ਗੁਰਨਾਮ ਭੁੱਲਰ (Gurnam Bullar) ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਖਿਡਾਰੀ’ ਨੂੰ ਲੈ ਕੇ ਚਰਚਾ ‘ਚ ਹਨ । ਉਨ੍ਹਾਂ ਦੀ ਇਸ ਫ਼ਿਲਮ ਦੀ ਖੂਬ ਤਾਰੀਫ ਹੋ ਰਹੀ ਹੈ। ਅਦਾਕਾਰ ਧਰਮਿੰਦਰ (Dharmendra) ਨੇ ਵੀ ਉਨ੍ਹਾਂ ਦੀ ਫ਼ਿਲਮ ਦੀ ਤਾਰੀਫ ਕੀਤੀ ਹੈ।ਇਸ ਦੇ ਨਾਲ ਹੀ ਫ਼ਿਲਮ ਦੀ ਕਾਮਯਾਬੀ ਦੇ ਲਈ ਵੀ ਅਰਦਾਸ ਕੀਤੀ ਹੈ। ਧਰਮਿੰਦਰ ਦਾ ਇੱਕ ਵੀਡੀਓ ਗੁਰਨਾਮ ਭੁੱਲਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਧਰਮਿੰਦਰ ਗੁਰਨਾਮ ਭੁੱਲਰ ਦੀ ਇਸ ਫ਼ਿਲਮ ਦੀ ਤਾਰੀਫ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਲਿਖਿਆ ‘ਬਹੁਤ ਵੱਡਾ ਅਸ਼ੀਰਵਾਦ ਸਾਨੂੰ ਮਿਲਿਆ ਤੁਹਾਡੇ ਤੋਂ ਧਰਮ ਜੀ। ਇਸ ਪਿਆਰ ਲਈ ਧੰਨਵਾਦ। ਅੱਜ ਸ਼ਬਦ ਨਹੀਂ ਹੈਗੇ ਤੁਹਾਡੇ ਲਈ, ਬਹੁਤ ਸਾਰਾ ਪਿਆਰ’।
ਹੋਰ ਪੜ੍ਹੋ : ਤਸਵੀਰ ‘ਚ ਨਜ਼ਰ ਆ ਰਹੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ, ਕੀ ਤੁਸੀਂ ਪਛਾਣਿਆ !
ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਗੁਰਨਾਮ ਭੁੱਲਰ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਅਦਾਕਾਰੀ ਦੇ ਖੇਤਰ ‘ਚ ਵੀ ਉਨ੍ਹਾਂ ਨੂੰ ਕਾਮਯਾਬੀ ਮਿਲੀ । ਗੁਰਨਾਮ ਭੁੱਲਰ ਸਰਗੁਨ ਮਹਿਤਾ ਦੇ ਨਾਲ ਸੁਰਖੀ ਬਿੰਦੀ, ਸੋਨਮ ਬਾਜਵਾ ਦੇ ਨਾਲ ਗੁੱਡੀਆਂ ਪਟੋਲੇ, ਮੈਂ ਵਿਆਹ ਨਹੀਂ ਕਰੌਂਣਾ ਤੇਰੇ ਨਾਲ, ਫੁੱਫੜ ਜੀ ਸਣੇ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਉਨ੍ਹਾਂ ਦੀ ਅਦਾਕਾਰੀ ਵੀ ਦਰਸ਼ਕਾਂ ਨੂੰ ਖੂਬ ਪਸੰਦ ਆਉਂਦੀ ਹੈ ।
ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਗੁਰਨਾਮ ਭੁੱਲਰ ਨੇ ਬੀਤੀ ਨਵੰਬਰ ‘ਚ ਵਿਆਹ ਕਰਵਾਇਆ ਹੈ । ਇਸ ਵਿਆਹ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ ।ਵਿਆਹ ‘ਚ ਗਾਇਕ ਹਰਭਜਨ ਮਾਨ ਨੇ ਆਪਣੇ ਗੀਤਾਂ ਦੇ ਨਾਲ ਸਮਾਂ ਬੰਨਿਆ ਸੀ ।ਇਸ ਤੋਂ ਪਹਿਲਾਂ ਗੁਰਨਾਮ ਭੁੱਲਰ ਨੇ ਆਪਣੇ ਵਿਆਹ ਬਾਰੇ ਕੋਈ ਵੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਸਾਂਝੀ ਨਹੀਂ ਸੀ ਕੀਤੀ ਅਤੇ ਨਾ ਹੀ ਵਿਆਹ ਤੋਂ ਬਾਅਦ ਆਪਣੀ ਪਤਨੀ ਦੇ ਨਾਲ ਕੋਈ ਵੀ ਤਸਵੀਰ ਸ਼ੇਅਰ ਕੀਤੀ ।ਵਿਆਹ ‘ਚ ਪੰਜਾਬੀ ਇੰਡਸਟਰੀ ਦਾ ਵੀ ਕੋਈ ਸਿਤਾਰਾ ਨਜ਼ਰ ਨਹੀਂ ਸੀ ਆਇਆ ।ਗੁਰਨਾਮ ਭੁੱਲਰ ਨੇ ਚੁੱਪਚਾਪ ਵਿਆਹ ਕਰਵਾਇਆ ਅਤੇ ਵਿਆਹ ਤੋਂ ਬਾਅਦ ਹੀ ਉਨ੍ਹਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਸਨ ।