ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਕੀਤੀ ਗਈ ਦੀਪਮਾਲਾ ਤੇ ਆਤਿਸ਼ਬਾਜ਼ੀ, ਵੇਖੋ ਮਨਮੋਹਕ ਨਜ਼ਾਰਾ

By  Pushp Raj January 18th 2024 12:13 PM

Deepmala in Golden Temple onShri Guru Gobind Singh Ji Prakash Purab: ਸਿੱਖਾਂ ਦੇ ਦਸ਼ਮ ਗੁਰੂ ਸ੍ਰੀ ਗੁਰੂ ਗੋਬਿੰਦ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਦੇਸ਼-ਵਿਦੇਸ਼ ਤੋਂ ਆਈਆਂ ਸੰਗਤਾਂ ਨੇ ਸ਼ਰਧਾ ਭਾਵਨਾ ਨਾਲ ਗੁਰਪੁਰਬ ਦਾ ਤਿਉਹਾਰ ਮਨਾਇਆ ਗਿਆ। ਗੁਰੂ ਸ੍ਰੀ ਗੁਰੂ ਗੋਬਿੰਦ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Golden Temple Amritsar) ਵਿਖੇ ਲੱਖਾਂ ਸੰਗਤਾਂ ਨਤਮਸਤਕ ਹੋਣ ਪਹੁੰਚੀਆਂ। 

ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਜੀ ਦੇ ਪ੍ਰਕਾਸ਼ ਪੁਰਬ (Prakash Purab of Shri Guru Gobind Singh Ji) ਦੇ ਖਾਸ ਮੌਕੇ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌਅ ਸਜਾਏ ਗਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ ’ਤੇ ਦੀਪਮਾਲਾ ਵੀ ਕੀਤੀ ਗਈ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ। pic.twitter.com/abmzPXfLaD

— Shiromani Gurdwara Parbandhak Committee (@SGPCAmritsar) January 17, 2024



ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਵਿਸ਼ੇਸ਼ ਦੀਪਮਾਲਾ ਤੇ ਆਤਿਸ਼ਬਾਜ਼ੀ

ਸਰਬੰਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਦੇ  ਪ੍ਰਕਾਸ਼ ਪੁਰਬ ਦੇ ਦਿਹਾੜੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀਆਂ । ਦੂਰੋਂ-ਦੂਰੋਂ ਸੰਗਤਾਂ ਇਸ ਪਵਿੱਤਰ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੀਆਂ ਅਤੇ ਉਨ੍ਹਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਸ਼ਾਮ ਦੇ ਸਮੇਂ ਸ੍ਰੀ ਸੋਦਰ ਰਹਿਰਾਸ ਸਾਹਿਬ ਦੇ ਪਾਠ ਦੇ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਦੇ ਚਾਰ-ਚੁਫੇਰੇ ਅਲੌਕਿਕ ਦੀਪਮਾਲਾ ਕੀਤੀ ਗਈ ਅਤੇ ਅਸਮਾਨ ਵਿੱਚ ਸੁੰਦਰ ਆਤਿਸ਼ਬਾਜੀ ਦਾ ਵੀ ਨਜ਼ਾਰਾ ਦੇਖਣ ਨੂੰ ਮਿਲਿਆ। ਇਸ ਅਦਭੁੱਤ ਨਜ਼ਾਰੇ ਨੂੰ ਦੇਖਣ ਦੇ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਸ੍ਰੀ ਦਰਬਾਰ ਸਾਹਿਬ ਪਹੁੰਚੀਆਂ ਤੇ ਗੁਰੂ ਘਰ ਦੇ ਇਸ ਸੋਹਣੇ ਨਜ਼ਾਰੇ ਦਾ ਆਨੰਦ ਮਾਣਿਆ। ਇਸ ਖੂਬਸੂਰਤ ਨਜ਼ਾਰੇ ਦੀ ਵੀਡੀਓ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸ਼ੇਅਰ ਕੀਤੀ ਗਈ। 

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਆਤਸ਼ਬਾਜ਼ੀ ਦੇ ਦ੍ਰਿਸ਼। pic.twitter.com/hXMo3TIdYX

— Shiromani Gurdwara Parbandhak Committee (@SGPCAmritsar) January 17, 2024




ਹੋਰ ਪੜ੍ਹੋ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਸਾਊਥ ਸੁਪਰਸਟਾਰ ਵਰੁਣ ਤੇਜ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਦੇਸ਼ ਵਿਦੇਸ਼ ਤੋਂ ਨਤਮਸਤਕ ਹੋਣ ਪਹੁੰਚੀਆਂ ਸੰਗਤਾਂ 

ਸੰਗਤਾਂ ਨੇ ਇਸ ਪਵਿੱਤਰ ਦਿਹਾੜੇ ਮੌਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਸੀਸ ਝੁਕਾਇਆ ਤੇ ਉਨ੍ਹਾਂ ਵੱਲੋਂ ਦਿੱਤੀਆਂ ਗਈਆਂ ਸਿਖਿਆਵਾਂ ਨੂੰ ਯਾਦ ਕੀਤਾ। ਸੰਗਤਾ ਨੇ ਕਿਹਾ ਕਿ ਸਾਨੂੰ ਸਿੱਖ ਹੋਣ ਉੱਤੇ ਮਾਣ ਹੈ ਕਿ ਗੁਰੂ ਸਾਹਿਬ ਨੇ ਸਾਨੂੰ ਸਿੰਘ ਸਜਾਇਆ ਅਤੇ ਸੱਚ ਤੇ ਧਰਮ ਦੀ ਰਾਹ 'ਤੇ ਚੱਲਣਾ ਸਿਖਾਇਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆ ਕੇ ਮਨ ਨੂੰ ਸਕੂਨ ਅਤੇ ਸ਼ਾਂਤੀ ਮਿਲਦੀਹੈ ਅਤੇ ਅਜਿਹਾ ਸਕੂਨ ਦੁਨੀਆ ਦੇ ਵਿੱਚ ਕਿਸੇ ਹੋਰ ਥਾਂ ‘ਤੇ ਨਹੀਂ ਮਿਲਦਾ।

Related Post