ਗੈਰੀ ਸੰਧੂ ਨੇ ਆਪਣੇ ਬੇਟੇ ਨਾਲ ਕਿਊਟ ਵੀਡੀਓ ਕੀਤੀ ਸਾਂਝੀ, ਕੈਪਸ਼ਨ 'ਚ ਲਿਖਿਆ 'ਜੂਨੀਅਰ ਸੰਧੂ'
ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਗੈਰੀ ਸੰਧੂ ਆਪਣੇ ਗੀਤਾਂ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਉਨ੍ਹਾਂ ਨੇ ਆਪਣੇ ਗੀਤਾਂ ਨਾਲ ਪ੍ਰਸ਼ੰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਹਾਲ ਹੀ ਵਿੱਚ ਗਾਇਕ ਨੇ ਆਪਣੇ ਬੇਟੇ ਦੇ ਨਾਲ ਇੱਕ ਕਿਊਟ ਵੀਡੀਓ ਸ਼ੇਅਰ ਕੀਤੀ ਹੈ ਜੋ ਕਿ ਫੈਨਜ਼ ਨੂੰ ਬਹੁਤ ਪਸੰਦ ਆ ਰਹੀ ਹੈ।
Garry Sandhu Son Cute Video : ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਗੈਰੀ ਸੰਧੂ ਆਪਣੇ ਗੀਤਾਂ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਉਨ੍ਹਾਂ ਨੇ ਆਪਣੇ ਗੀਤਾਂ ਨਾਲ ਪ੍ਰਸ਼ੰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਹਾਲ ਹੀ ਵਿੱਚ ਗਾਇਕ ਨੇ ਆਪਣੇ ਬੇਟੇ ਦੇ ਨਾਲ ਇੱਕ ਕਿਊਟ ਵੀਡੀਓ ਸ਼ੇਅਰ ਕੀਤੀ ਹੈ ਜੋ ਕਿ ਫੈਨਜ਼ ਨੂੰ ਬਹੁਤ ਪਸੰਦ ਆ ਰਹੀ ਹੈ।
ਗੈਰੀ ਸੰਧੂ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਵੀ ਬਹੁਤ ਐਕਟਿਵ ਰਹਿੰਦੇ ਹਨ। ਉਹ ਅਕਸਰ ਆਪਣੇ ਫੈਨਜ਼ ਦੇ ਨਾਲ ਆਪਣੀ ਪ੍ਰੋਫੈਸ਼ਨਲ ਤੇ ਪਰਸਨਲ ਲਾਈਫ ਦੀ ਅਪਡੇਟ ਸ਼ੇਅਰ ਕਰਦੇ ਰਹਿੰਦੇ ਹਨ। ਹਾਲ ਹੀ ਵਿੱਚ ਗੈਰੀ ਸੰਧੂ ਨੇ ਆਪਣੇ ਬੇਟੇ ਅਵਤਾਰ ਸੰਧੂ ਨਾਲ ਇੱਕ ਕਿਊਟ ਵੀਡੀਓ ਸ਼ੇਅਰ ਕੀਤੀ ਹੈ।
ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੇ ਬੇਟੇ ਅਵਤਾਰ ਸੰਧੂ ਨਾਲ ਖਾਸ ਸਮਾਂ ਬਤੀਤ ਕਰਦੇ ਹੋਏ ਦਿਖਾਈ ਦੇ ਰਹੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਗੈਰੀ ਸੰਧੂ ਨੇ ਬੇਟੇ ਲਈ ਬੇਹੱਦ ਖ਼ਾਸ ਕੈਪਸ਼ਨ ਲਿਖਿਆ ਹੈ।
ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਗੈਰੀ ਸੰਧੂ ਨੇ ਲਿਖਿਆ, ਮੈਨੂੰ ਉਮੀਦ ਹੈ ਕਿ ਤੁਸੀਂ ਚੰਗੇ ਹੋ...ਅਤੇ ਨਾਲ ਹੀ ਤੁਹਾਨੂੰ ਸਭ ਨੂੰ ਪਿਆਰ। ਇਸ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ, 'ਜੂਨੀਅਰ ਸੰਧੂ' ਤੁਹਾਨੂੰ ਸਭ ਨੂੰ ਪਿਆਰ... ਵਾਹਿਗੁਰੂ ਮੇਹਰ ਕਰੇ ਸਾਡੇ ਆਲਿਆ …ਐਵੀ ਹੱਸਦੇ ਖੇਡਦੇ ਰਹੋ ਬਾਈ ਜ਼ਿੰਦਗੀ ਚ’ ।
ਹੋਰ ਪੜ੍ਹੋ : ਸੁਹਾਨਾ ਨਾਲ ਸ਼ਾਪਿੰਗ ਕਰਦੇ ਨਜ਼ਰ ਆਏ ਸ਼ਾਹਰੁਖ ਖਾਨ, ਵਾਇਰਲ ਹੋਈਆਂ ਪਿਉ-ਧੀ ਦੀਆਂ ਕਿਊਟ ਤਸਵੀਰਾਂ
ਦੱਸਣਯੋਗ ਹੈ ਕਿ ਗੈਰੀ ਸੰਧੂ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ। ਉਨ੍ਹਾਂ ਦੇ ਗੀਤਾਂ ਨੂੰ ਪ੍ਰਸ਼ੰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਦਾ ਹੈ। ਹਾਲ ਹੀ 'ਚ ਗੈਰੀ ਸੰਧੂ ਦਾ ਨਵਾਂ ਗੀਤ ਕਸਮ ਰਿਲੀਜ਼ ਹੋਇਆ ਹੈ। ਫੈਨਜ਼ ਇਸ ਗੀਤ ਨੂੰ ਕਾਫੀ ਪਸੰਦ ਕਰ ਰਹੇ ਹਨ।