ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !
ਪੰਜਾਬੀ ਇੰਡਸਟਰੀ ਦੇ ਇੱਕ ਮਸ਼ਹੂਰ ਸਿਤਾਰੇ ਦੀ ਤਸਵੀਰ ਵੀ ਸਾਹਮਣੇ ਆਈ ਹੈ। ਜੂੜੇ ‘ਚ ਨਜ਼ਰ ਆ ਰਿਹਾ ਇਹ ਬੱਚਾ ਅੱਜ ਪੰਜਾਬੀ ਇੰਡਸਟਰੀ ਦਾ ਮੰਨਿਆ ਪ੍ਰਮੰਨਿਆ ਸਿਤਾਰਾ ਹੈ ।
ਸੋਸ਼ਲ ਮੀਡੀਆ ‘ਤੇ ਪੰਜਾਬੀ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ (Childhood Pic) ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ ।ਹੁਣ ਪੰਜਾਬੀ ਇੰਡਸਟਰੀ ਦੇ ਇੱਕ ਮਸ਼ਹੂਰ ਸਿਤਾਰੇ ਦੀ ਤਸਵੀਰ ਵੀ ਸਾਹਮਣੇ ਆਈ ਹੈ। ਜੂੜੇ ‘ਚ ਨਜ਼ਰ ਆ ਰਿਹਾ ਇਹ ਬੱਚਾ ਅੱਜ ਪੰਜਾਬੀ ਇੰਡਸਟਰੀ ਦਾ ਮੰਨਿਆ ਪ੍ਰਮੰਨਿਆ ਸਿਤਾਰਾ ਹੈ । ਉਸ ਨੇ ਜਲੰਧਰ ਦੂਰਦਰਸ਼ਨ ਤੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਸ ਨੇ ਕਾਮੇਡੀ ਦੇ ਨਾਲ ਆਪਣਾ ਕਰੀਅਰ ਸ਼ੁਰੂ ਕੀਤਾ ਸੀ ।
ਹੋਰ ਪੜ੍ਹੋ : ਅੱਜ ਦੀ ਸਵਾਰਥੀ ਦੁਨੀਆ ਨੂੰ ਬਿਆਨ ਕਰਦਾ ਹੈ ਬਾਬਾ ਗੁਲਾਬ ਸਿੰਘ ਜੀ ਤੇ ਨਿਸ਼ਾ ਬਾਨੋ ਦਾ ਧਾਰਮਿਕ ਗੀਤ
ਜਿਨ੍ਹਾਂ ਦੇ ਬਚਪਨ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ। ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋi ਕ ਗੁਰਪ੍ਰੀਤ ਘੁੱਗੀ ਨੇ ਸਿਰ ‘ਤੇ ਜੂੜਾ ਕੀਤਾ ਹੋਇਆ ਹੈ ਅਤੇ ਉਹ ਆਪਣੀਆਂ ਢਾਕਾਂ ‘ਤੇ ਹੱਥ ਰੱਖ ਕੇ ਖੜੇ ਹੋਏ ਹਨ । ਸੋਸ਼ਲ ਮੀਡੀਆ ‘ਤੇ ਇਸ ਤਸਵੀਰ ਨੂੰ ਫੈਨਸ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਸਕੂਲ ਸਮੇਂ ਦੀ ਵੀ ਇੱਕ ਤਸਵੀਰ ਸਾਹਮਣੇ ਆਈ ਹੈ। ਜਿਸ ‘ਚ ਉਹ ਸਕੂਲ ਡਰੈੱਸ ‘ਚ ਨਜ਼ਰ ਆ ਰਹੇ ਹਨ ।