ਦਿਲਜੀਤ ਦੋਸਾਂਝ ਨੇ ਫਿਲਮ ਚਮਕੀਲਾ ਲੁੱਕ 'ਚ ਸਾਂਝੀਆਂ ਕੀਤੀਆਂ ਤਸਵੀਰਾਂ ਤੇ ਵੀਡੀਓਜ਼, ਫੈਨਜ਼ ਨੂੰ ਆ ਰਹੀ ਹੈ ਪਸੰਦ

By  Pushp Raj April 3rd 2024 12:56 PM

Diljit Dosanjh BTS Video or pics from Film Chamkila: ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ (Diljit Dosanjh)  ਇਨ੍ਹੀਂ ਦਿਨੀਂ ਆਪਣੀ ਫਿਲਮ 'ਅਮਰ ਸਿੰਘ ਚਮਕੀਲਾ' ਨੂੰ ਲੈ ਕੇ ਸੁਰਖੀਆਂ 'ਚ ਹਨ। ਹਾਲ ਹੀ 'ਚ ਦਿਲਜੀਤ ਦੋਸਾਂਝ ਨੇ ਆਪਣੀ ਫਿਲਮ ਦੇ ਸੈੱਟ ਤੋਂ ਬੀਟੀਐਸ ਵੀਡੀਓ ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। 

ਦਿਲਜੀਤ ਦੋਸਾਂਝ ਅਤੇ ਪਰਿਣੀਤੀ ਚੋਪੜਾ ਸਟਾਰਰ ਫਿਲਮ ‘ਅਮਰ ਸਿੰਘ ਚਮਕੀਲਾ’ ਜਲਦ ਹੀ netflix ‘ਤੇ ਰਿਲੀਜ਼ ਹੋਣ ਵਾਲੀ ਹੈ। ਬੀਤੇ ਦਿਨੀਂ ਫਿਲਮ ਦਾ ਜ਼ਬਰਦਸਤ ਟ੍ਰੇਲਰ ਰਿਲੀਜ਼ ਹੋਇਆ ਹੈ। ਇਸ ਫਿਲਮ ‘ਚ ਪਰਿਣੀਤੀ ਚੋਪੜਾ ਅਤੇ ਦਿਲਜੀਤ ਦੋਸਾਂਝ ਮੁੱਖ ਭੂਮਿਕਾਵਾਂ ‘ਚ ਨਜ਼ਰ ਆਉਣ ਵਾਲੇ ਹਨ।

View this post on Instagram

A post shared by DILJIT DOSANJH (@diljitdosanjh)

 

ਦਿਲਜੀਤ ਦੋਸਾਂਝ ਨੇ ਫਿਲਮ ‘ਅਮਰ ਸਿੰਘ ਚਮਕੀਲਾ’ ਤੋਂ ਬੀਟੀਐਸ ਵੀਡੀਓ ਤੇ ਤਸਵੀਰਾਂ ਕੀਤੀਆਂ ਸ਼ੇਅਰ

ਫਿਲਮ ਦੀ ਪ੍ਰਮੋਸ਼ਨ ਵਿਚਾਲੇ ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ‘ਤੇ ‘ਅਮਰ ਸਿੰਘ ਚਮਕੀਲਾ’ ਦਾ BTS ਵੀਡੀਓ ਤੇ ਚਮਕੀਲਾ ਦੇ ਲੁੱਕ ਵਿੱਚ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ  ਹਨ। 

ਦਿਲਜੀਤ ਦੋਸਾਂਝ ਨੇ ਅਮਰ ਸਿੰਘ ਚਮਕੀਲਾ ਦੇ ਲੁੱਕ ਵਿੱਚ ਆਪਣੀਆਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਦਿਲਜੀਤ ਹੂਬਹੂ ਮਰਹੂਮ ਪੰਜਾਬੀ ਗਾਇਕ ਚਮਕੀਲਾ ਵਾਂਗ ਹੀ ਨਜ਼ਰ ਆ ਰਹੇ ਹਨ। 

ਦਿਲਜੀਤ ਦੋਸਾਂਝ ਨੇ ਲਿਖਿਆ ਅਮਰਜੋਤ ‘ਚ ਰਿਹਾਨਾ ਆ ਗਈ ਸੀ

ਇਸ ਤੋਂ ਇਲਾਵਾ ਦਿਲਜੀਤ ਨੇ ਕੁਝ ਬੀਟੀਐਸ ਵੀਡੀਓਜ਼ ਵੀ ਸ਼ੇਅਰ ਕੀਤੀਆਂ ਹਨ। ਇਨ੍ਹਾਂ ਵੀਡੀਓਜ਼ ‘ਚ ਤੁਸੀਂ ਦੇਖ ਸਕਦੇ ਹੋ ਕਿ ਕਲਾਕਾਰ ‘ਅਧੀਏ ਦਾ ਨਸ਼ਾ ਚੜ ਗਿਆ’ ਗੀਤ ਗਾ ਰਹੇ ਹਨ ਅਤੇ ਪਰਿਣੀਤੀ ਨੂੰ ਨੱਚਦੇ ਦੇਖਿਆ ਜਾ ਸਕਦਾ ਹੈ। ਇਸਦੇ ਨਾਲ ਹੀ ਦਿਲਜੀਤ ਨੇ ਕੈਪਸ਼ਨ ‘ਚ ਲਿਖਿਆ ਕਿ ਅਮਰਜੋਤ ‘ਚ ਰਿਹਾਨਾ ਆ ਗਈ ਸੀ ???? Chamkila 12th April Only on @netflix_in।'

