ਅਨਮੋਲ ਕਵਾਤਰਾ ਨੇ ਹਿਨਾ ਖਾਨ ਨੂੰ ਕੈਂਸਰ ਹੋਣ 'ਤੇ ਪ੍ਰਗਟਾਇਆ ਦੁਖ, ਕਿਹਾ ਇੱਕ ਦੂਜੇ ਨੂੰ ਮਾੜਾ ਬੋਲ ਕੇ ਨਾਂ ਗੁਆਓ ਸਮਾਂ
ਮਸ਼ਹੂਰ ਸਮਾਜ ਸੇਵੀ ਅਨਮੋਲ ਕਵਾਤਰਾ ਅਕਸਰ ਲੋੜਵੰਦ ਲੋਕਾਂ ਦੀ ਮਦਦ ਕਰਦੇ ਹਨ। ਹਾਲ ਹੀ ਵਿੱਚ ਅਨਮੋਲ ਕਵਾਤਰਾ ਨੇ ਮਸ਼ਹੂਰ ਟੀਵੀ ਅਦਾਕਾਰਾ ਹਿਨਾ ਖਾਨ ਨੂੰ ਬ੍ਰੈਸਟ ਕੈਂਸਰ ਦੀ ਖ਼ਬਰ ਉੱਤੇ ਆਪਣਾ ਰਿਐਕਸ਼ਨ ਦਿੱਤਾ ਤੇ ਉਸ ਦੇ ਜਲਦ ਠੀਕ ਹੋਣ ਦੀ ਅਰਦਾਸ ਕਰਦੇ ਹੋਏ ਨਜ਼ਰ ਆਏ।
Anmol Kwatra on Hina Khan Cancer News : ਮਸ਼ਹੂਰ ਸਮਾਜ ਸੇਵੀ ਅਨਮੋਲ ਕਵਾਤਰਾ ਅਕਸਰ ਲੋੜਵੰਦ ਲੋਕਾਂ ਦੀ ਮਦਦ ਕਰਦੇ ਹਨ। ਹਾਲ ਹੀ ਵਿੱਚ ਅਨਮੋਲ ਕਵਾਤਰਾ ਨੇ ਮਸ਼ਹੂਰ ਟੀਵੀ ਅਦਾਕਾਰਾ ਹਿਨਾ ਖਾਨ ਨੂੰ ਬ੍ਰੈਸਟ ਕੈਂਸਰ ਦੀ ਖ਼ਬਰ ਉੱਤੇ ਆਪਣਾ ਰਿਐਕਸ਼ਨ ਦਿੱਤਾ ਤੇ ਉਸ ਦੇ ਜਲਦ ਠੀਕ ਹੋਣ ਦੀ ਅਰਦਾਸ ਕਰਦੇ ਹੋਏ ਨਜ਼ਰ ਆਏ।
ਦੱਸ ਦਈਏ ਕਿ ਅਨਮੋਲ ਕਵਾਤਰਾ ਸਮਾਜ ਸੇਵਾ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਹਾਲ ਹੀ 'ਚ ਅਨਮੋਲ ਕਵਾਤਰਾ ਨੇ ਆਪਣੇ ਅਧਿਕਾਰਿਤ ਸੋਸ਼ਲ ਮੀਡੀਆ ਅਕਾਊਂਟ ਉੱਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ।
ਅਨਮੋਲ ਕਵਾਤਰਾ ਵੱਲੋਂ ਸ਼ੇਅਰ ਕੀਤੀ ਗਈ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਉਹ ਲੋਕਾਂ ਨੂੰ ਜ਼ਿੰਦਗੀ ਵਿੱਚ ਖੁਸ਼ ਰਹਿਣ ਬਾਰੇ ਗੱਲਾਂ ਕਰਦੇ ਹੋਏ ਨਜ਼ਰ ਆ ਰਹੇ ਹਨ। ਅਨਮੋਲ ਕਵਾਤਰਾ ਨੇ ਆਪਣੀ ਇਸ ਵੀਡੀਓ ਵਿੱਚ ਆਮ ਲੋਕਾਂ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਉਹ ਬੀਤੇ ਕੁਝ ਦਿਨਾਂ ਤੋਂ ਲਗਾਤਾਰ ਹਿਨਾ ਖਾਨ ਦੇ ਕੈਂਸਰ ਨਾਲ ਪੀੜਤ ਹੋਣ ਦੀਆਂ ਖਬਰਾਂ ਸੁਣ ਰਹੇ ਹਨ ਜਿਸ ਨੂੰ ਸੁਣ ਕੇ ਉਨ੍ਹਾਂ ਦਾ ਮਨ ਕਾਫੀ ਪਰੇਸ਼ਾਨ ਹਨ ਤੇ ਪਤਾ ਨਹੀਂ ਕਦੋਂ ਕਿਸ ਦਾ ਵੇਲਾ ਆ ਜਾਣਾ।
ਉਨ੍ਹਾਂ ਨੇ ਆਮ ਲੋਕਾਂ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਉਹ ਆਪਣੀ ਜ਼ਿੰਦਗੀ ਨੂੰ ਖੁੱਲ੍ਹ ਕੇ ਜਿਉਣ ਅਤੇ ਕਿਸੇ ਨੂੰ ਮਾੜਾ ਨਾਲ ਬੋਲਣ ਦੀ ਨਸੀਹਤ ਦਿੰਦੇ ਨਜ਼ਰ ਆਏ। ਅਨਮੋਲ ਨੇ ਲੋਕਾਂ ਨੂੰ ਕਿਹਾ ਕਿ ਕਿਰਪਾ ਕਰਕੇ ਕਿਸੇ ਨੂੰ ਚੰਗਾ ਮੰਦਾ ਬੋਲ ਕੇ ਤੇ ਸੋਸ਼ਲ ਮੀਡੀਆ ਉੱਤੇ ਮਾੜਾ ਬੋਲ ਕੇ ਆਪਣੀ ਭੜਾਸ ਨਾ ਕੱਢੋ। ਨਿੱਕੀ ਜਿਹੀ ਜ਼ਿੰਦਗੀ ਹੈ ਤੇ ਕੱਲ੍ਹ ਨੂੰ ਕਿਹੜੀ ਫੋਨ ਕਾਲ ਨੇ ਤੁਹਾਨੂੰ ਕਿਸ ਮੋੜ 'ਤੇ ਲੈ ਕੇ ਆ ਜਾਵੇ। ਇਸ ਲਈ ਕਿਰਪਾ ਕਰਕੇ ਕਦੇ ਵੀ ਕਿਸੇ ਨਾਲ ਗ਼ਲਤ ਨਾਂ ਕਰੋ।
ਹੋਰ ਪੜ੍ਹੋ : ਅਨੰਤ-ਰਾਧਿਕਾ ਦੀ ਸੰਗੀਤ ਸੈਰਮਨੀ 'ਚ ਸ਼ਹਿਨਾਜ਼ ਗਿੱਲ ਨੇ ਆਪਣੇ ਗਲੈਮਰਸ ਲੁੱਕ ਨਾਲ ਕਈ ਹੀਰੋਈਨਾਂ ਨੂੰ ਦਿੱਤੀ ਮਾਤ,ਵੇਖੋ ਤਸਵੀਰਾਂ
ਦੱਸਣਯੋਗ ਹੈ ਕਿ ਅਨਮੋਲ ਕਵਾਤਾਰ ਵੀ ਪੰਜਾਬ ਵਿੱਚ ਬਤੌਰ ਸਮਾਜ ਸੇਵਕ ਕੰਮ ਕਰ ਰਹੇ ਹਨ। ਉਹ ਏਕ ਜ਼ਰੀਆ ਨਾਮ ਦੀ ਸਮਾਜ ਸੇਵੀ ਸੰਸਥਾ ਚਲਾਉਂਦੇ ਹਨ। ਉਹ ਅਕਸਰ ਲੋੜਵੰਦ ਲੋਕਾਂ ਦੇ ਇਲਾਜ ਵਿੱਚ ਮਦਦ ਕਰਦੇ ਹਨ। ਉਹ ਮਸ਼ਹੂਰ ਮਾਡਲ ਵੀ ਰਹਿ ਚੁੱਕੇ ਹਨ ਪਰ ਉਨ੍ਹਾਂ ਨੇ ਆਪਣੇ ਸਫਲ ਮਾਡਲਿੰਗ ਤੇ ਅਦਾਕਾਰੀ ਦੇ ਕਰੀਅਰ ਨੂੰ ਛੱਡ ਕੇ ਸਮਾਜ ਸੇਵਾ ਦਾ ਰਾਹ ਚੁਣਿਆ।