ਗੁਰਬਾਜ਼ ਗਰੇਵਾਲ ਨੇ ਭਰਾ ਸ਼ਿੰਦਾ ਗਰੇਵਾਲ ਨਾਲ ਕੀਤਾ ਕਿਊਟ ਪੌਡਕਾਸਟ ਵੇਖ ਪ੍ਰਸ਼ੰਸਕ ਹੋਏ ਹੈਰਾਨ
ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਜਿਸ ‘ਚ ਗੁਰਬਾਜ਼ ਗਰੇਵਾਲ ਆਪਣੇ ਵੱਡੇ ਭਰਾ ਦੇ ਨਾਲ ਗੱਲਬਾਤ ਕਰਦਾ ਹੋਇਆ ਨਜ਼ਰ ਆ ਰਿਹਾ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ।
ਗੁਰਬਾਜ਼ ਗਰੇਵਾਲ (Gurbaaz Grewal) ਦਾ ਇੱਕ ਵੀਡੀਓ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਜਿਸ ‘ਚ ਗੁਰਬਾਜ਼ ਗਰੇਵਾਲ ਆਪਣੇ ਵੱਡੇ ਭਰਾ ਦੇ ਨਾਲ ਗੱਲਬਾਤ ਕਰਦਾ ਹੋਇਆ ਨਜ਼ਰ ਆ ਰਿਹਾ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ ਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ ।ਦੱਸ ਦਈਏ ਕਿ ਗਿੱਪੀ ਗਰੇਵਾਲ ਤੇ ਉਨ੍ਹਾਂ ਦੇ ਬੇਟੇ ਸ਼ਿੰਦਾ ਦੀ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਜਲਦ ਹੀ ਰਿਲੀਜ਼ ਹੋਣ ਵਾਲੀ ਹੈ । ਜਿਸ ਦੀ ਗਿੱਪੀ ਗਰੇਵਾਲ ਵੱਲੋਂ ਖੂਬ ਪ੍ਰਮੋਸ਼ਨ ਕੀਤੀ ਜਾ ਰਹੀ ਹੈ। ਸੋਸ਼ਲ ਮੀਡੀਆ ‘ਤੇ ਇਸ ਦੇ ਲਗਾਤਾਰ ਵੀਡੀਓ ਉਨ੍ਹਾਂ ਦੇ ਵੱਲੋਂ ਸਾਂਝੇ ਕੀਤੇ ਜਾ ਰਹੇ ਹਨ ।
ਹੋਰ ਪੜ੍ਹੋ : ਗੁਰਦਾਸ ਮਾਨ ਨੇ ਆਪਣੀ ਪਤਨੀ ਮਨਜੀਤ ਮਾਨ ਦੇ ਨਾਲ ਕਰਵਾਏ ਸਨ ਤਿੰਨ ਵਿਆਹ, ਵਜ੍ਹਾ ਜਾਣ ਕੇ ਹੋ ਜਾਓਗੇ ਹੈਰਾਨ
ਗਿੱਪੀ ਗਰੇਵਾਲ ਦਾ ਵਰਕ ਫ੍ਰੰਟ
ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਹੋਰ ਵੀ ਕਈ ਪ੍ਰੋਜੈਕਟ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ । ਇਸ ਤੋਂ ਪਹਿਲਾਂ ਉਨ੍ਹਾਂ ਦੀ ਫ਼ਿਲਮ ‘ਕੈਰੀ ਆਨ ਜੱਟਾ-੩’ ਨੂੰ ਵੀ ਦਰਸ਼ਕਾਂ ਦਾ ਭਰਪੂਰ ਪਿਆਰ ਮਿਲਿਆ ਸੀ। ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਸੋਨਮ ਬਾਜਵਾ ਨਜ਼ਰ ਆਏ ਸਨ ਅਤੇ ਫ਼ਿਲਮ ਨੇ ਕਰੋੜਾਂ ਦੀ ਕਮਾਈ ਕੀਤੀ ਸੀ ।
ਇਸ ਤੋਂ ਇਲਾਵਾ ਅਦਾਕਾਰ ਜਲਦ ਹੀ ਸੰਜੇ ਦੱਤ ਦੇ ਨਾਲ ਵੀ ਆਪਣਾ ਨਵਾਂ ਪ੍ਰੋਜੈਕਟ ਲੈ ਕੇ ਆ ਰਹੇ ਹਨ । ਉਹ ਸੰਜੇ ਦੱਤ ਦੇ ਨਾਲ ‘ਸ਼ੇਰਾਂ ਦੀ ਕੌਮ ਪੰਜਾਬੀ’ ਫ਼ਿਲਮ ਲੈ ਕੇ ਆ ਰਹੇ ਹਨ । ਜਿਸ ਦੇ ਬਾਰੇ ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਜਾਣਕਾਰੀ ਸਾਂਝੀ ਕੀਤੀ ਸੀ ।