ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਜੀ ਦੀ ਪਤਨੀ ਦਾ ਦਿਹਾਂਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਜੀ ਦੇ ਧਰਮ ਪਤਨੀ ਦਾ ਦਿਹਾਂਤ ਹੋ ਗਿਆ ਹੈ । ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਕਈ ਸਿਆਸੀ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।

By  Shaminder August 9th 2023 10:31 AM

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ (Kirpal Singh Badungar) ਜੀ ਦੇ ਧਰਮ ਪਤਨੀ ਦਾ ਦਿਹਾਂਤ ਹੋ ਗਿਆ ਹੈ । ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਕਈ ਸਿਆਸੀ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਉਨ੍ਹਾਂ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।


ਹੋਰ ਪੜ੍ਹੋ : ਮਨੋਰੰਜਨ ਜਗਤ ਤੋਂ ਬੁਰੀ ਖ਼ਬਰ, ਮਸ਼ਹੂਰ ਫ਼ਿਲਮ ਨਿਰਦੇਸ਼ਕ ਸਿੱਦੀਕੀ ਦਾ ਦਿਹਾਂਤ, ਦਿਲ ਦਾ ਦੌਰਾ ਪੈਣ ਦੇ ਕਾਰਨ ਦਿਹਾਂਤ

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਬੀਬੀ ਨਿਰਮਲ ਕੌਰ ਜੀ ਦੀ ਇੱਕ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ‘ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਜੀ ਦੇ ਧਰਮਪਤਨੀ ਨਿਰਮਲ ਕੌਰ ਜੀ ਦੇ ਅਕਾਲ ਚਲਾਣਾ ਕਰ ਜਾਣ ਦੀ ਖਬਰ ਸੁਣਕੇ ਬਹੁਤ ਦੁੱਖ ਹੋਇਆ। ਵਾਹਿਗੁਰੂ ਨੇਕ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ’ ।

ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਪਟਿਆਲਾ ਜ਼ਿਲ੍ਹੇ ਦੇ ਰਹਿਣ ਵਾਲੇ ਹਨ । ਉਨ੍ਹਾਂ ਨੇ ਅੰਗਰੇਜ਼ੀ ‘ਚ ਡਿਗਰੀ ਹਾਸਲ ਕੀਤੀ ਹੈ ।ਉਨ੍ਹਾਂ ਨੇ ਸਿੱਖ ਧਰਮ ਦੇ ਸਿਧਾਂਤਾ ‘ਤੇ ਕਈ ਕਿਤਾਬਾਂ ਵੀ ਲਿਖੀਆਂ ਹਨ ।ਉਨ੍ਹਾਂ ਨੇ ਆਪਣਾ ਕਰੀਅਰ ਬਤੌਰ ਅਧਿਆਪਕ ਸ਼ੁਰੂ ਕੀਤਾ ਅਤੇ ਕਈ ਸਾਲ ਤੱਕ ਉਨ੍ਹਾਂ ਨੇ ਬਤੌਰ ਐੱਸਜੀਪੀਸੀ ਪ੍ਰਧਾਨ ਵੀ ਸੇਵਾਵਾਂ ਨਿਭਾਈਆਂ ਹਨ । 




Related Post