ਪੰਜਾਬੀ ਅਦਾਕਾਰਾ ਦ੍ਰਿਸ਼ਟੀ ਗਰੇਵਾਲ ਨੇ ਪਤੀ ਨਾਲ ਕਰਵਾਇਆ ਮੈਟਿਰਨਿਟੀ ਫੋਟੋਸ਼ੂਟ, ਬੇਬੀ ਬੰਪ ਫਲਾਂਟ ਕਰਦੀ ਨਜ਼ਰ ਆਈ ਅਦਾਕਾਰਾ
ਪੰਜਾਬੀ ਅਦਾਕਾਰਾ ਦ੍ਰਿਸ਼ਟੀ ਗਰੇਵਾਲ ਜਲਦ ਹੀ ਮਾਂ ਬਨਣ ਵਾਲੀ ਹੈ। ਅਦਾਕਾਰਾ ਨੇ ਹਾਲ ਹੀ ਵਿੱਚ ਆਪਣੇ ਪਤੀ ਨਾਲ ਮੈਟਿਰਨਿਟੀ ਫੋਟੋਸ਼ੂਟ ਕਰਵਾਇਆ ਹੈ। ਇਸ ਦੌਰਾਨ ਅਦਾਕਾਰਾ ਤਸਵੀਰਾਂ 'ਚ ਬੇਹੱਦ ਖੂਬਸੂਰਤੀ ਨਾਲ ਆਪਣਾ ਬੇਬੀ ਬੰਪ ਫਲਾਂਟ ਕਰਦੀ ਨਜ਼ਰ ਆਈ। ਫੈਨਜ਼ ਅਦਾਕਾਰਾ ਦੀਆਂ ਤਸਵੀਰਾਂ ਨੂੰ ਬਹੁਤ ਪਸੰਦ ਕਰ ਰਹੇ ਹਨ।
Drishti Grewal's maternity shoot: ਮਸ਼ਹੂਰ ਪੰਜਾਬੀ ਅਦਾਕਾਰਾ ਦ੍ਰਿਸ਼ਟੀ ਗਰੇਵਾਲ ਬਹੁਤ ਜਲਦ ਮਾਂ ਬਨਣ ਵਾਲੀ ਹੈ। ਉਨ੍ਹਾਂ ਨੇ ਪਿਛਲੇ ਸਾਲ ਦਸੰਬਰ ਮਹੀਨੇ 'ਚ ਆਪਣੀ ਪ੍ਰੈਗਨੈਂਸੀ ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਉਹ ਅਕਸਰ ਹੀ ਆਪਣੇ ਬੇਬੀ ਬੰਪ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਅਦਾਕਾਰਾ ਆਪਣੇ ਪਹਿਲੇ ਬੱਚੇ ਦਾ ਸਵਾਗਤ ਕਰਨ ਬਹੁਤ ਉਤਸ਼ਾਹਿਤ ਹੈ।
ਹਾਲ ਹੀ 'ਚ ਦ੍ਰਿਸ਼ਟੀ ਗਰੇਵਾਲ ਨੇ ਆਪਣੇ ਪਤੀ ਨਾਲ ਆਪਣਾ ਮੈਟਿਰਨਿਟੀ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਉਸ ਨੇ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਦ੍ਰਿਸ਼ਟੀ ਗਰੇਵਾਲ ਨੇ ਚਿੱਟੇ ਰੰਗ ਦੀ ਡਰੈੱਸ ਪਾਈ ਹੈ, ਜਿਸ 'ਚ ਉਹ ਪਰੀ ਵਾਂਗ ਨਜ਼ਰ ਆ ਰਹੀ ਹੈ।
ਇਸ ਦੌਰਾਨ ਉਸ ਨੇ ਆਪਣੇ ਪਤੀ ਅਭੈ ਅੱਤਰੀ ਨਾਲ ਪੋਜ਼ ਦਿੰਦੇ ਹੋਏ ਬੇਬੀ ਬੰਪ ਫਲਾਂਟ ਕਰਦਿਆਂ ਤਸਵੀਰਾਂ ਕਲਿੱਕ ਕਰਵਾਈਆਂ ਹਨ। ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਹਾਲ 'ਚ ਅਦਾਕਾਰਾ ਦੀ ਗੋਦ ਭਰਾਈ ਵਾਲੀ ਰਸਮ ਨਿਭਾਈ ਹੈ, ਜਿਸ ਦੀ ਇੱਕ ਪਿਆਰੀ ਜਿਹੀ ਝਲਕ ਅਦਾਕਾਰਾ ਨੇ ਆਪਣੇ ਫੈਨਜ਼ ਨਾਲ ਵੀ ਸ਼ੇਅਰ ਕੀਤੀ ਸੀ। ਇਸ ਵੀਡੀਓ 'ਚ ਪਰਿਵਾਰ ਵਾਲੇ ਗੋਦ ਭਰਾਈ ਦੀ ਰਸਮ ਅਦਾ ਕਰਦੇ ਨਜ਼ਰ ਆ ਰਹੇ ਹਨ। ਵੀਡੀਓ 'ਚ ਦ੍ਰਿਸ਼ਟੀ ਗਰੇਵਾਲ ਬਹੁਤ ਹੀ ਖੁਸ਼ ਨਜ਼ਰ ਆ ਰਹੀ ਹੈ।
ਹੋਰ ਪੜ੍ਹੋ: ਇਲਿਆਨਾ ਡਿਕਰੂਜ਼ ਨੇ ਪਹਿਲੀ ਵਾਰ ਫਲਾਂਟ ਕੀਤਾ ਆਪਣਾ ਬੇਬੀ ਬੰਪ, ਵੀਡੀਓ ਦੇਖ ਫੈਨਜ਼ ਨੇ ਇੰਝ ਦਿੱਤਾ ਰਿਐਕਸ਼ਨ
ਜੇਕਰ ਗੱਲ ਕਰੀਏ ਦ੍ਰਿਸ਼ਟੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਟੀ. ਵੀ. ਜਗਤ ਦੇ ਕਈ ਨਾਮੀ ਸੀਰੀਅਲਾਂ 'ਚ ਕੰਮ ਕਰ ਚੁੱਕੀ ਹੈ। ਉਹ 'ਬੈਸਟ ਆਫ ਲੱਕ' ਅਤੇ 'ਮਿੱਟੀ ਨਾ ਫਰੋਲ ਜੋਗੀਆ' 'ਹਾਰਡ ਕੌਰ', 'ਮੁਕਲਾਵਾ' ਵਰਗੀਆਂ ਕਈ ਫ਼ਿਲਮਾਂ 'ਚ ਕੰਮ ਕਰ ਚੁੱਕੀ ਹੈ।