ਪ੍ਰਸਿੱਧ ਕਥਾਵਾਚਨ ਭਾਈ ਪਿੰਦਰਪਾਲ ਸਿੰਘ ਜੀ (Bhai Pinderpal Singh Ji) ਦੇ ਮਾਤਾ ਬੀਬੀ ਬਲਬੀਰ ਕੌਰ ਜੀ ਦਾ ਦਿਹਾਂਤ (Mother Death)ਹੋ ਗਿਆ ਹੈ। ਭਾਈ ਸਾਹਿਬ ਦੇ ਮਾਤਾ ਜੀ ਦੇ ਦਿਹਾਂਤ ‘ਤੇ ਕਈ ਧਾਰਮਿਕ ਅਤੇ ਸਿਆਸੀ ਹਸਤੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਦੇ ਮਾਤਾ ਦੇ ਦਿਹਾਂਤ ‘ਤੇ ਡੂੰਘਾ ਦੁੱਖ ਜਤਾਇਆ ਹੈ। ਇਸ ਦੇ ਨਾਲ ਹੀ ਵਿੱਛੜੀ ਹੋਈ ਆਤਮਾ ਦੇ ਲਈ ਉਸ ਕੁਲ ਮਾਲਕ ਅਕਾਲ ਪੁਰਖ ਦੇ ਚਰਨਾਂ ‘ਚ ਅਰਦਾਸ ਵੀ ਕੀਤੀ ਹੈ।ਸ਼੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਇੱਕ ਬਿਆਨ ‘ਚ ਉਨ੍ਹਾਂ ਨੇ ਕਿਹਾ ਕਿ ਮਨੁੱਖ ਦੇ ਜੀਵਨ ‘ਚ ਮਾਂ ਦਾ ਬਹੁਤ ਹੀ ਵੱਡਾ ਰੋਲ ਹੁੰਦਾ ਹੈ ਅਤੇ ਭਾਈ ਪਿੰਦਰਪਾਲ ਸਿੰਘ ਜੀ ਦੀਆਂ ਸਿੱਖ ਪੰਥ ਪ੍ਰਤੀ ਦਿੱਤੀਆਂ ਜਾ ਰਹੀਆਂ ਸੇਵਾਵਾਂ ਪਿੱਛੇ ਵੀ ਉਨ੍ਹਾਂ ਦੀ ਮਾਤਾ ਵੱਲੋਂ ਦਿੱਤੇ ਸੰਸਕਾਰ ਹੀ ਹਨ । ਜਿਨ੍ਹਾਂ ਦੀ ਬਦੌਲਤ ਉਹ ਇਹ ਸੇਵਾਵਾਂ ਨਿਭਾ ਰਹੇ ਹਨ ।
ਹੋਰ ਪੜ੍ਹੋ : ਅਦਾਕਾਰ ਅਭਿਸ਼ੇਕ ਬੱਚਨ ਦਾ ਅੱਜ ਹੈ ਜਨਮ ਦਿਨ, ਜਾਣੋ ਸਾਲ 'ਚ 17 ਫ਼ਿਲਮਾਂ ਫਲਾਪ ਹੋਣ ਦੇ ਬਾਵਜੂਦ ਹਨ 280 ਕਰੋੜ ਦੇ ਮਾਲਕ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਭਾਈ ਪਿੰਦਰਪਾਲ ਸਿੰਘ ਜੀ ਦੇ ਮਾਤਾ ਜੀ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਲਿਖਿਆ ‘ਪੰਥ ਪ੍ਰਸਿੱਧ ਵਿਦਵਾਨ ਕਥਾਵਾਚਕ ਸਤਿਕਾਰਯੋਗ ਭਾਈ ਪਿੰਦਰਪਾਲ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਬਲਵੀਰ ਕੌਰ ਜੀ ਬੀਤੀ ਸ਼ਾਮ ਅਕਾਲ ਚਲਾਣਾ ਕਰ ਗਏ, ਵਾਹਿਗੁਰੂ ਜੀ ਮਾਤਾ ਜੀ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਜੀ ਅਤੇ ਭਾਈ ਸਾਹਿਬ ਜੀ ਹੋਰਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਜੀ।
ਮਹਾਨ ਰੂਹ ਨੂੰ ਸਾਦਰ ਪ੍ਰਣਾਮ ਜੋ ਭਾਈ ਪਿੰਦਰਪਾਲ ਸਿੰਘ ਜਿਹੇ ਹੀਰੇ ਨੂੰ ਪੰਥ ਦੀ ਝੋਲੀ ਪਾ ਕੇ ਗਏ’। ਦੱਸ ਦਈਏ ਕਿ ਗਿਆਨੀ ਪਿੰਦਰਪਾਲ ਸਿੰਘ ਜੀ ਆਪਣੀ ਕਥਾ ਦੇ ਨਾਲ ਸੰਗਤਾਂ ਨੂੰ ਨਿਹਾਲ ਕਰਦੇ ਹਨ । ਉਹ ਦੇਸ਼ ਵਿਦੇਸ਼ ‘ਚ ਵੀ ਬੈਠੀਆਂ ਸੰਗਤਾਂ ਨੂੰ ਗੁਰੁ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਵਿਦੇਸ਼ ਟੂਰ ‘ਤੇ ਵੀ ਜਾਂਦੇ ਹਨ ।ਸੋਸ਼ਲ ਮੀਡੀਆ ‘ਤੇ ਵੀ ਅਕਸਰ ਉਨ੍ਹਾਂ ਦੇ ਧਾਰਮਿਕ ਵਿਚਾਰਾਂ ਦੇ ਵੀਡੀਓ ਵਾਇਰਲ ਹੁੰਦੇ ਰਹਿੰਦੇ ਹਨ।