ਫਿਲਮ 'ਕੁੜੀ ਹਰਿਆਣੇ ਵੱਲ ਦੀ' ਦਾ ਗੀਤ 'ਚੰਨ ਰੁਸਿਆ' ਹੋਇਆ ਰਿਲੀਜ਼, ਸੋਨਮ ਬਾਜਵਾ ਦੇ ਹਰਿਆਣਵੀ ਲੁੱਕ ਨੇ ਜਿੱਤਿਆ ਫੈਨਜ਼ ਦਾ ਦਿਲ

ਮਸ਼ਹੂਰ ਪੰਜਾਬੀ ਅਦਾਕਾਰ ਐਮੀ ਵਿਰਕ ਤੇ ਸੋਨਮ ਬਾਜਵਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਕੁੜੀ ਹਰਿਆਣੇ ਵੱਲ ਦੀ' ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਹਾਲ ਹੀ ਵਿੱਚ ਫਿਲਮ ਦਾ ਇੱਕ ਹੋਰ ਨਵਾਂ ਗੀਤ 'ਚੰਨ ਰੁਸਿਆ' ਰਿਲੀਜ਼ ਕਰ ਦਿੱਤਾ ਗਿਆ ਹੈ, ਇਸ ਗੀਤ ਵਿੱਚ ਦਰਸ਼ਕ ਸੋਨਮ ਬਾਜਵਾ ਦੇ ਹਰਿਆਣਵੀ ਲੁੱਕ ਨੂੰ ਕਾਫੀ ਪਸੰਦ ਕਰ ਰਹੇ ਹਨ।

By  Pushp Raj June 3rd 2024 12:52 PM

Song Chann Russeya : ਮਸ਼ਹੂਰ ਪੰਜਾਬੀ ਅਦਾਕਾਰ ਐਮੀ ਵਿਰਕ (Ammy Virk) ਤੇ ਸੋਨਮ ਬਾਜਵਾ (Sonam Bajwa) ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਕੁੜੀ ਹਰਿਆਣੇ ਵੱਲ ਦੀ' ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਹਾਲ ਹੀ ਵਿੱਚ ਫਿਲਮ ਦਾ ਇੱਕ ਹੋਰ ਨਵਾਂ ਗੀਤ 'ਚੰਨ ਰੁਸਿਆ' ਰਿਲੀਜ਼ ਕਰ ਦਿੱਤਾ ਗਿਆ ਹੈ ਇਸ ਗੀਤ ਵਿੱਚ ਦਰਸ਼ਕ ਸੋਨਮ ਬਾਜਵਾ ਦੇ ਹਰਿਆਣਵੀ ਲੁੱਕ ਨੂੰ  ਕਾਫੀ ਪਸੰਦ ਕਰ ਰਹੇ ਹਨ। 

ਦੱਸ ਦਈਏ ਕਿ ਐਮੀ ਵਿਰਕ ਤੇ  ਸੋਨਮ ਬਾਜਵਾ ਦੋਹਾਂ ਨੇ ਆਪੋ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਉੱਤੇ ਫਿਲਮ ਦੇ ਇਸ ਨਵੇਂ ਗੀਤ ਦੀ ਝਲਕ ਸ਼ੇਅਰ ਕਰਦੇ ਹੋਏ ਫਿਲਮ ਦੀ ਰਿਲੀਜ਼ ਡੇਟ ਬਾਰੇ ਵੀ ਜਾਣਕਾਰੀ ਦਿੱਤੀ ਹੈ। 

View this post on Instagram

A post shared by Ammy virk (@ammyvirk)


ਫਿਲਮ ਦੇ ਇਸ ਗੀਤ ਬਾਰੇ ਗੱਲ ਕਰੀਏ ਤਾਂ ਇਸ ਦਾ ਟਾਈਟਲ 'ਚੰਨ ਰੁਸਿਆ' ਹੈ। ਇਹ ਇੱਕ ਰੋਮਾਂਟਿਕ ਗੀਤ ਹੈ। ਇਸ ਨੂੰ ਸੋਨਮ ਬਾਜਵਾ ਤੇ ਐਮੀ ਵਿਰਕ ਉੱਤੇ ਫਿਲਮਾਇਆ ਗਿਆ ਹੈ। 

ਇਸ ਗੀਤ ਦੇ ਬੋਲ ਹੈਪੀ ਰਾਏਕੋਟੀ ਵੱਲੋਂ ਲਿਖੇ ਗਏ ਹਨ। ਇਸ ਗੀਤ ਨੂੰ ਐਮੀ ਵਿਰਕ ਤੇ ਕੋਮਲ ਚੌਧਰੀ ਨੇ ਗਾਇਆ ਹੈ। ਇਸ ਦਾ ਸੰਗੀਤ V Rakx Music ਮਿਊਜ਼ਿਕ ਵੱਲੋਂ ਦਿੱਤਾ ਗਿਆ ਹੈ ਤੇ ਇਸ ਨੂੰ ਜ਼ੀ ਮਿਊਜ਼ਿਕ ਕੰਪਨੀ ਹੇਠ ਰਿਲੀਜ਼ ਕੀਤਾ ਗਿਆ ਹੈ। 

ਇਸ ਤੋਂ ਪਹਿਲਾਂ ਵੀ ਐਮੀ ਵਿਰਕ ਤੇ ਸੋਨਮ ਬਾਜਵਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ  ਫਿਲਮ ਦੀ ਸ਼ੂਟਿੰਗ ਦੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕੀਤੀਆਂ ਹਨ। ਫਿਲਮ 'ਕੁੜੀ ਹਰਿਆਣੇ ਵੱਲ ਦੀ' 'ਚ ਸੋਨਮ ਇੱਕ ਹਰਿਆਣਵੀ ਕੁੜੀ ਦੇ ਕਿਰਦਾਰ ਵਿੱਚ ਨਜ਼ਰ ਆਵੇਗੀ। ਅਦਾਕਾਰਾ ਨੇ ਫਿਲਮ ਦੇ ਸ਼ੂਟਿੰਗ ਸੈਟ ਤੋਂ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ ਜਿਸ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ। 



ਹੋਰ ਪੜ੍ਹੋ : ਬਾਲੀਵੁੱਡ ਅਦਾਕਾਰਾ ਜ਼ੀਨਤ ਅਮਾਨ ਨੇ ਸੋਸ਼ਲ ਮੀਡੀਆ ਤੋਂ ਲਿਆ ਬ੍ਰੇਕ, ਜਾਣੋ ਕਿਉਂ 

ਇਸ ਫਿਲਮ 'ਚ ਸੋਨਮ ਬਾਜਵਾ ਦੇ ਨਾਲ ਐਮੀ ਵਿਰਕ ਵੀ ਨਜ਼ਰ ਆਉਣਗੇ। ਫਿਲਮ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ ਅਤੇ ਫਿਲਮ ਨੂੰ ਹਰਿਆਣੇ ਵਿੱਚ ਹੀ ਸ਼ੂਟ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਇਹ ਫਿਲਮ ਇਸੇ ਸਾਲ 14 ਜੂਨ 2024  ਨੂੰ ਰਿਲੀਜ਼ ਹੋਵੇਗੀ।


Related Post