ਦਿਲਜੀਤ ਦੋਸਾਂਝ ਭਾਰਤ 'ਚ ਵੀ ਕਰਨਗੇ ਮਿਊਜ਼ਿਕਲ ਟੂਰ ਦਿਲ-ਇਲੂਮਿਨਾਟੀ, ਗਾਇਕ ਨੇ ਦੱਸਿਆ ਕਦੋਂ ਕਰਨਗੇ ਸ਼ੋਅ

ਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਲਗਾਤਾਰ ਆਪਣੇ DIL-LUMINATI 2024 ਨੂੰ ਲੈ ਕੇ ਦੇਸ਼ ਵਿਦੇਸ਼ ਦੀਆਂ ਸੁਰਖੀਆਂ 'ਚ ਹਨ। ਹੁਣ ਦਿਲਜੀਤ ਦੋਸਾਂਝ ਆਪਣੇ ਮਿਊਜ਼ਿਕਲ ਟੂਰ ਦਿਲ-ਇਲੂਮਿਨਾਟੀ ਟੂਰ part 2 ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਹਨ, ਹਾਲ ਹੀ 'ਚ ਦਿਲਜੀਤ ਦੋਸਾਂਝ ਨੇ ਭਾਰਤ 'ਚ ਵੀ ਆਪਣੇ ਦਿਲ-ਇਲੂਮਿਨਾਟੀ ਦੇ ਸ਼ੋਅ ਕਰਨ ਦਾ ਐਲਾਨ ਕੀਤਾ ਹੈ ਜਿਸ ਮਗਰੋਂ ਗਾਇਕ ਦੇ ਫੈਨਜ਼ ਕਾਫੀ ਉਤਸ਼ਾਹਿਤ ਹਨ।

By  Pushp Raj July 10th 2024 12:16 PM

Diljit Dosanjh Dil Illuminati tour New Dates :  ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਲਗਾਤਾਰ ਆਪਣੇ  DIL-LUMINATI 2024 ਨੂੰ ਲੈ ਕੇ ਦੇਸ਼ ਵਿਦੇਸ਼ ਦੀਆਂ ਸੁਰਖੀਆਂ 'ਚ ਹਨ। ਹੁਣ ਦਿਲਜੀਤ ਦੋਸਾਂਝ ਆਪਣੇ ਮਿਊਜ਼ਿਕਲ ਟੂਰ ਦਿਲ-ਇਲੂਮਿਨਾਟੀ ਟੂਰ part 2 ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਹਨ, ਹਾਲ ਹੀ 'ਚ ਦਿਲਜੀਤ ਦੋਸਾਂਝ ਨੇ ਭਾਰਤ 'ਚ ਵੀ ਆਪਣੇ ਦਿਲ-ਇਲੂਮਿਨਾਟੀ ਦੇ ਸ਼ੋਅ ਕਰਨ ਦਾ  ਐਲਾਨ ਕੀਤਾ ਹੈ ਜਿਸ ਮਗਰੋਂ ਗਾਇਕ ਦੇ ਫੈਨਜ਼ ਕਾਫੀ ਉਤਸ਼ਾਹਿਤ ਹਨ। 

ਦੱਸ ਦਈਏ ਕਿ ਆਪਣੇ ਇਸ ਮਿਊਜ਼ਿਕਲ ਟੂਰ ਨਾਲ ਦਿਲਜੀਤ ਦੋਸਾਂਝ ਲਗਾਤਾਰ ਸੁਰਖੀਆਂ ਵਿੱਚ ਛਾਏ ਹੋਏ ਹਨ। ਹਾਲ ਹੀ 'ਚ ਦਿਲਜੀਤ ਦੋਸਾਂਝ ਵੱਲੋਂ ਆਪਣੇ ਦਿਲ-ਇਲੂਮਿਨਾਟੀ ਟੂਰ ਦੀਆਂ ਨਵੀਆਂ ਤਰੀਕਾਂ ਸਾਂਝੀਆ ਕੀਤੀਆਂ ਗਈਆਂ ਹਨ। 

