ਰਾਊਂਡ ਗਲਾਸ ਫਾਊਂਡੇਸ਼ਨ ਦੇ ਨਾਲ ਮਿਲ ਕੇ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਨੇ ਲਗਾਏ ਬੂਟੇ, ਸੰਸਥਾ ਨੇ ਕੀਤਾ ਧੰਨਵਾਦ, ਕਿਹਾ ‘ਪੰਜਾਬ ਨੂੰ ਹਮੇਸ਼ਾ ਆਪਣੇ ਦਿਲ ਵਿੱਚ ਰੱਖਣ ਲਈ ਧੰਨਵਾਦ’
ਨੀਰੂ ਬਾਜਵਾ ਤੇ ਦਿਲਜੀਤ ਦੋਸਾਂਝ ਨੇ ਰਾਊਂਡ ਗਲਾਸ ਫਾਊਂਡੇਸ਼ਨ ਦੇ ਨਾਲ ਰਲ ਕੇ ਪੌਦੇ ਲਗਾਏ ।ਜਿਸ ਦਾ ਇੱਕ ਵੀਡੀਓ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਹੈ। ਇਸ ਮੌਕੇ ਨੀਰੂ ਬਾਜਵਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ ਅਤੇ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਫ਼ਿਲਮ ਡਾਇਰੈਕਟਰ ਜਗਦੀਪ ਸਿੱਧੂ ਵੀ ਮੌਜੂਦ ਰਹੇ ਅਤੇ ਨੀਰੂ ਬਾਜਵਾ ਤੇ ਜਗਦੀਪ ਸਿੱਧੂ ਨੇ ਵੀ ਪੌਦੇ ਲਗਾਏ ।
ਦਿਲਜੀਤ ਦੋਸਾਂਝ (Diljit Dosanjh) ਅਤੇ ਨੀਰੂ ਬਾਜਵਾ (Neeru Bajwa) ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਜੱਟ ਐਂਡ ਜੂਲੀਅਟ-3’ ਨੂੰ ਲੈ ਕੇ ਚਰਚਾ ‘ਚ ਹਨ । ਉਹ ਆਪਣੀ ਫ਼ਿਲਮ ਦੇ ਪ੍ਰਮੋਸ਼ਨ ‘ਚ ਜੁਟੇ ਹੋਏ ਹਨ । ਬੀਤੇ ਦਿਨ ਉਹ ਆਪਣੀ ਫ਼ਿਲਮ ਦੇ ਪ੍ਰਮੋਸ਼ਨ ਦੇ ਸਿਲਸਿਲੇ ‘ਚ ਪੰਜਾਬ ਪਹੁੰਚੇ । ਜਿੱਥੇ ਵੱਖ-ਵੱਖ ਸ਼ਹਿਰਾਂ ‘ਚ ਉਨ੍ਹਾਂ ਨੇ ਫ਼ਿਲਮ ਦੀ ਪ੍ਰਮੋਸ਼ਨ ਕੀਤੀ। ਇਸ ਦੇ ਨਾਲ ਹੀ ਨੀਰੂ ਬਾਜਵਾ ਤੇ ਦਿਲਜੀਤ ਦੋਸਾਂਝ ਨੇ ਰਾਊਂਡ ਗਲਾਸ ਫਾਊਂਡੇਸ਼ਨ ਦੇ ਨਾਲ ਰਲ ਕੇ ਪੌਦੇ ਲਗਾਏ ।ਜਿਸ ਦਾ ਇੱਕ ਵੀਡੀਓ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਹੈ।
ਹੋਰ ਪੜ੍ਹੋ : ਸੋਨਾਕਸ਼ੀ ਸਿਨ੍ਹਾ ਅਤੇ ਜ਼ਹੀਰ ਇਕਬਾਲ ਦੇ ਰਿਸੈਪਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ, ਲਾਲ ਸਾੜ੍ਹੀ ‘ਚ ਖੂਬਸੂਰਤ ਦਿਖੀ ਅਦਾਕਾਰਾ
ਇਸ ਮੌਕੇ ਨੀਰੂ ਬਾਜਵਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ ਅਤੇ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਫ਼ਿਲਮ ਡਾਇਰੈਕਟਰ ਜਗਦੀਪ ਸਿੱਧੂ ਵੀ ਮੌਜੂਦ ਰਹੇ ਅਤੇ ਨੀਰੂ ਬਾਜਵਾ ਤੇ ਜਗਦੀਪ ਸਿੱਧੂ ਨੇ ਵੀ ਪੌਦੇ ਲਗਾਏ । ਇਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।ਦਿਲਜੀਤ ਦੋਸਾਂਝ ਦੇ ਇਸ ਉਪਰਾਲੇ ਦੀ ਫੈਨਸ ਦੇ ਵੱਲੋਂ ਵੀ ਸ਼ਲਾਘਾ ਕੀਤੀ ਜਾ ਰਹੀ ਹੈ।
ਪੰਜਾਬ ‘ਚ ਲੱਖਾਂ ਬੂਟੇ ਲਗਾਉਣ ਦਾ ਟੀਚਾ
ਰਾਊਂਡ ਗਲਾਸ ਫਾਊਂਡੇਸ਼ਨ ਦੇ ਵੱਲੋਂ ਪੰਜਾਬ ‘ਚ ਵੱਡੀ ਗਿਣਤੀ ‘ਚ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ।ਇਹ ਸੰਸਥਾ ਹੁਣ ਤੱਕ ਵੱਡੀ ਗਿਣਤੀ ‘ਚ ਬੂਟੇ ਲਗਾ ਚੁੱਕੀ ਹੈ ਅਤੇ ਕਈ ਗਾਇਕਾਂ ਅਤੇ ਅਦਾਕਾਰਾਂ ਦੇ ਨਾਂਅ ‘ਤੇ ਪੌਦੇ ਲਗਾ ਰਹੀ ਹੈ। ਸੰਸਥਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ‘ਪੰਜਾਬ ਨੂੰ ਹਮੇਸ਼ਾ ਆਪਣੇ ਦਿਲ ਵਿੱਚ ਰੱਖਣ ਲਈ ਧੰਨਵਾਦ। ਇੰਨੀ ਤਰੱਕੀ ਤੋਂ ਬਾਅਦ ਵੀ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਨੇ ਸਾਰੀ ਦੁਨੀਆ ਤੁਹਾਡੀ ਦੀਵਾਨੀ ਕੀਤੀ ਹੋਏ ਏ ਤੇ ਸਾਰੇ ਪੰਜਾਬ ਨੂੰ ਤੁਹਾਡੇ 'ਤੇ ਮਾਣ ਹੈ। ਅੱਜ ਦੀਆਂ ਇਹਨਾਂ ਘੜੀਆਂ ਨੂੰ ਅਸੀਂ ਸ਼ਬਦਾਂ ਵਿੱਚ ਬਿਆਨ ਨਹੀਂ ਕਰ ਸਕਦੇ। ਪੰਜਾਬ ਨੂੰ ਹਰਿਆ ਭਰਿਆ ਬਣਾਉਣ ਦੇ ਸਾਡੇ ਸਫ਼ਰ ਦੇ ਸਾਥੀ ਬਣਨ ਲਈ, ਸ਼ੁਕਰੀਆ ‘।