ਦ੍ਰਿਸ਼ਟੀ ਗਰੇਵਾਲ ਨੇ ਧੀ ਦਾ ਮਨਾਇਆ ਜਨਮ ਦਿਨ, ਤਸਵੀਰਾਂ ਕੀਤੀਆਂ ਸਾਂਝੀਆਂ
ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਪਣੀ ਧੀ ਦਾ ਜਨਮ ਦਿਨ ਮਨਾਉਂਦੀ ਹੋਈ ਦਿਖਾਈ ਦੇ ਰਹੀ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਪਹਿਲਾ ਜਨਮ ਦਿਨ ਮੁਬਾਰਕ ਮੇਰੀ ਬੱਚੀ।
ਦ੍ਰਿਸ਼ਟੀ ਗਰੇਵਾਲ (Drishtti Garewal ) ਨੇ ਆਪਣੀ ਧੀ ਦਾ ਜਨਮ ਦਿਨ ਮਨਾਇਆ ਹੈ। ਜਿਸ ਦੇ ਕਈ ਵੀਡੀਓ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੇ ਕੀਤੇ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਪਣੀ ਧੀ ਦਾ ਜਨਮ ਦਿਨ ਮਨਾਉਂਦੀ ਹੋਈ ਦਿਖਾਈ ਦੇ ਰਹੀ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਪਹਿਲਾ ਜਨਮ ਦਿਨ ਮੁਬਾਰਕ ਮੇਰੀ ਬੱਚੀ।
ਹੋਰ ਪੜ੍ਹੋ : ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ, ਗਾਇਕਾ ਮੋਨਾਲੀ ਠਾਕੁਰ ਦੀ ਮਾਂ ਦਾ ਹੋਇਆ ਦਿਹਾਂਤ, ਗਾਇਕਾ ਨੇ ਲਿਖਿਆ ਭਾਵੁਕ ਨੋਟ
ਤੁਸੀਂ ਸਾਡੀ ਸਨ ਸ਼ਾਈਨ ਤੇ ਸਭ ਤੋਂ ਵੱਡੀ ਬਰਕਤ ਹੋ ।ਅਸੀਂ ਤੈਨੂੰ ਬਹੁਤ ਪਿਆਰ ਕਰਦੇ ਹਾਂ’। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਦੇ ਨਾਲ ਉਸ ਦਾ ਪਤੀ ਤੇ ਪੂਰਾ ਪੇਕਾ ਪਰਿਵਾਰ ਵੀ ਨਜ਼ਰ ਆ ਰਿਹਾ ਹੈ। ਪੂਰਾ ਪਰਿਵਾਰ ਬੱਚੀ ਦਾ ਜਨਮ ਕੇਕ ਕੱਟ ਕੇ ਸਾਦਗੀ ਦੇ ਨਾਲ ਮਨਾ ਰਿਹਾ ਹੈ।
2023‘ਚ ਹੋਇਆ ਧੀ ਦਾ ਜਨਮ
ਅਦਾਕਾਰਾ ਦ੍ਰਿਸ਼ਟੀ ਗਰੇਵਾਲ ਨੇ 2023 ‘ਚ ਧੀ ਨੂੰ ਜਨਮ ਦਿੱਤਾ ਸੀ ਅਤੇ ਅਦਾਕਾਰਾ ਨੇ ਅਭੈ ਅੱਤਰੀ ਦੇ ਨਾਲ ਲਾਕਡਾਊਨ ਦੇ ਦੌਰਾਨ ਵਿਆਹ ਕਰਵਾਇਆ ਸੀ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈਆਂ ਸਨ । ਉਸ ਨੇ ਕਈ ਪੰਜਾਬੀ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਅਦਾਕਾਰਾ ਦਾ ਪਤੀ ਅਭੈ ਅੱਤਰੀ ਵੀ ਫ਼ਿਲਮਾਂ ‘ਚ ਸਰਗਰਮ ਹਨ ਅਤੇ ਹੁਣ ਤੱਕ ਕਈ ਪ੍ਰੋਜੈਕਟ ‘ਤੇ ਕੰਮ ਕਰ ਰਹੇ ਹਨ ।