ਦਿਲਜੀਤ ਦੋਸਾਂਝ ਨੇ ਥ੍ਰੀਏਟਰ ਪਹੁੰਚ ਕੇ ਫਿਲਮ ਜੱਟ ਐਂਡ ਜੂਲੀਅਟ 3 ਵੇਖਣ ਆਏ ਫੈਨਜ਼ ਨੂੰ ਦਿੱਤਾ ਸਰਪ੍ਰਾਈਜ਼, ਵੇਖੋ ਵੀਡੀਓ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਹਾਲ ਹੀ ਵਿੱਚ ਰਿਲੀਜ਼ ਹੋਈ ਫਿਲਮ ਜੱਟ ਐਂਡ ਜੂਲੀਅਟ 3 ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਹਾਲ ਹੀ 'ਚ ਗਾਇਕ ਨੇ ਥੀਏਟਰ ਪਹੁੰਚ ਕੇ ਆਪਣੇ ਫੈਨਜ਼ ਨੂੰ ਸਰਪ੍ਰਾਈਜ਼ ਦੇਣ ਪਹੁੰਚੇ ਜਿਸ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ।

By  Pushp Raj June 28th 2024 05:45 PM

Diljit Dosanjh gave a surprise to fans: ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਹਾਲ ਹੀ ਵਿੱਚ ਰਿਲੀਜ਼ ਹੋਈ ਫਿਲਮ ਜੱਟ ਐਂਡ ਜੂਲੀਅਟ 3 ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਹਾਲ ਹੀ 'ਚ ਗਾਇਕ ਨੇ ਥੀਏਟਰ ਪਹੁੰਚ ਕੇ ਆਪਣੇ ਫੈਨਜ਼ ਨੂੰ ਸਰਪ੍ਰਾਈਜ਼ ਦੇਣ ਪਹੁੰਚੇ ਜਿਸ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ।

ਦੱਸ ਦਈਏ ਕਿ ਦਿਲਜੀਤ ਦੋਸਾਂਝ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਦਿਲਜੀਤ ਅਕਸਰ ਸੋਸ਼ਲ ਮੀਡੀਆ ਉੱਤੇ ਲਾਈਵ ਹੋ ਕੇ ਗੱਲਬਾਤ ਕਰਦੇ ਹਨ ਤੇ ਆਪਣੀ ਮਨੋਰੰਜਕ ਵੀਡੀਓਜ਼ ਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। 

View this post on Instagram

A post shared by DILJIT DOSANJH (@diljitdosanjh)


ਹਾਲ ਹੀ ਵਿੱਚ ਦਿਲਜੀਤ ਦੋਸਾਂਝ ਦੀ ਟੀਮ ਵੱਲੋਂ ਗਾਇਕ ਦੇ ਅਧਿਕਾਰਿਤ ਅਕਾਊਂਟ ਉੱਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਦੇ ਵਿੱਚ ਤੁਸੀਂ ਦਿਲਜੀਤ ਦੋਸਾਂਝ ਨੂੰ ਥੀਏਟਰ ਪਹੁੰਚ ਕੇ ਫੈਨਜ਼ ਨੂੰ ਸਰਪ੍ਰਾਈਜ਼ ਦਿੰਦੇ ਹੋਏ ਨਜ਼ਰ ਆ ਰਹੇ ਹਨ। 

 ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਗਾਇਕ ਨੇ ਲਿਖਿਆ, 'ਥੀਏਟਰ ਵਿਜ਼ਿਟ 🫶🏽 ਆ ਗਿਆ ਜੱਟ ਜੂਲੀਅਟ ਨੂ ਲੇ ਕੇ 👮‍♂️👮 ਜੱਟ ਐਂਡ ਜੂਲੀਅਟ ਡੇ🤩 ਆਪਣੇ ਪਰਿਵਾਰਾਂ ਨਾਲ ਮੌਜਾਂ ਮਾਣੋ 🕺🏻💃🏻 Daseyo Kidan Laggi Film 😇🙏🏽'

View this post on Instagram

A post shared by DILJIT DOSANJH (@diljitdosanjh)


ਹੋਰ ਪੜ੍ਹੋ : ਨਾਗਾਰਜੁਨ ਨੇ ਸੁਧਾਰੀ ਗਲਤੀ! ਏਅਰਪੋਰਟ 'ਤੇ ਪਹੁੰਚ ਮਿਲੇ ਉਸ ਦਿਵਿਆਂਗ ਫੈਨ ਨੂੰ ਜਿਸ ਨੂੰ ਬਾਰਡੀਗਾਰਡ ਨੇ ਮਾਰਿਆ ਸੀ ਧੱਕਾ   


ਇਸ ਵੀਡੀਓ ਦੇ ਵਿੱਚ ਤੁਸੀਂ ਗਾਇਕ ਨੂੰ ਫੈਨਜ਼ ਨਾਲ ਮੁਲਾਕਾਤ ਕਰਦੇ ਅਤੇ ਉਨ੍ਹਾਂ ਨਾਲ ਤਸਵੀਰਾਂ ਕਲਿੱਕ ਕਰਵਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਦੇ ਵਿੱਚ ਤੁਸੀਂ ਦਿਲਜੀਤ ਦੋਸਾਂਝ ਨੂੰ ਫੈਨਜ਼ ਨਾਲ ਮਸਤੀ ਕਰਦੇ ਤੇ ਉਨ੍ਹਾਂ ਨੂੰ ਧੰਨਵਾਦ ਕਰਦੇ ਹੋਏ ਨਜ਼ਰ ਆ ਰਹੇ ਹਨ। 


Related Post