਹਾਂ ‘ਚ ਉਨ੍ਹਾਂ ਨੇ ਵੱਖੋ ਵੱਖਰੀ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ।


ਅਨੀਤਾ ਦੇਵਗਨ ਦੇ ਪਤੀ ਹਰਦੀਪ ਗਿੱਲ ਵੀ ਵਧੀਆ ਅਦਾਕਾਰ ਹਨ । ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ । ਦੋਵੇਂ ਇੱਕਠੇ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ । ਹਰਦੀਪ ਗਿੱਲ ਅਤੇ ਅਨੀਤਾ ਦੇਵਗਨ ਆਪਣਾ ਬਲੌਗ ਵੀ ਚਲਾਉਂਦੇ ਹਨ ।  

View this post on Instagram

A post shared by Anita Devgan (@anitadevgan101)



Related Post