ਕਰਣ ਔਜਲਾ ਕੈਨੇਡਾ ਛੱਡ ਦੁਬਈ ‘ਚ ਹੋਏ ਸ਼ਿਫਟ, ਵੇਖੋ ਵੀਡੀਓ
ਪੰਜਾਬੀ ਇੰਡਸਟਰੀ ‘ਚ ਗੀਤਾਂ ਦੀ ਮਸ਼ੀਨ ਦੇ ਨਾਂਅ ਨਾਲ ਮਸ਼ਹੂਰ ਕਰਣ ਔਜਲਾ ਇਨ੍ਹੀਂ ਦਿਨੀਂ ਆਪਣੇ ਗੀਤਾਂ ਕਾਰਨ ਚਰਚਾ ‘ਚ ਹਨ । ਇਸ ਦੇ ਨਾਲ ਹੀ ਇੱਕ ਹੋਰ ਵੀ ਖ਼ਬਰ ਸਾਹਮਣੇ ਆ ਰਹੀ ਹੈ । ਜਿਸ ਨੂੰ ਲੈ ਕੇ ਉਨ੍ਹਾਂ ਦੀ ਖੂਬ ਚਰਚਾ ਹੋ ਰਹੀ ਹੈ।

ਪੰਜਾਬੀ ਇੰਡਸਟਰੀ ‘ਚ ਗੀਤਾਂ ਦੀ ਮਸ਼ੀਨ ਦੇ ਨਾਂਅ ਨਾਲ ਮਸ਼ਹੂਰ ਕਰਣ ਔਜਲਾ (Karan Aujla)ਇਨ੍ਹੀਂ ਦਿਨੀਂ ਆਪਣੇ ਗੀਤਾਂ ਕਾਰਨ ਚਰਚਾ ‘ਚ ਹਨ । ਇਸ ਦੇ ਨਾਲ ਹੀ ਇੱਕ ਹੋਰ ਵੀ ਖ਼ਬਰ ਸਾਹਮਣੇ ਆ ਰਹੀ ਹੈ । ਜਿਸ ਨੂੰ ਲੈ ਕੇ ਉਨ੍ਹਾਂ ਦੀ ਖੂਬ ਚਰਚਾ ਹੋ ਰਹੀ ਹੈ। ਉਹ ਇਹ ਹੈ ਕਿ ਕਰਣ ਔਜਲਾ ਜੋ ਪਿਛਲੇ ਕਈ ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਹੇ ਸਨ । ਹੁਣ ਉਹ ਦੁਬਈ ‘ਚ ਸ਼ਿਫਟ ਹੋ ਚੁੱਕੇ ਹਨ ।
ਹੋਰ ਪੜ੍ਹੋ : ਅਨੁਸ਼ਕਾ ਸ਼ਰਮਾ ਦੂਜੀ ਵਾਰ ਹੋਈ ਪ੍ਰੈਗਨੇਂਟ, ਬੇਬੀ ਬੰਪ ਦੇ ਨਾਲ ਵੀਡੀਓ ਹੋਇਆ ਵਾਇਰਲ
ਜਿਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ ।ਇਸ ਤੋਂ ਪਹਿਲਾਂ ਗਾਇਕ ਨੇ ਲਾਈਵ ਹੋ ਕੇ ਜਾਣਕਾਰੀ ਸਾਂਝੀ ਕੀਤੀ ਸੀ । ਕਰਣ ਔਜਲਾ ਨੇ ਸੁਰੱਖਿਆ ਕਾਰਨਾਂ ਕਰਕੇ ਇਹ ਫੈਸਲਾ ਲਿਆ ਹੈ । ਕਰਣ ਔਜਲਾ ਨੇ ਕੁਝ ਸਮਾਂ ਪਹਿਲਾਂ ਹੀ ਆਪਣੀ ਲਾਂਗ ਟਾਈਮ ਗਰਲ ਫਰੈਂਡ ਪਲਕ ਦੇ ਨਾਲ ਵਿਆਹ ਕਰਵਾਇਆ ਹੈ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ ।
ਕਰਣ ਔਜਲਾ ਦੀ ਨਿੱਜੀ ਜ਼ਿੰਦਗੀ
ਕਰਣ ਔਜਲਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਮਾਪਿਆਂ ਦਾ ਦਿਹਾਂਤ ਉਸ ਵੇਲੇ ਹੋ ਗਿਆ ਸੀ ਜਦੋਂ ਉਹ ਬਹੁਤ ਹੀ ਛੋਟੇ ਸਨ । ਜਿਸ ਤੋਂ ਬਾਅਦ ਉਨ੍ਹਾਂ ਦਾ ਪਾਲਣ ਪੋਸ਼ਣ ਉਨ੍ਹਾਂ ਦੇ ਚਾਚਾ ਜੀ ਨੇ ਹੀ ਕੀਤਾ । ਕਰਣ ਔਜਲਾ ਨੇ ਆਪਣੇ ਮਾਤਾ ਪਿਤਾ ਦਾ ਟੈਟੂ ਵੀ ਬਣਵਾਇਆ ਹੋਇਆ ਹੈ।ਅਕਸਰ ਉਹ ਆਪਣੇ ਮਾਪਿਆਂ ਦਾ ਜ਼ਿਕਰ ਕਰਦੇ ਹੋਏ ਭਾਵੁਕ ਹੋ ਜਾਂਦੇ ਹਨ । ਕਰਣ ਔਜਲਾ ਨੂੰ ਲਿਖਣ ਦਾ ਸ਼ੌਂਕ ਸੀ ਅਤੇ ਇਹੀ ਸ਼ੌਂਕ ਉਨ੍ਹਾਂ ਨੁੰ ਗਾਇਕੀ ਦੇ ਖੇਤਰ ‘ਚ ਲੈ ਆਇਆ ।