ਬਿਨੂੰ ਢਿੱਲੋਂ ਤੋਂ ਲੈ ਕੇ ਐਮੀ ਵਿਰਕ ਤੱਕ ਪੰਜਾਬੀ ਕਲਾਕਾਰਾਂ ਨੇ ਕਿਸਾਨਾਂ ਨੂੰ ਪਰਾਲੀ ਨਾਂ ਸਾੜਨ ਦੀ ਕੀਤੀ ਅਪੀਲ, ਜਾਣੋ ਕੀ ਕਿਹਾ

ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕਈ ਤਰੀਕੇ ਅਪਣਾਏ ਜਾ ਰਹੇ ਹਨ। ਹਾਲ ਹੀ 'ਚ ਪਟਿਆਲਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕਈ ਗਾਇਕਾਂ ਤੇ ਫ਼ਿਲਮੀ ਕਲਾਕਾਰਾਂ ਦਾ ਸਹਾਰਾ ਲਿਆ ਹੈ। ਇਨ੍ਹਾਂ ਕਲਾਕਾਰਾਂ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਵਿਸ਼ੇਸ਼ ਸੰਦੇਸ਼ ਜਾਰੀ ਕੀਤੇ ਹਨ। ਬਿਨੂੰ ਢਿੱਲੋਂ (Binnu Dhillon) ਤੋਂ ਲੈ ਕੇ ਐਮੀ ਵਿਰਕ (Ammy Virk) ਤੱਕ ਕਈ ਕਲਾਕਾਰਾਂ ਨੇ ਕਿਸਾਨਾਂ ਨੂੰ ਪਰਾਲੀ ਨਾਂ ਸਾੜਨ ਦਾ ਸੰਦੇਸ਼ ਦਿੱਤਾ ਹੈ। ਸ

By  Pushp Raj October 25th 2023 03:11 PM

Punjabi celebs stand against stubble burning: ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕਈ ਤਰੀਕੇ ਅਪਣਾਏ ਜਾ ਰਹੇ ਹਨ। ਹਾਲ ਹੀ 'ਚ ਪਟਿਆਲਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕਈ ਗਾਇਕਾਂ ਤੇ ਫ਼ਿਲਮੀ ਕਲਾਕਾਰਾਂ ਦਾ ਸਹਾਰਾ ਲਿਆ ਹੈ। ਇਨ੍ਹਾਂ ਕਲਾਕਾਰਾਂ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਵਿਸ਼ੇਸ਼ ਸੰਦੇਸ਼ ਜਾਰੀ ਕੀਤੇ ਹਨ। ਬਿਨੂੰ ਢਿੱਲੋਂ  (Binnu Dhillon) ਤੋਂ ਲੈ ਕੇ ਐਮੀ ਵਿਰਕ (Ammy Virk) ਤੱਕ ਕਈ ਕਲਾਕਾਰਾਂ ਨੇ ਕਿਸਾਨਾਂ ਨੂੰ ਪਰਾਲੀ ਨਾਂ ਸਾੜਨ ਦਾ ਸੰਦੇਸ਼ ਦਿੱਤਾ ਹੈ। 

View this post on Instagram

A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)


ਪੰਜਾਬੀ ਫਿਲਮਾਂ ਦੇ ਮਸ਼ਹੂਰ ਕਲਾਕਾਰ ਬੀਨੂ ‌ਢਿੱਲੋਂ ਨੇ ਕਿਸਾਨਾਂ ਦੇ ਨਾਮ ਸੰਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ 'ਗੁਰੂ ਸਾਹਿਬਾਨਾਂ ਦੇ ਸਿਧਾਂਤਾਂ ਤੇ ਚੱਲਦਿਆਂ ਸਾਨੂੰ ਧਰਤੀ ਤੇ ਪਾਣੀ ਨੂੰ ਬਚਾਉਣ ਦੀ ਲੋੜ ਹੈ। ਇਸ ਲਈ ਕਿਸਾਨ ਭਰਾਵਾਂ ਨੂੰ ਬੇਨਤੀ ਹੈ ਕਿ ਉਹ ਪਰਾਲੀ ਨੂੰ ਅੱਗ ਨਾ ਲਾਉਣ, ਪਰਾਲੀ ਨੂੰ ਅੱਗ ਲਾਉਣ ਨਾਲ ਸਾਡਾ ਵਾਤਾਵਰਨ ਤਾਂ ਖ਼ਰਾਬ ਹੁੰਦਾ ਹੀ ਹੈ ਇਸ ਦੇ ਨਾਲ-ਨਾਲ ਸਾਡੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਬੀਨੂ ‌ਢਿੱਲੋਂ ਨੇ ਕਿਸਾਨਾਂ ਨੂੰ ਅੱਗੇ ਕਿਹਾ ਕਿ ਆਓ ਆਪਾਂ ਸਾਰੇ ਜਣੇ ਪੰਜਾਬ ਦੀ ਜ਼ਰਖੇਜ਼ ਧਰਤੀ ਨੂੰ ਬਚਾਉਣ ਲਈ ਇਕ ਸਾਂਝਾ ਹੰਭਲਾ ਮਾਰੀਏ।   

View this post on Instagram

A post shared by Patiala Politics (@patialapolitics)


 ਹੋਰ ਪੜ੍ਹੋ: Guru Randhawa: ਗਾਇਕ ਗੁਰੂ ਰੰਧਾਵਾ ਨੇ ਫਿਲਮ 'ਸ਼ਾਹਕੋਟ' ਤੋਂ ਸਾਂਝੀ ਕੀਤੀ ਤਸਵੀਰ, ਬੋਲੇ- ਇਸ ਸਾਡਾ ਸ਼ੂਟ 'ਤੇ ਪਹਿਲਾ ਦਿਨ ਸੀ

ਇਸੇ ਤਰ੍ਹਾਂ ਫ਼ਿਲਮੀ ਕਲਾਕਾਰ ਤੇ ਗਾਇਕ ਰਵਿੰਦਰ ਗਰੇਵਾਲ ਨੇ ਵੀ ਕਿਸਾਨਾਂ ਨੂੰ ਬੇਨਤੀ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਦਿੱਤੇ ਸੰਦੇਸ਼ ਵਿਚ ਮਸ਼ੀਨਰੀ ਦੀ ਵਰਤੋਂ ਕਰਨ ਲਈ ਬੇਨਤੀ ਕੀਤੀ ਹੈ, ਇਸ ਤੋਂ ਪਹਿਲਾਂ ਐਮੀ ਵਿਰਕ ਨੇ ਵੀ ਜ਼ਿਲ੍ਹਾ ਪਟਿਆਲਾ ਦੇ ਪ੍ਰਸ਼ਾਸਨ ਦੇ ਪੱਖ ਵਿਚ ਸੰਦੇਸ਼ ਜਾਰੀ ਕਰਦਿਆਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਦੀ ਬੇਨਤੀ ਕੀਤੀ ਸੀ।


Related Post