ਦਿਲਜੀਤ ਦੋਸਾਂਝ ਨੇ ਸਾਂਝਾ ਕੀਤੀਆਂ ਆਪਣੀਆਂ ਨਵੀਆਂ ਤਸਵੀਰਾਂ, ਦਰਖ਼ਤ ਹੇਠ ਬੈਠ ਕੇ ਮੈਡੀਟੇਸ਼ਨ ਕਰਦੇ ਆਏ ਨਜ਼ਰ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਮਿਊਜ਼ਿਕਲ ਟੂਰ ਦਿਲ-ਇਲੂਮਿਨਾਟੀ ਨੂੰ ਲੈ ਕੇ ਕਾਫੀ ਸੁਰਖੀਆਂ 'ਚ ਹਨ। ਇਸ ਵਿਚਾਲੇ ਦਿਲਜੀਤ ਦੋਸਾਂਝ ਨੇ ਆਪਣੀਆਂ ਨਵੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਸ 'ਚ ਉਹ ਧਿਆਨ ਕਰਦੇ ਹੋਏ ਨਜ਼ਰ ਆ ਰਹੇ ਹਨ।

By  Pushp Raj June 20th 2024 06:44 PM

Diljit Dosanjh seen doing meditation : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਮਿਊਜ਼ਿਕਲ ਟੂਰ ਦਿਲ-ਇਲੂਮਿਨਾਟੀ ਨੂੰ ਲੈ ਕੇ ਕਾਫੀ ਸੁਰਖੀਆਂ 'ਚ ਹਨ। ਇਸ ਵਿਚਾਲੇ ਦਿਲਜੀਤ ਦੋਸਾਂਝ ਨੇ ਆਪਣੀਆਂ ਨਵੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਸ 'ਚ ਉਹ ਧਿਆਨ ਕਰਦੇ ਹੋਏ ਨਜ਼ਰ ਆ ਰਹੇ ਹਨ। 

ਦੱਸ ਦਈਏ ਕਿ ਦਿਲਜੀਤ ਦੋਸਾਂਝ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਆਪਣੇ ਸੋਸ਼ਲ ਮੀਡੀਆ ਰਾਹੀਂ ਆਪਣੇ ਫੈਨਜ਼ ਦੇ ਰੁਬਰੂ ਹੁੰਦੇ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੇ ਮਨੋਰੰਜਨਕ ਵੀਡੀਓ ਸਾਂਝੀ ਕਰਦੀ ਰਹਿੰਦੇ ਹਨ। 

View this post on Instagram

A post shared by Team Diljit Dosanjh (@teamdiljitglobal)


ਹਾਲ ਹੀ ਵਿੱਚ ਦਿਲਜੀਤ ਦੋਸਾਂਝ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਦੇ ਵਿੱਚ ਤੁਸੀਂ ਦਿਲਜੀਤ ਦੋਸਾਂਝ ਨੂੰ ਮੈਡੀਨੇਸ਼ਨ ਕਰਦੇ ਹੋਏ ਨਜ਼ਰ ਆ ਰਹੇ ਹਨ। 

ਸਾਂਝੀਆਂ ਕੀਤੀਆਂ ਇਨ੍ਹਾਂ ਤਸਵੀਰਾਂ ਦੇ ਵਿੱਚ ਤੁਸੀਂ ਵੇਖ ਸਕਦੇ ਹਨ ਕਿ ਦਿਲਜੀਤ ਦੋਸਾਂਝ ਨੇ ਸਿਰ ਉੱਤੇ ਕਾਲੇ ਰੰਗ ਦੀ ਦਸਤਾਰ ਸਜਾਈ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਚਿੱਟੇ ਦੇ ਨਾਲ ਤਿਆਰ ਕੀਤੀ ਸ਼ਰਟ ਪਹਿਨੀ ਹੋਈ ਹੈ। ਇਸ ਦੇ ਨਾਲ ਹੀ ਤੁਸੀਂ ਵੇਖ ਸਕਦੇ ਹੋ ਕਿ ਦਿਲਜੀਤ ਇੱਕ ਦਰਖ਼ਤ ਹੇਠ ਬੈਠ ਕੇ ਮੈਡੀਟੇਸ਼ਨ ਕਰਦੇ ਹੋਏ ਨਜ਼ਰ ਆ ਰਹੇ ਹਨ। 

View this post on Instagram

A post shared by DILJIT DOSANJH (@diljitdosanjh)



ਹੋਰ ਪੜ੍ਹੋ : ਸੋਨਮ ਬਾਜਵਾ ਨੇ ਸਾਂਝਾ ਕੀਤਾ ਫਿਲਮ 'ਕੁੜੀ ਹਰਿਆਣੇ ਵੱਲ ਦੀ' ਉੱਤੇ ਰਿਐਕਸ਼ਨ, ਜਾਣੋ ਮਾਂ ਨੇ ਧੀ ਦੀ ਫਿਲਮ ਲਈ ਕੀ ਕਿਹਾ

ਦੱਸਣੋਯਗ ਹੈ ਕਿ ਦਿਲਜੀਤ ਦੋਸਾਂਝ ਜਿੱਥੇ ਆਪਣੇ ਮਿਊਜ਼ਿਕਲ ਟੂਰ ਨੂੰ ਲੈ ਕੇ ਸੁਰਖੀਆਂ ਹਨ , ਉੱਥੇ ਹੀ ਦੂਜੇ ਪਾਸੇ ਦਿਲਜੀਤ ਦੋਸਾਂਝ ਨੇ ਸਾਊਥ ਫਿਲਮ ਇੰਡਸਟਰੀ ਦੀ ਸਭ ਤੋਂ ਵੱਡੀ ਫਿਲਮ Kalki 2898AD ਦਾ ਗੀਤ ਭੈਰਵਾ ਰਾਹੀਂ ਦਰਸ਼ਕਾਂ ਦਾ ਦਿਲ ਜਿੱਤ ਰਹੇ ਹਨ। ਜਲਦ ਹੀ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਨਾਲ ਫਿਲਮ ਜੱਟ ਐਂਡ ਜੂਲੀਅਟ 3 ਵਿੱਚ ਨਜ਼ਰ ਆਉਣ ਵਾਲੇ ਹਨ। 


Related Post