ਟ੍ਰੈਂਡਿੰਗ 'ਚ ਛਾਇਆ ਫਿਲਮ ਨੀਂ ਮੈਂ ਸੱਸ ਕੁਟਨੀ-2 ਦਾ ਟ੍ਰੇਲਰ, ਜਾਣੋ ਕਦੋਂ ਰਿਲੀਜ਼ ਹੋਵੇਗੀ ਫਿਲਮ
ਮਸ਼ਹੂਰ ਪੰਜਾਬੀ ਅਦਾਕਾਰਾ ਅਨੀਤਾ ਦੇਵਗਨ ਮੁੜ ਇੱਕ ਵਾਰ ਫਿਰ ਤੋਂ ਦਰਸ਼ਕਾਂ ਲਈ ਨਵੀਂ ਫਿਲਮ ਲੈ ਕੇ ਆ ਰਹੇ ਹਨ। ਜੀ ਹਾਂ ਪਰਿਵਾਰਕ ਮਨੋਰੰਜਨ ਵਾਲੀ ਇਹ ਨਵੀਂ ਫਿਲਮ 'ਨੀ ਮੈਂ ਸੱਸ ਕੁਟਨੀ 2' ਦਾ ਦੂਜਾ ਭਾਗ ਹੋਵੇਗਾ। ਹੁਣ ਇਸ ਫਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ ਫੈਨਜ਼ ਇਸ ਦਾ ਖੂਬ ਆਨੰਦ ਮਾਣ ਰਹੇ ਹਨ।
Film Ni main Saas Kutni 2 trailer : ਮਸ਼ਹੂਰ ਪੰਜਾਬੀ ਅਦਾਕਾਰਾ ਅਨੀਤਾ ਦੇਵਗਨ ਮੁੜ ਇੱਕ ਵਾਰ ਫਿਰ ਤੋਂ ਦਰਸ਼ਕਾਂ ਲਈ ਨਵੀਂ ਫਿਲਮ ਲੈ ਕੇ ਆ ਰਹੇ ਹਨ। ਜੀ ਹਾਂ ਪਰਿਵਾਰਕ ਮਨੋਰੰਜਨ ਵਾਲੀ ਇਹ ਨਵੀਂ ਫਿਲਮ 'ਨੀ ਮੈਂ ਸੱਸ ਕੁਟਨੀ 2' ਦਾ ਦੂਜਾ ਭਾਗ ਹੋਵੇਗਾ। ਹੁਣ ਇਸ ਫਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ ਫੈਨਜ਼ ਇਸ ਦਾ ਖੂਬ ਆਨੰਦ ਮਾਣ ਰਹੇ ਹਨ।
ਦੱਸ ਦਈਏ ਕਿ ਮਲਟੀ ਸਾਟਰਰ ਇਸ ਫਿਲਮ ਵਿੱਚ ਅਨੀਤਾ ਦੇਵਗਨ ਲੀਡ ਰੋਲ ਨਿਭਾਉਂਦੇ ਹੋਏ ਨਜ਼ਰ ਆਉਣਗੇ। ਅਦਾਕਾਰੀ ਦੇ ਨਾਲ-ਨਾਲ ਅਨੀਤਾ ਦੇਵਗਨ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟਸ ਸਾਂਝੇ ਕਰਦੇ ਰਹਿੰਦੇ ਹਨ।
ਅਨੀਤਾ ਦੇਵਗਨ ਤੇ ਮਹਿਤਾਬ ਵਿਰਕ ਸਣੇ ਹਾਲ ਹੀ ਵਿੱਚ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਉੱਤੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ। ਫਿਲਮ ਨੀਂ ਮੈਂ ਸੱਸ ਕੁਟਨੀ-2 ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਅਨੀਤਾ ਦੇਵਗਨ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ, 'ਫਿਲਮ ਨੀਂ ਮੈਂ ਸੱਸ ਕੁਟਨੀ-2 ਦਾ ਟ੍ਰੇਲਰ' ਰਿਲੀਜ਼ ਹੋ ਗਿਆ ਹੈ। '
ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਨਾਲ ਅਫੇਅਰ ਦੀਆਂ ਖ਼ਬਰਾਂ ਤੇ ਗੁਰੂ ਰੰਧਾਵਾ ਨੇ ਤੋੜੀ ਚੁੱਪ, ਜਾਣੋ ਗਾਇਕ ਨੇ ਕੀ ਕਿਹਾ ?
ਇਸ ਫਿਲਮ ਵਿੱਚ ਦੀ ਪੂਰੀ ਕਾਸਟ ਬਾਰੇ ਗੱਲ ਕਰੀਏ ਤਾਂ ਇਸ ਵਿੱਚ ਅਨੀਤਾ ਦੇਵਗਨ, ਨਿਸ਼ਾ ਬਾਨੋ, ਕਰਮਜੀਤ ਅਨਮੋਲ, ਗੁਰਪ੍ਰੀਤ ਘੁੱਗੀ, ਨਿਰਮਲ ਰਿਸ਼ੀ, ਸਣੇ ਹੋਰ ਕਈ ਕਲਾਕਾਰ ਮੁੱਖ ਭੂਮਿਕਾਵਾਂ ਵਿੱਚ ਹਨ। ਫਿਲਹਾਲ ਇਹ ਫਿਲਮ 7 ਜੂਨ 2024 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ। ਫੈਨਜ਼ ਸੱਸ ਤੇ ਨੂੰਹ ਵਿਚਾਲੇ ਇਸ ਖੱਟਪੱਟ ਅੰਦਾਜ਼ ਨੂੰ ਵੇਖਣ ਲਈ ਕਾਫੀ ਉਤਸ਼ਾਹਿਤ ਹਨ।