ਮਰਹੂਮ ਗਾਇਕ ਸੁਰਿੰਦਰ ਸ਼ਿੰਦਾ ਨੂੰ ਯਾਦ ਕਰ ਭਾਵੁਕ ਹੋਈ ਗਾਇਕਾ ਅਨਮੋਲ ਗਗਨ ਮਾਨ, ਸਾਂਝੀ ਕੀਤੀ ਭਾਵੁਕ ਕਰ ਦੇਣ ਵਾਲੀ ਪੋਸਟ
ਪੰਜਾਬ ਦੀ ਮਸ਼ਹੂਰ ਗਾਇਕਾ ਤੋਂ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਬੁੱਧਵਾਰ ਨੂੰ ਪ੍ਰਸਿੱਧ ਤੇ ਮਹਾਨ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Anmol Gagan Mann on Surinder Shinda death: ਪੰਜਾਬ ਦੀ ਮਸ਼ਹੂਰ ਗਾਇਕਾ ਤੋਂ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਬੁੱਧਵਾਰ ਨੂੰ ਪ੍ਰਸਿੱਧ ਤੇ ਮਹਾਨ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 70 ਵਰ੍ਹਿਆਂ ਦੇ ਸਨ ਤੇ ਆਪਣੇ ਪਿੱਛੇ ਪਤਨੀ, ਦੋ ਪੁੱਤਰ ਤੇ ਦੋ ਧੀਆਂ ਛੱਡ ਗਏ ਹਨ।
ਅਨਮੋਲ ਗਗਨ ਮਾਨ ਨੇ ਆਪਣੇ ਅਧਿਕਾਰਿਤ ਫੇਸਬੁੱਕ ਪੇਜ਼ 'ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਮਰਹੂਮ ਗਾਇਕ ਸੁਰਿੰਦਰ ਸ਼ਿੰਦਾ ਜੀ ਨੂੰ ਯਾਦ ਕੀਤਾ। ਗਾਇਕਾ ਨੇਕਿਹਾ ਕਿ ਸੁਰਿੰਦਰ ਛਿੰਦਾ ਇੱਕ ਬੇਮਿਸਾਲ ਗਾਇਕ ਸਨ, ਜਿਨ੍ਹਾਂ ਨੇ ਆਪਣੀ ਬੁਲੰਦ ਆਵਾਜ਼ ਨਾਲ ਸੰਗੀਤ ਪ੍ਰੇਮੀਆਂ ਦੇ ਮਨਾਂ 'ਚ ਇੱਕ ਅਦੁੱਤੀ ਥਾਂ ਹਾਸਲ ਕੀਤੀ ਸੀ। ਉਹ ਆਪਣੇ ਸੁਰੀਲੇ ਤੇ ਸਦਾਬਹਾਰ ਗੀਤਾਂ ਰਾਹੀਂ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ 'ਚ ਹਮੇਸ਼ਾ ਵਸਦੇ ਰਹਿਣਗੇ। ਉਨ੍ਹਾਂ ਦੇ ਤੁਰ ਜਾਣ ਨਾਲ ਪੰਜਾਬੀ ਗਾਇਕੀ ਨੂੰ ਕਦੇ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।
ਉੱਘੇ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਜੀ ਦੇ ਬੇਵਕਤ ਅਕਾਲ ਚਲਾਣੇ ਦੀ ਦੁੱਖਭਰੀ ਖ਼ਬਰ ਸੁਣੀ। ਇਹ ਪੰਜਾਬ ਦੀ ਮਿਊਜ਼ਿਕ ਇੰਡਟਰੀ ਨੂੰ ਨਾ ਭੁੱਲਣਯੋਗ ਤੇ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਹੈ।ਵਾਹਿਗੁਰੂ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਦੁੱਖ ਝੱਲਣ ਦਾ ਬਲ ਬਖ਼ਸ਼ਣ।
ਅਨਮੋਲ ਗਗਨ ਮਾਨ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ 'ਚ ਸਦੀਵੀਂ ਨਿਵਾਸ ਦੇਣ ਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਜੇ ਗੱਲ ਕਰੀਏ ਅਨਮੋਲ ਗਗਨ ਮਾਨ ਦੇ ਕੰਮ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੀ ਹੈ। ਉਹ ਕਿਸਾਨੀ ਗੀਤ ‘ਚਿੜੀ ਸੋਨੇ ਦੀ’ (Chidi Sone Di) ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਈ ਸੀ।