ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦਾ ਅਧਿਕਾਰਿਤ ਟ੍ਰੇਲਰ ਹੋਇਆ ਰਿਲੀਜ਼, ਵੀਡੀਓ ਵੇਖ ਕੇ ਭਾਵੁਕ ਹੋਏ ਦਰਸ਼ਕ
ਮਸ਼ਹੂਰ ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਤੇ ਗੁਰਪ੍ਰੀਤ ਘੁੱਗੀ ਨਵੀਂ ਫਿਲਮ ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਜਲਦ ਹੀ ਰਿਲੀਜ਼ ਹੋਣ ਵਾਲੀ ਹੈ। ਹਾਲ ਹੀ 'ਚ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ।
Film Ardaas Sarbat De Bhale Di Trailer : ਮਸ਼ਹੂਰ ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਤੇ ਗੁਰਪ੍ਰੀਤ ਘੁੱਗੀ ਨਵੀਂ ਫਿਲਮ ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਜਲਦ ਹੀ ਰਿਲੀਜ਼ ਹੋਣ ਵਾਲੀ ਹੈ। ਹਾਲ ਹੀ 'ਚ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ।
ਦੱਸ ਦਈਏ ਕਿ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਗਿੱਪੀ ਗਰੇਵਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਲਾਈਫ ਨਾਲ ਜੁੜੇ ਅਪਡੇਟਸ ਸ਼ੇਅਰ ਕਰਦੇ ਰਹਿੰਦੇ ਹਨ।
ਹਾਲ ਹੀ ਵਿੱਚ ਗਿੱਪੀ ਗਰੇਵਾਲ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਪੋਸਟ ਸ਼ੇਅਰ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ਦੇ ਨਾਲ ਹੀ ਜਲਦ ਹੀ ਇਹ ਫਿਲਮ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਵੀ ਤਿਆਰ ਹੈ।
ਇਸ ਫਿਲਮ ਦੇ ਟ੍ਰੇਲਰ ਦੀ ਗੱਲ ਕਰੀਏ ਤਾਂ ਇਸ ਵਿੱਚ ਫਿਲਮ ਦੀ ਪੂਰੀ ਸਟਾਰ ਕਾਸਟ ਦੀ ਝਲਕ ਨਜ਼ਰ ਆਈ ਹੈ। ਇਹ ਇੱਕ ਧਾਰਮਿਕ ਫਿਲਮ ਹੈ ਜਿਸ ਵਿੱਚ ਪੂਰੀ ਦੁਨੀਆ ਲਈ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਹੈ।
ਇਸ ਫਿਲਮ ਨੂੰ ਹੰਬਲ ਮੋਸ਼ਨ ਪਿਕਚਰਸ, ਪੈਰੋਨੋਮਾ ਮਿਊਜ਼ਿਕ ਤੇ ਜਿਓ ਸਟੂਡੀਓ ਦੇ ਬੈਨਰ ਹੇਠ ਰਿਲੀਜ਼ ਕੀਤਾ ਜਾ ਰਿਹਾ ਹੈ। ਬੀਤੇ ਦਿਨੀਂ ਇਸ ਫਿਲਮ ਦਾ ਟਾਈਟਲ ਗੀਤ ਵੀ ਰਿਲੀਜ਼ ਹੋਇਆ ਸੀ । ਇਸ ਗੀਤ ਨੂੰ ਨੱਛਤਰ ਗਿੱਲ ਨੇ ਆਪਣੀ ਆਵਾਜ਼ ਦਿੱਤੀ ਹੈ। ਇਸ ਗੀਤ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।
ਹੋਰ ਪੜ੍ਹੋ : ਦੇਵ ਖਰੌੜ ਸਟਾਰਰ ਫਿਲਮ 'ਗਾਂਧੀ 3' ਦਾ ਟ੍ਰੇਲਰ ਹੋਇਆ ਰਿਲੀਜ਼, ਵੇਖੋ ਵੀਡੀਓ
ਦੱਸਣਯੋਗ ਹੈ ਕਿ ਗਿੱਪੀ ਗਰੇਵਾਲ ਦੀ ਇਹ ਨਵੀਂ ਫਿਲਮ ਇੱਕ ਧਾਰਮਿਕ ਫਿਲਮ ਹੈ। ਜੋ ਕਿ ਇੱਕ ਪਰਿਵਾਰ ਦੀ ਕਹਾਣੀ ਨੂੰ ਦਰਸਾਉਂਦੀ ਹੈ ਜੋ ਕਿ ਹਰ ਹਾਲ ਵਿੱਚ ਰੱਬ ਉੱਤੇ ਪੂਰਾ ਭਰੋਸਾ ਰੱਖਦਾ ਹੈ। ਇਹ ਫਿਲਮ 13 ਸਤੰਬਰ 2024 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।