ਦੱਸ ਦੇਈਏ ਕਿ ਦਿਲਜੀਤ ਦਾ ਇੱਕ ਹੋਰ ਵੀਡੀਓ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਹੈ। ‘ਅਮਰ ਸਿੰਘ ਚਮਕੀਲਾ’ ਦਾ ਟ੍ਰੇਲਰ ਲਾਂਚ ਈਵੈਂਟ ਆਯੋਜਿਤ ਕੀਤਾ ਗਿਆ। ਇਸ ਈਵੈਂਟ ਦੌਰਾਨ ਦਿਲਜੀਤ ਦੋਸਾਂਝ ਭਾਵੁਕ ਹੁੰਦੇ ਨਜ਼ਰ ਆਏ। ਇਸ ਤੋਂ ਇਲਾਵਾ ਦਿਲਜੀਤ ਨੇ ਮਸ਼ਹੂਰ ਸੰਗੀਤਕਾਰ ਏ.ਆਰ ਰਹਿਮਾਨ ਦੇ ਪੈਰ ਵੀ ਛੂਹੇ। ਇਸ ਵੀਡੀਓ ਨੂੰ ਵੀ ਫੈਨਜ਼ ਨੇ ਕਾਫੀ ਪਸੰਦ ਕੀਤਾ ਸੀ। 

View this post on Instagram

A post shared by DILJIT DOSANJH (@diljitdosanjh)



ਹੋਰ ਪੜ੍ਹੋ : 90 ਸਾਲ ਦੀ ਬਾਲੀਵੁੱਡ ਅਦਾਕਾਰਾ ਵੈਜਯੰਤੀ ਮਾਲਾ ਨੇ ਅਯੁਧਿਆ 'ਚ ਦਿੱਤੀ ਪਰਫਾਰਮੈਂਸ, ਵੀਡੀਓ ਵੇਖ ਕੇ ਫੈਨਜ਼ ਨੇ ਕੀਤੀ ਤਾਰੀਫ

ਇਸ ਫਿਲਮ ਬਾਰੇ ਗੱਲ ਕਰੀਏ ਤਾਂ ਫਿਲਮ ਚਮਕੀਲਾ ਦੇ ਟ੍ਰੇਲਰ ਤੋਂ ਇਹ ਵੀ ਪਤਾ ਲੱਗਦਾ ਹੈ ਕਿ ਫਿਲਮ ਦੀ ਸ਼ੂਟਿੰਗ ਅਸਲ ਲੋਕੇਸ਼ਨਾਂ ‘ਤੇ ਕੀਤੀ ਗਈ ਹੈ। ਇਹ ਸਾਨੂੰ ਪੰਜਾਬ ਦੇ ਅਸਲੀ ਰੌਕਸਟਾਰ ਅਮਰ ਸਿੰਘ ਚਮਕੀਲਾ ਦੀ ਜ਼ਿੰਦਗੀ ਬਾਰੇ ਜਾਣੂ ਕਰਵਾਉਂਦੀ ਹੈ, ਜਿਸ ਨੂੰ ਅਕਸਰ ‘ਪੰਜਾਬ ਦਾ ਐਲਵਿਸ ਪ੍ਰੈਸਲੇ’ ਕਿਹਾ ਜਾਂਦਾ ਸੀ। ਇਹ ਦਰਸ਼ਕਾਂ ਨੂੰ ਪੰਜਾਬ ਦੇ ਲੋਕ ਸੰਗੀਤ ਦੀ ਝਲਕ ਵੀ ਦਿੰਦਾ ਹੈ ਜਿੱਥੇ ਚਮਕੀਲਾ ਦੀ ਆਵਾਜ਼ ਕਦੇ ਗਰਜਦੀ ਸੀ। ਇਸ ਫਿਲਮ ਵਿੱਚ ਪਰਿਣੀਤੀ ਚੋਪੜਾ ਚਮਕੀਲਾ ਦੀ ਪਤਨੀ ਅਤੇ ਗਾਇਕਾ ਸਾਥੀ ਅਮਰਜੋਤ ਦਾ ਕਿਰਦਾਰ ਨਿਭਾਉਂਦੀ ਨਜ਼ਰ ਆਵੇਗੀ। ਅਮਰ ਸਿੰਘ ਚਮਕੀਲਾ ਦਾ 27 ਸਾਲ ਦੀ ਉਮਰ ਵਿੱਚ ਕਤਲ ਕਰ ਦਿੱਤਾ ਗਿਆ ਸੀ।  

Related Post