ਧਰਮਿੰਦਰ ਦੇ ਨਾਲ ਵਾਪਰਿਆ ਹਾਦਸਾ, ਅਦਾਕਾਰ ਨੇ ਵੀਡੀਓ ਸਾਂਝਾ ਕਰਕੇ ਦੱਸਿਆ ਦਿਲ ਦਾ ਹਾਲ

ਅਦਾਕਾਰ ਧਰਮਿੰਦਰ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਫੈਨਸ ਦੇ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਨ੍ਹਾਂ ਦੀ ਇੱਕ ਲੱਤ ‘ਤੇ ਪਲਾਸਟਰ ਚੜਿਆ ਹੋਇਆ ਹੈ।

By  Shaminder June 7th 2024 04:29 PM

 ਅਦਾਕਾਰ ਧਰਮਿੰਦਰ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਫੈਨਸ ਦੇ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਨ੍ਹਾਂ ਦੀ ਇੱਕ ਲੱਤ ‘ਤੇ ਪਲਾਸਟਰ ਚੜਿਆ ਹੋਇਆ ਹੈ। ਅਦਾਕਾਰ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ‘ਜ਼ਖਮੀ ਸ਼ੇਰ ਬਿਜ਼ੀ ਅਗੇਨ’। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰ ਆਪਣੇ ਫਾਰਮ ਹਾਊਸ ‘ਚ ਬੈਠਾ ਹੈ ਅਤੇ ਗੱਲਬਾਤ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ। 


ਹੋਰ ਪੜ੍ਹੋ : ਕੰਗਨਾ ਰਣੌਤ ਤੇ ਕੁਲਵਿੰਦਰ ਕੌਰ ਦੇ ਥੱਪੜ ਵਿਵਾਦ ‘ਤੇ ਗੀਤ ਰਿਲੀਜ਼, ‘ਲੋਕਾਂ ਨੂੰ ਤਾਂ ਪੈਂਦੇ ਹੁੰਦੇ ਹਾਰ ਮਿੱਤਰੋ, ਅੱਜ ਜਿੱਤ ਕੇ ਵੱਜਿਆ ਲਫੇੜਾ ਮਿੱਤਰੋ’

ਧਰਮਿੰਦਰ ਦਾ ਵਰਕ ਫ੍ਰੰਟ 

ਧਰਮਿੰਦਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਬਾਲੀਵੁੱਡ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।

View this post on Instagram

A post shared by Dharmendra Deol (@aapkadharam)



ਉਨ੍ਹਾਂ ਦੀਆਂ ਹਿੱਟ ਫ਼ਿਲਮਾਂ ਦੀ ਗੱਲ ਕਰੀਏ ਤਾਂ ਡਰੀਮ ਗਰਲ, ਸ਼ੋਅਲੇ ਸਣੇ ਕਈ ਫ਼ਿਲਮਾਂ ਉਨ੍ਹਾਂ ਦੀਆਂ ਹਿੱਟ ਫ਼ਿਲਮਾਂ ਦੀ ੁਲਿਸਟ ‘ਚ ਸ਼ਾਮਿਲ ਹਨ । ਹਾਲ ਹੀ ‘ਚ ਉਹ ਉਦੋਂ ਚਰਚਾ ‘ਚ ਆ ਗਏ ਸਨ ਜਦੋਂ ਉਨ੍ਹਾਂ ਨੇ ‘ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ‘ਚ ਅਦਾਕਾਰਾ ਸ਼ਬਾਨਾ ਆਜ਼ਮੀ ਦੇ ਨਾਲ ਕਿਸਿੰਗ ਸੀਨ ਦਿੱਤਾ ਸੀ।ਜਿਸ ਤੋਂ ਬਾਅਦ ਇਸ ਲਿਪਲਾਕ ਸੀਨ ਦੀ ਕਾਫੀ ਚਰਚਾ ਹੋਈ ਸੀ ।

View this post on Instagram

A post shared by Dharmendra Deol (@aapkadharam)

 





Related Post