ਦਿਲਜੀਤ ਦੋਸਾਂਝ ਨੇ ਫਿਲਮ 'ਚਮਕੀਲਾ ' ਤੋਂ ਸ਼ੇਅਰ ਕੀਤੀ ਬੀਟੀਐਸ ਵੀਡੀਓ, ਦੱਸਿਆ ਕਿੰਝ ਲੱਗਦਾ ਸੀ ਚਮਕੀਲੇ ਦਾ ਅਖਾੜਾ
ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਫਿਲਮ 'ਅਮਰ ਸਿੰਘ ਚਮਕੀਲਾ' ਨੂੰ ਲੈ ਕੇ ਲਗਾਤਾਰ ਸੁਰਖੀਆਂ 'ਚ ਬਣੇ ਹੋਏ ਹਨ। ਹਾਲ ਹੀ 'ਚ ਦਿਲਜੀਤ ਨੇ ਫਿਲਮ ਦੇ ਸੈੱਟ ਤੋਂ ਇੱਕ ਬੀਟੀਐਸ ਵੀਡੀਓ ਸ਼ੇਅਰ ਕੀਤੀ ਹੈ ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।
Diljit Dosanjh BTS Video from Film Chamkila : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਫਿਲਮ 'ਅਮਰ ਸਿੰਘ ਚਮਕੀਲਾ' ਨੂੰ ਲੈ ਕੇ ਲਗਾਤਾਰ ਸੁਰਖੀਆਂ 'ਚ ਬਣੇ ਹੋਏ ਹਨ। ਹਾਲ ਹੀ 'ਚ ਦਿਲਜੀਤ ਨੇ ਫਿਲਮ ਦੇ ਸੈੱਟ ਤੋਂ ਇੱਕ ਬੀਟੀਐਸ ਵੀਡੀਓ ਸ਼ੇਅਰ ਕੀਤੀ ਹੈ ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।
ਦੱਸ ਦਈਏ ਕਿ ਦਿਲਜੀਤ ਦੋਸਾਂਝ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਦਿਲਜੀਤ ਅਕਸਰ ਆਪਣੀ ਵੀਡੀਓਜ਼ ਤੇ ਤਸਵੀਰਾਂ ਆਦਿ ਰਾਹੀਂ ਆਪਣੇ ਫੈਨਜ਼ ਦਾ ਮਨੋਰੰਜਨ ਕਰਦੇ ਰਹਿੰਦੇ ਹਨ, ਇੱਥੋਂ ਤੱਕ ਕਿ ਉਹ ਆਪਣੇ ਫੈਨਜ਼ ਨੂੰ ਖੁਸ਼ ਕਰਨ ਲਈ ਕਈ ਵਾਰ ਕਾਮੇਡੀ ਮਿੰਨੀ ਵਲਾਗ ਵੀ ਬਣਾਉਂਦੇ ਹਨ।
ਦਿਲਜੀਤ ਦੋਸਾਂਝ ਨੇ ਫਿਲਮ 'ਚਮਕੀਲਾ ' ਤੋਂ ਸ਼ੇਅਰ ਕੀਤੀ ਬੀਟੀਐਸ ਵੀਡੀਓ
ਹਾਲ ਹੀ ਵਿੱਚ ਗਾਇਕ ਨੇ ਆਪਣੀ ਨਵੀਂ ਰਿਲੀਜ਼ ਹੋਈ ਫਿਲਮ 'ਅਮਰ ਸਿੰਘ ਚਮਕੀਲਾ' ਦੇ ਸੈੱਟ ਤੋਂ ਨਵੀਂ ਵੀਡੀਓ ਸ਼ੇਅਰ ਕੀਤੀ ਹੈ। ਦਰਅਸਲ ਇਹ ਇੱਕ ਬੀਟੀਐਸ ਵੀਡੀਓ ਹੈ। ਇਸ ਵੀਡੀਓ ਦੇ ਵਿੱਚ ਦਿਲਜੀਤ ਦੋਸਾਂਝ ਚਮਕੀਲਾ ਦੀ ਲੁੱਕ ਵਿੱਚ ਨਜ਼ਰ ਆ ਰਹੇ ਹਨ ਤੇ ਉਹ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਹਨ।
ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਦਿਲਜੀਤ ਦੋਸਾਂਝ ਨੇ ਆਪਣੇ ਫੈਨਜ਼ ਲਈ ਖਾਸ ਕੈਪਸ਼ਨ ਵੀ ਲਿਖੀ ਹੈ। ਦਿਲਜੀਤ ਦੋਸਾਂਝ ਨੇ ਲਿਖਿਆ,'CHAMKILA Dekh Lai @netflix_in Te।' ਇਸ ਵੀਡੀਓ ਰਾਹੀਂ ਦੋਸਾਂਝਵਾਲਾ ਨੇ ਫੈਨਜ਼ ਇਹ ਦੱਸਿਆ ਹੈ ਕਿ ਚਮਕੀਲਾ ਦੇ ਅਖਾੜੇ ਕਿਵੇਂ ਲੱਗਣੇ ਸ਼ੁਰੂ ਹੋਏ ਤੇ ਇਸ ਦੌਰਾਨ ਉਨ੍ਹਾਂ ਦੇ ਗੀਤਾਂ ਨੂੰ ਪਸੰਦ ਕਰਨ ਵਾਲੇ ਕਿੰਨਾਂ ਕੁ ਪਿਆਰ ਕਰਦੇ ਸਨ।
ਫੈਨਜ਼ ਨੂੰ ਦਿਲਜੀਤ ਵੱਲੋਂ ਸਾਂਝੀ ਕੀਤੀ ਗਈ ਇਹ ਵੀਡੀਓ ਕਾਫੀ ਪਸੰਦ ਆ ਰਹੀ ਹੈ। ਫੈਨਜ਼ ਕਮੈਂਟ ਕਰਕੇ ਇਸ ਉੱਤੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ , 'ਦਿਲਜੀਤ ਇਹ ਲਿਖ ਲਵੋ ਇਹ ਤੁਹਾਡੇ ਫਿਲਮੀ ਕਰੀਅਰ ਦੀ ਸਭ ਤੋਂ ਵਧੀਆ ਪਰਫਾਰਮੈਂਸ ਹੈ। ' ਇੱਕ ਹੋਰ ਨੇ ਲਿਖਿਆ, ' ਬਾਈ ਮੂਵੀ ਵੇਖ ਕੇ ਜਮਾਂ ਨਹੀਂ ਲੱਗਦਾ ਕਿ ਅਸਲੀ ਚਮਕੀਲਾ ਬਾਈ ਨਹੀਂ ਹੈ, ਹੁਣ ਨਾਂ ਕਹਿਣਾ ਕਿ ਮੈਂ ਐਕਟਰ ਨਹੀਂ ਹਾਂ, ਨੈਕਸਟ ਲੈਵਲ ਐਕਟਿੰਗ ਕਰੀ ਤੁਸੀਂ 🙌👏। '
ਹੋਰ ਪੜ੍ਹੋ : ਨਰਾਤਿਆਂ 'ਚ ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਪਹੁੰਚੇ ਕਪਿਲ ਸ਼ਰਮਾ, ਤਸਵੀਰਾਂ ਹੋਈਆਂ ਵਾਇਰਲ
ਫਿਲਮ ਚਮਕੀਲਾ ਬਾਰੇ ਖਾਸ ਗੱਲਾਂ
ਦਿਲਜੀਤ ਦੋਸਾਂਝ ਦੀ ਇਹ ਫਿਲਮ 12 ਅਪ੍ਰੈਲ ਨੂੰ ਓਟੀਟੀ ਪਲੇਟਫਾਰਮ Netflix ਉੱਤੇ ਰਿਲੀਜ਼ ਹੋ ਚੁੱਕੀ ਹੈ। ਇਸ ਫਿਲਮ ਵਿੱਚ ਦਿਲਜੀਤ ਦੇ ਨਾਲ-ਨਾਲ ਪਰਿਣੀਤੀ ਚੋਪੜਾ ਵੀ ਅਮਰਜੋਤ ਦੀ ਭੂਮਿਕਾ ਨਿਭਾਉਂਦੀ ਨਜ਼ਰ ਆਈ। ਇਸ ਫਿਲਮ ਨੂੰ ਮਸ਼ਹੂਰ ਬਾਲੀਵੁੱਡ ਡਾਇਰੈਕਟਰ ਇਮਤਿਆਜ਼ ਅਲੀ ਵੱਲੋਂ ਨਿਰਦੇਸ਼ਿਤ ਕੀਤਾ ਗਿਆ ਹੈ ਤੇ ਇਸ ਦਾ ਸੰਗੀਤ ਏ.ਆਰ ਰਹਿਮਾਨ ਨੇ ਦਿੱਤਾ ਹੈ। ਇਸ ਫਿਲਮ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।