ਅਜੇ ਦੇਵਗਨ ਤੇ ਪੰਜਾਬੀ ਗਾਇਕ ਗੈਰੀ ਸੰਧੂ ਇੱਕਠੇ ਆਏ ਨਜ਼ਰ, ਦੋਵੇਂ ਕ੍ਰਿਕਟ ਮੈਚ ਦਾ ਆਨੰਦ ਲੈਂਦੇ ਆਏ ਨਜ਼ਰ

ਮਸ਼ਹੂਰ ਪੰਜਾਬੀ ਗਾਇਕ ਗੈਰੀ ਸੰਧੂ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੇ ਹਨ। ਹਾਲ ਹੀ 'ਚ ਗਾਇਕ ਗੈਰੀ ਸੰਧੂ ਮਸ਼ਹੂਰ ਬਾਲੀਵੁੱਡ ਅਦਾਕਾਰ ਅਜੇ ਦੇਵਗਨ ਨਾਲ ਤਸਵੀਰ ਸ਼ੇਅਰ ਕੀਤੀ ਹੈ। ਇਨ੍ਹਾਂ ਤਸਵੀਰਾਂ ਦੇ ਵਿੱਚ ਤੁਸੀਂ ਗੈਰੀ ਸੰਧੂ ਤੇ ਅਜੇ ਦੇਵਗਨ ਨਾਲ ਕ੍ਰਿਕਟ ਮੈਚ ਦਾ ਆਨੰਦ ਮਾਣਦੇ ਹੋਏ ਵੇਖ ਸਕਦੇ ਹੋ।

By  Pushp Raj July 8th 2024 06:52 PM

Ajay Devgan and Punjabi singer  Garry Sandhu seen together : ਮਸ਼ਹੂਰ ਪੰਜਾਬੀ ਗਾਇਕ ਗੈਰੀ ਸੰਧੂ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੇ ਹਨ। ਹਾਲ ਹੀ 'ਚ ਗਾਇਕ ਗੈਰੀ ਸੰਧੂ ਮਸ਼ਹੂਰ ਬਾਲੀਵੁੱਡ ਅਦਾਕਾਰ ਅਜੇ ਦੇਵਗਨ ਨਾਲ ਤਸਵੀਰ ਸ਼ੇਅਰ ਕੀਤੀ ਹੈ। 

ਦੱਸ ਦਈਏ ਕਿ ਗੈਰੀ ਸੰਧੂ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਗਾਇਕ ਅਕਸਰ ਹੀ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟ ਸ਼ੇਅਰ ਕਰਦੇ ਹਨ। 

View this post on Instagram

A post shared by 𝗚𝗮𝗿𝗿𝘆 𝗦𝗮𝗻𝗱𝗵𝘂 (@officialgarrysandhu_fans_)


ਹਾਲ ਹੀ ਵਿੱਚ ਗਾਇਕ ਗੈਰੀ ਸੰਧੂ ਨੇ ਬਾਲੀਵੁੱਡ ਦੇ ਮਸ਼ਹੂਰ ਐਕਟਰ ਅਜੇ ਦੇਵਗਨ ਨਾਲ ਆਪਣੀ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਦੇ ਵਿੱਚ ਤੁਸੀਂ ਗੈਰੀ ਸੰਧੂ ਤੇ ਅਜੇ ਦੇਵਗਨ ਨਾਲ ਕ੍ਰਿਕਟ ਮੈਚ ਦਾ ਆਨੰਦ ਮਾਣਦੇ ਹੋਏ ਵੇਖ ਸਕਦੇ ਹੋ। 

ਇਸ ਤੋਂ ਪਹਿਲਾਂ ਗੈਰੀ ਸੰਧੂ ਨੇ  ਆਪਣੀ ਵੀ ਇੱਕ ਕੁਕਿੰਗ ਵੀਡੀਓ ਵੀ ਸ਼ੇਅਰ ਕੀਤੀ ਸੀ ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਮਿਲਿਆ। ਫੈਨਜ਼ ਵੱਲੋਂ ਗੈਰੀ ਸੰਧੂ ਤੇ ਅਜੇ ਦੇਵਗਨ ਦੀ ਤਸਵੀਰ ਨੂੰ ਕਾਫੀ ਪਸੰਦ ਕਰ ਰਹੇ ਹਨ। ਦੱਸ ਦਈਏ ਕਿ ਦੋਵੇਂ ਕਲਾਕਾਰ India Vs Pakistan Champions League Match ਵੇਖਣ ਪਹੁੰਚੇ ਸੀ। 

View this post on Instagram

A post shared by Garry sandhu fans🌺✨️ (@garrysandhu.fans)



ਹੋਰ ਪੜ੍ਹੋ : ਦਿਲੀਪ ਕੁਮਾਰ ਦੀ ਬਰਸੀ ਮੌਕੇ ਭਾਵੁਕ ਹੋਈ ਸਾਇਰਾ ਬਾਨੋ, ਸਾਂਝੀ ਕੀਤੀ ਅਣਦੇਖੀ ਤਸਵੀਰ

ਗੈਰੀ ਸੰਧੂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਗਾਇਕ ਨੇ  ਆਪਣੇ ਕਰੀਅਰ ਦੀ ਸ਼ੁਰੂਆਤ 'ਫਰੈਸ਼' ਗੀਤ  ਨਾਲ ਕੀਤੀ ਸੀ। ਇਸ ਤੋਂ ਇਲਾਵਾ ਗੈਰੀ ਸੰਧੂ ਆਪਣੀ ਪਰਸਨਲ ਲਾਈਫ ਕਰਕੇ ਵੀ ਚਰਚਾ 'ਚ ਰਹਿੰਦੇ ਹਨ। ਉਹ ਹਾਲ ਹੀ 'ਚ ਜੈਸਮੀਨ ਸੈਂਡਲਾਸ ਕਰਕੇ ਚਰਚਾ 'ਚ ਰਹੇ ਸੀ। ਜੈਸਮੀਨ ਸੈਂਡਲਾਸ ਅਕਸਰ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ 'ਚ ਗੈਰੀ ਸੰਧੂ ਦਾ ਨਾਮ ਲੈਂਦੀ ਰਹੀ ਹੈ। 


Related Post