ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !

ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਫੈਨਸ ਦੇ ਵੱਲੋਂ ਵੀ ਪਸੰਦ ਕੀਤਾ ਜਾਂਦਾ ਹੈ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਸਿਤਾਰੇ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ ਜੋ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਦੇ ਲਈ ਅਲਵਿਦਾ ਆਖ ਚੁੱਕੇ ਹਨ ।

By  Shaminder June 9th 2024 07:00 AM

ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਫੈਨਸ ਦੇ ਵੱਲੋਂ ਵੀ ਪਸੰਦ ਕੀਤਾ ਜਾਂਦਾ ਹੈ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਸਿਤਾਰੇ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ ਜੋ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਦੇ ਲਈ ਅਲਵਿਦਾ ਆਖ ਚੁੱਕੇ ਹਨ । ਪਰ ਮੌਤ ਤੋਂ ਬਾਅਦ ਵੀ ਉਹ ਦੁਨੀਆ ‘ਤੇ ਛਾਇਆ ਹੋਇਆ ਹੈ। ਹੁਣ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ ।ਨਹੀਂ ਸਮਝੇ ! ਅਸੀਂ ਗੱਲ ਕਰ ਰਹੇ ਹਾਂ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਸਿਤਾਰੇ ਸਿੱਧੂ ਮੂਸੇਵਾਲਾ  (Sidhu Moose wala) ਦੀ।

ਹੋਰ ਪੜ੍ਹੋ  : ਸ਼ਿਲਪਾ ਸ਼ੈੱਟੀ ਦਾ ਅੱਜ ਹੈ ਜਨਮ ਦਿਨ, ਜਾਣੋ ਰਾਜ ਕੁੰਦਰਾ ਨਾਲ ਵਿਆਹ ਤੋਂ ਪਹਿਲਾਂ ਕਿਸ ਦੇ ਲਈ ਧੜਕਦਾ ਸੀ ਅਦਾਕਾਰਾ ਦਾ ਦਿਲ

ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਸਿੱਧੂ ਮੂਸੇਵਾਲਾ ਆਪਣੇ ਮਾਪਿਆਂ ਦੇ ਨਾਲ ਨਜ਼ਰ ਆ ਰਿਹਾ ਹੈ।ਉਸ ਨੇ ਸਿਰ ‘ਤੇ ਪਟਕਾ ਬੰਨਿਆ ਹੋਇਆ ਹੈ।ਸਿੱਧੂ ਮੂਸੇਵਾਲਾ ਦੀ ਇਸ ਤਸਵੀਰ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਆ ਰਹੇ ਹਨ। 

ਸਿੱਧੂ ਮੂਸੇਵਾਲਾ ਦਾ ਵਰਕ ਫ੍ਰੰਟ 

ਸਿੱਧੂ ਮੂਸੇਵਾਲਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਹਾਲਾਂਕਿ ਉਨ੍ਹਾਂ ਦਾ ਸੰਗੀਤਕ ਕਰੀਅਰ ਬਹੁਤ ਛੋਟਾ ਰਿਹਾ ਹੈ । ਪਰ ਉਨ੍ਹਾਂ ਨੇ ਕੁਝ ਕੁ ਸਾਲਾਂ ‘ਚ ਜੋ ਸਾਖ ਇੰਡਸਟਰੀ ‘ਚ ਬਣਾਈ । ਉਸ ਨੂੰ ਬਨਾਉਣ ਲੱਗਿਆਂ ਕਈ ਕਲਾਕਾਰਾਂ ਨੂੰ ਕਈ-ਕਈ ਸਾਲ ਲੱਗ ਜਾਂਦੇ ਹਨ ।   

View this post on Instagram

A post shared by @,Sidhu❌🦅🦅❌295 (@chahal8177)





Related Post