ਦੀਪ ਢਿੱਲੋਂ ਕਡੰਕਟਰ ਬਣ ਸਵਾਰੀਆਂ ਦੀਆਂ ਟਿਕਟਾਂ ਕੱਟਦੇ ਆਏ ਨਜ਼ਰ, ਵੇਖੋ ਵੀਡੀਓ

ਦੀਪ ਢਿੱਲੋਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਗਾਇਕ ਬੱਸ ‘ਚ ਸਵਾਰੀਆਂ ਦੀਆਂ ਟਿਕਟਾਂ ਕੱਟਦੇ ਹੋਏ ਨਜ਼ਰ ਆ ਰਹੇ ਹਨ ।

By  Shaminder October 14th 2023 01:11 PM -- Updated: October 14th 2023 03:32 PM

ਦੀਪ ਢਿੱਲੋਂ (Deep Dhillon)ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਗਾਇਕ ਬੱਸ ‘ਚ ਸਵਾਰੀਆਂ ਦੀਆਂ ਟਿਕਟਾਂ ਕੱਟਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਵਾਇਰਲ ਹੋ ਰਿਹਾ ਹੈ  ਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ ।


ਹੋਰ ਪੜ੍ਹੋ :  ਰਾਣਾ ਰਣਬੀਰ ਦੀ ਧੀ ਸੀਰਤ ਰਾਣਾ ਨੇ ਪਤੀ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ

ਕੁਝ ਦਿਨ ਪਹਿਲਾਂ ਕੈਨੇਡਾ ਤੋਂ ਪਰਤੇ ਭਾਰਤ 

ਬੀਤੇ ਦਿਨੀਂ ਗਾਇਕ ਦੀਪ ਢਿੱਲੋਂ ਕੈਨੇਡਾ ਤੋਂ ਭਾਰਤ ਪਰਤੇ ਹਨ । ਉਹ ਵਿਦੇਸ਼ ‘ਚ ਰਹਿ ਕੇ ਕਾਫੀ ਪਰੇਸ਼ਾਨ ਹੋ ਗਏ ਸਨ ਅਤੇ ਉਨ੍ਹਾਂ ਨੇ ਕੈਨੇਡਾ ਵਾਲਾ ਘਰ ਵੇਚਣ ਦੇ ਲਈ ਇੱਕ ਪੋਸਟ ਵੀ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਸੀ ।


ਭਾਰਤ ਪਰਤਣ ਤੋਂ ਬਾਅਦ ਉਨ੍ਹਾਂ ਨੇ ਆਪਣੇ ਦਿਲ ਦਾ ਦਰਦ ਵੀ ਬਿਆਨ ਕੀਤਾ ਸੀ ਕਿ ਕਿਸ ਤਰ੍ਹਾਂ ਵਿਦੇਸ਼ ‘ਚ ਰਹਿਣ ਦੇ ਦੌਰਾਨ ਉਹ ਦਿਨ ਤਿਉਹਾਰ ਮਨਾਉਣ ਤੋਂ ਵੀ ਵਾਂਝੇ ਰਹਿ ਗਏ ਸਨ । 


ਜੈਸਮੀਨ ਜੱਸੀ ਤੇ ਦੀਪ ਢਿੱਲੋਂ ਨੇ ਦਿੱਤੇ ਕਈ ਹਿੱਟ ਗੀਤ 

ਜੈਸਮੀਨ ਜੱਸੀ ਤੇ ਦੀਪ ਢਿੱਲੋਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ਅਤੇ ਇਹ ਜੋੜੀ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹੈ । ਦੋਵਾਂ ਨੇ ਇੱਕਠਿਆਂ ਪਰਫਾਰਮ ਕੀਤਾ ਅਤੇ ਇਹ ਜੋੜੀ ਇਸੇ ਦੌਰਾਨ ਹੀ ਇੱਕ ਦੂਜੇ ਦੇ ਕਰੀਬ ਆਈ ਸੀ । ਜਿਸ ਤੋਂ ਬਾਅਦ ਦੋਵਾਂ ਨੇ ਵਿਆਹ ਕਰਵਾ ਲਿਆ ਅਤੇ ਹੁਣ ਦੋਵਾਂ ਦੇ ਬੱਚੇ ਹਨ । ਇੱਕ ਧੀ ਅਤੇ ਇੱਕ ਪੁੱਤਰ । 

View this post on Instagram

A post shared by Deep Dhillon (@deepdhillon111)


 

 



Related Post