ਦਿਲਜੀਤ ਦੋਸਾਂਝ ਨੇ ਪਹਾੜੀ ਲੋਕਾਂ ਨਾਲ ਸਾਂਝੀ ਕੀਤੀ ਹਿਮਾਚਲ ਦੇ ਕਿਨੌਰ ਦੀ ਖੂਬਸੂਰਤ ਵਾਦੀਆਂ ਦਾ ਨਜ਼ਾਰਾ, ਵੇਖੋ ਵੀਡੀਓ
Diljit Dosanjh New video: ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ (Diljit Dosanjh) ਇਨ੍ਹੀਂ ਦਿਨੀਂ ਆਪਣੀ ਫਿਲਮ 'ਚਮਕੀਲਾ' ਨੂੰ ਲੈ ਕੇ ਸੁਰਖੀਆਂ 'ਚ ਹਨ। ਹਾਲ ਹੀ ਵਿੱਚ ਦਿਲਜੀਤ ਦੋਸਾਂਝ ਆਪਣੀ ਟੀਮ ਨਾਲ ਹਿਮਾਚਲ ਦੌਰੇ 'ਤੇ ਹਨ, ਜਿੱਥੋਂ ਇੱਕ ਨਵੀਂ ਵੀਡੀਓ ਵਾਇਰਲ ਹੋ ਰਹੀ ਹੈ। ਹਾਲ ਹੀ 'ਚ ਗਾਇਕ ਨੇ ਹਿਮਾਚਲ ਦੀਆਂ ਖੂਬਸੂਰਤ ਵਾਦੀਆਂ ਦਾ ਨਜ਼ਾਰਾ ਵਿਖਾਇਆ ਹੈ।
ਦੱਸ ਦਈਏ ਕਿ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਹਾਲ ਹੀ 'ਚ ਗਾਇਕ ਆਪਣੀ ਟੀਮ ਨਾਲ ਛੁੱਟੀਆਂ ਮਨਾਉਣ ਲਈ ਹਿਮਾਚਲ ਪ੍ਰਦੇਸ਼ ਪਹੁੰਚੇ ਹਨ। ਇਸ ਦੌਰਾਨ ਦਿਲਜੀਤ ਦੋਸਾਂਝ ਨੇ ਇੱਥੋਂ ਆਪਣੀ ਬੇਹੱਦ ਹੀ ਮਜ਼ੇਦਾਰ ਵੀਡੀਓ ਵੀ ਫੈਨਜ਼ ਨਾਲ ਸਾਂਝੀ ਕੀਤੀ ਹੈ।
ਦਿਲਜੀਤ ਦੋਸਾਂਝ ਨੇ ਹਿਮਾਚਲ ਪ੍ਰਦੇਸ਼ ਦੇ ਕਿੰਨੌਰ ‘ਚ ਇੱਕ ਬੋਧੀ ਮੱਠ ਦਾ ਵੀ ਦੌਰਾ ਕੀਤਾ। ਗਾਇਕ ਬੋਧੀ ਭਿਕਸ਼ੂਆਂ ਸਣੇ ਸਥਾਨਕ ਲੋਕਾਂ ਨਾਲ ਖਾਸ ਸਮਾਂ ਬਿਤਾਉਂਦੇ ਅਤੇ ਪ੍ਰਸ਼ੰਸਕਾਂ ਨਾਲ ਗੀਤ ਗਾਉਂਦੇ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਗਾਇਕ ਸਥਾਨਕ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਵਿਚਾਲੇ ਰਹਿ ਕੇ ਗੀਤ ਗਾਉਂਦੇ ਅਤੇ ਆਨੰਦ ਮਾਣਦੇ ਨਜ਼ਰ ਆਏ।
ਹਾਲ ਹੀ ਵਿੱਚ ਗਾਇਕ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਜਿਸ ਵਿੱਚ ਬਰਫ ਵਿਚਾਲੇ ਸਥਾਨਕ ਲੋਕਾਂ ਨਾਲ ਗਾਉਂਦੇ ਅਤੇ ਨੱਚਦੇ ਹੋਏ ਨਜ਼ਰ ਆਏ। ਇਸ ਦੌਰਾਨ ਗਾਇਕ ਦਿਲਜੀਤ ਦੋਸਾਂਝ ਆਪਣੇ ਇੱਕ ਹਿਮਾਚਲੀ ਫੈਨਜ਼ ਨੂੰ ਅਨੋਖੇ ਅੰਦਾਜ਼ 'ਚ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਦੇ ਵਿੱਚ ਤੁਸੀਂ ਹਿਮਾਚਲ ਦੇ ਇਸ ਖੂਸਬੂਰਤ ਥਾਂ ਦੀ ਬਰਫੀਲੀ ਵਾਦੀਆਂ ਦਾ ਨਜ਼ਾਰਾ ਵੇਖ ਸਕਦੇ ਹੋ।
ਹੋਰ ਪੜ੍ਹੋ: ਦਿਲਜੀਤ ਦੋਸਾਂਝ ਸਟਾਰਰ ਫਿਲਮ 'ਅਮਰ ਸਿੰਘ ਚਮਕੀਲਾ' ਦਾ ਗੀਤ 'ਨਰਮ ਕਾਲਜਾ'
ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਇੱਕ ਗਾਇਕ ਹੋਣ ਦੇ ਨਾਲ-ਨਾਲ ਚੰਗੇ ਅਦਾਕਾਰ ਵੀ ਹਨ। ਦਿਲਜੀਤ ਹਾਲ ਹੀ ਵਿੱਚ ਆਪਣੇ ਬਾਲੀਵੁੱਡ ਪ੍ਰੋਜੈਕਟਸ ਉੱਤੇ ਕੰਮ ਕਰ ਰਹੇ ਹਨ। ਜਿੱਥੇ ਇੱਕ ਪਾਸੇ ਉਹ ਨਵੀਂ ਫਿਲਮ Crew ਵਿੱਚ ਕਰੀਨਾ ਕਪੂਰ ਖਾਨ, ਤੱਬੂ ਅਤੇ ਕ੍ਰਿਤੀ ਸੈਨਨ ਨਾਲ ਨਜ਼ਰ ਆਉਣਗੇ। ਉੱਥੇ ਹੀ ਦੂਜੇ ਪਾਸੇ ਦਿਲਜੀਤ, ਮਸ਼ਹੂਰ ਡਾਇਰੈਕਟਰ ਇਮਤਿਆਜ਼ ਅਲੀ ਦੀ ਫਿਲਮ 'ਚਮਕੀਲਾ' ਨੂੰ ਲੈ ਕੇ ਵੀ ਸੁਰਖੀਆਂ ਵਿੱਚ ਹਨ। ਇਹ ਫਿਲਮ 12 ਮਾਰਚ ਨੂੰ OTT ਪਲੇਟਫਾਰਮ ਨੈਟਫਲਿਕਸ ਉੱਤੇ ਰਿਲੀਜ਼ ਹੋਵੇਗੀ। ਇਸ ਫਿਲਮ ਵਿੱਚ ਉਹ ਅਮਰ ਸਿੰਘ ਚਮਕੀਲਾ ਦਾ ਕਿਰਦਾਰ ਨਿਭਾ ਰਹੇ ਹਨ ਤੇ ਉਨ੍ਹਾਂ ਨਾਲ ਪਰਿਣੀਤੀ ਚੋਪੜਾ ਨਜ਼ਰ ਆਵੇਗੀ।