View this post on Instagram

A post shared by DILJIT DOSANJH (@diljitdosanjh)


ਦਿਲਜੀਤ ਦੋਸਾਂਝ ਭਾਰਤ 'ਚ ਵੀ ਕਰਨਗੇ DIL-LUMINATI ਦੇ ਸ਼ੋਅ 

ਹਾਲ ਹੀ ਵਿੱਚ ਦਿਲਜੀਤ ਦੋਸਾਂਝ ਦੀ ਇੱਕ ਸੋਸ਼ਲ ਮੀਡੀਆ ਉੱਤੇ ਪੋਸਟ ਵਾਇਰਲ ਹੋ ਰਹੀ ਹੈ, ਜੋ ਗਾਇਕ ਨੇ ਆਪਣੇ ਇੰਸਟਾਗ੍ਰਾਮ ਉੱਤੇ ਇੱਕ ਸਾਂਝੀ ਕੀਤੀ ਹੈ। ਇਸ ਪੋਸਟ ਦੇ ਵਿੱਚ ਦਿਲਜੀਤ ਦੋਸਾਂਝ ਆਪਣੇ ਫੈਨਜ਼ ਨੂੰ DIL-LUMINATI 2024 Tour part 2 ਦੀਆਂ ਤਰੀਕਾਂ ਦੱਸੀਆਂ ਹਨ। 

ਫਿਲਹਾਲ ਦਿਲਜੀਤ ਦੋਸਾਂਝ ਆਪਣਾ ਪਹਿਲਾ ਸ਼ੋਅ 10 ਜੁਲਾਈ ਨੂੰ Los Angeles ਵਿੱਚ ਪਰਫਾਰਮ ਕਰਨਗੇ। ਫੈਨਜ਼ ਗਾਇਕ ਦੇ ਇਸ ਸ਼ੋਅ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਇਸ ਦੇ ਨਾਲ ਹੀ ਦਿਲਜੀਤ ਨੇ ਫੈਨਜ਼ ਨੂੰ ਦੱਸਿਆ ਕਿ ਉਹ DIL-LUMINATI 2024 Tour ਭਾਰਤ ਵਿੱਚ ਵੀ ਕਰਨਗੇ। ਫੈਨਜ਼ ਗਾਇਕ ਦੇ ਇਸ ਸ਼ੋਅ ਨੂੰ ਲੈ ਕੇ ਕਾਫੀ ਖੁਸ਼ ਹਨ। 

View this post on Instagram

A post shared by DILJIT DOSANJH (@diljitdosanjh)


ਹੋਰ ਪੜ੍ਹੋ : ਕਈ ਬਿਮਾਰੀਆਂ ਤੋਂ ਛੁਟਕਾਰਾ ਦਿਵਾਉਂਦੀ ਹੈ ਮੇਥੀ, ਜਾਣੋ ਇਸ ਨੂੰ ਖਾਣ ਦੇ ਫਾਇਦੇ


ਦੱਸਣਯੋਗ ਹੈ ਕਿ ਦਿਲਜੀਤ ਦੋਸਾਂਝ ਦੀ ਫਿਲਮ ਜੱਟ ਐਂਡ ਜੂਲੀਅਟ 3 ਹਾਲ ਹੀ 'ਚ ਰਿਲੀਜ਼ ਹੋਈ ਹੈ। ਇਹ ਫਿਲਮ ਬਾਕਸ ਆਫਿਸ ਉੱਤੇ ਕਾਫੀ ਚੰਗੀ ਕਮਾਈ ਕਰ ਰਹੀ ਹੈ। ਇਸ ਫਿਲਮ ਵਿੱਚ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਜੋੜੀ ਨੂੰ ਦਰਸ਼ਕ ਖੂਬ ਪਿਆਰ ਦੇ ਰਹੇ ਹਨ। 


Related Post