ਤਸਵੀਰ ‘ਚ ਨਜ਼ਰ ਆ ਰਹੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਮਾਡਲ ਤੇ ਅਦਾਕਾਰਾ, ਕੀ ਤੁਸੀਂ ਪਛਾਣਿਆ !

ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੀ ਅਜਿਹੀ ਅਦਾਕਾਰਾ ਦੇ ਬਾਰੇ ਦੱਸਣ ਜਾ ਰਹੇ ਹਾਂ ।ਜਿਸ ਨੇ ਆਪਣੇ ਦਮ ‘ਤੇ ਇੰਡਸਟਰੀ ‘ਚ ਆਪਣੀ ਜਗ੍ਹਾ ਬਣਾਈ ਹੈ।

By  Shaminder June 2nd 2024 07:00 AM

ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੀ ਅਜਿਹੀ ਅਦਾਕਾਰਾ ਦੇ ਬਾਰੇ ਦੱਸਣ ਜਾ ਰਹੇ ਹਾਂ ।ਜਿਸ ਨੇ ਆਪਣੇ ਦਮ ‘ਤੇ ਇੰਡਸਟਰੀ ‘ਚ ਆਪਣੀ ਜਗ੍ਹਾ ਬਣਾਈ ਹੈ।ਅਸੀਂ ਗੱਲ ਕਰ ਰਹੇ ਹਾਂ ਬਰਾਊਨ ਅੱਖਾਂ ਵਾਲੀ ਅਦਾਕਾਰਾ ਹਿਮਾਂਸ਼ੀ ਖੁਰਾਣਾ (Himanshi Khurana) ਦੀ । ਜਿਸ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।


ਜਿਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰੀ ਅਤੇ ਇੰਡਸਟਰੀ ‘ਚ ਛਾ ਗਈ । ਸੋਸ਼ਲ ਮੀਡੀਆ ‘ਤੇ ਉਸ ਦੇ ਬਚਪਨ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਜਿਸ ‘ਚ ਹਿਮਾਂਸ਼ੀ ਵ੍ਹਾਈਟ ਕਲਰ ਦੀ ਡਰੈੱਸ ‘ਚ ਨਜ਼ਰ ਆ ਰਹੀ ਹੈ ਅਤੇ ਪਰੀਆਂ ਵਾਂਗ ਦਿਖਾਈ ਦੇ ਰਹੀ ਹੈ।

ਹਿਮਾਂਸ਼ੀ ਖੁਰਾਣਾ ਦਾ ਵਰਕ ਫ੍ਰੰਟ 

ਹਿਮਾਂਸ਼ੀ ਖੁਰਾਣਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਕੀਤੀ ਸੀ ਅਤੇ ਹੁਣ ਤੱਕ ਉਹ ਹਰੇਕ ਪੰਜਾਬੀ ਗਾਇਕ ਦੇ ਨਾਲ ਗੀਤ ਕਰ ਚੁੱਕੇ ਹਨ । ਇਸ ਤੋਂ ਇਲਾਵਾ ਹਿਮਾਂਸ਼ੀ ਖੁਰਾਣਾ ਕਈ ਫ਼ਿਲਮਾਂ ‘ਚ ਅਦਾਕਾਰੀ ਦੇ ਨਾਲ-ਨਾਲ ਬਿੱਗ ਬੌਸ ‘ਚ ਵੀ ਦਿਖਾਈ ਦੇ ਚੁੱਕੀ ਹੈ।ਅਦਾਕਾਰਾ ਆਸਿਮ ਰਿਆਜ਼ ਦੇ ਨਾਲ ਰਿਲੇਸ਼ਨਸ਼ਿਪ ‘ਚ ਸੀ ।ਜਿਸ ਤੋਂ ਬਾਅਦ ਉਸ ਨੇ ਹਾਲ ਹੀ ‘ਚ ਰਿਲੇਸ਼ਨਸ਼ਿਪ ਨੂੰ ਤੋੜ ਦਿੱਤਾ ਸੀ।   

View this post on Instagram

A post shared by Himanshi Khurana 👑 (@iamhimanshikhurana)





ਹੋਰ ਪੜ੍ਹੋ   

Related Post