ਗਿੱਪੀ ਗਰੇਵਾਲ ਤੇ ਹਿਨਾ ਖਾਨ ਸਟਾਰਰ ਗੀਤ 'ਤੇਰੀਆਂ ਮੋਹਬਤਾਂ' ਹੋਇਆ ਰਿਲੀਜ਼, ਵੇਖੋ ਵੀਡੀਓ
ਮਸ਼ਹੂਰ ਪੰਜਾਬੀ ਗਾਇਕ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਫਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਹਾਲ ਹੀ ਵਿੱਚ ਇਸ ਫਿਲਮ ਦਾ ਨਵਾਂ ਗੀਤ 'ਤੇਰੀਆਂ ਮੋਹਬਤਾਂ' ਰਿਲੀਜ਼ ਹੋ ਗਿਆ ਹੈ, ਫੈਨਜ਼ ਇਸ ਗੀਤ ਨੂੰ ਕਾਫੀ ਪਸੰਦ ਕਰ ਰਹੇ ਹਨ।

Song 'Terian Mohabbtan' From Film Shinda Shinda No Papa : ਮਸ਼ਹੂਰ ਪੰਜਾਬੀ ਗਾਇਕ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਫਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਹਾਲ ਹੀ ਵਿੱਚ ਇਸ ਫਿਲਮ ਦਾ ਨਵਾਂ ਗੀਤ 'ਤੇਰੀਆਂ ਮੋਹਬਤਾਂ' ਰਿਲੀਜ਼ ਹੋ ਗਿਆ ਹੈ, ਫੈਨਜ਼ ਇਸ ਗੀਤ ਨੂੰ ਕਾਫੀ ਪਸੰਦ ਕਰ ਰਹੇ ਹਨ।
ਦੱਸ ਦਈਏ ਕਿ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੇ ਬੇਟੇ ਸ਼ਿੰਦਾ ਗਰੇਵਾਲ ਨਾਲ ਫਿਲਮ ਦੀ ਪ੍ਰਮੋਸ਼ਨ ਵਿੱਚ ਰੁੱਝੇ ਹੋਏ ਹਨ। ਇਸ ਵਿਚਾਲੇ ਹੁਣ ਇਸ ਫਿਲਮ ਦਾ ਨਵਾਂ ਗੀਤ 'ਤੇਰੀਆਂ ਮੋਹਬਤਾਂ' ਰਿਲੀਜ਼ ਹੋ ਗਿਆ ਹੈ, ਜਿਸ ਬਾਰੇ ਗਿੱਪੀ ਗਰੇਵਾਲ ਨੇ ਆਪਣੇ ਫੈਨਜ਼ ਨੂੰ ਪੋਸਟ ਦੇ ਜ਼ਰੀਏ ਦੱਸਿਆ ਹੈ।
ਹਾਲ ਹੀ ਵਿੱਚ ਗਿੱਪੀ ਗਰੇਵਾਲ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਫਿਲਮ ਦੇ ਇਸ ਗੀਤ ਦੇ ਰਿਲੀਜ਼ ਹੋਣ ਬਾਰੇ ਜਾਣਕਾਰੀ ਦਿੱਤੀ ਹੈ। ਗਿੱਪੀ ਨੇ ਗੀਤ ਦੀ ਇੱਕ ਵੀਡੀਓ ਸ਼ੇਅਰ ਕਰਦਿਆਂ ਲਿਖਿਆ, 'TERIAN MOHABBTAN Out Now 😍।'
ਇਸ ਗੀਤ ਬਾਰੇ ਗੱਲ ਕਰੀਏ ਤਾਂ ਇਸ ਗੀਤ ਨੂੰ ਆਵਾਜ਼ ਗਿੱਪੀ ਗਰੇਵਾਲ ਤੇ ਗੁਰਲੇਜ਼ ਅਖ਼ਤਰ ਨੇ ਦਿੱਤੀ ਹੈ। ਗੀਤ ਦੇ ਬੋਲ ਵੀਤ ਬਲਜੀਤ ਨੇ ਲਿਖੇ ਹਨ ਤੇ ਇਸ ਦਾ ਸੰਗੀਤ ਜਤਿੰਦਰ ਸ਼ਾਹ ਨੇ ਦਿੱਤਾ ਹੈ। ਇਸ ਗੀਤ ਨੂੰ ਹਿਨਾ ਖਾਨ, ਗਿੱਪੀ ਗਰੇਵਾਲ, ਸ਼ਿੰਦਾ ਗਰੇਵਾਲ ਤੇ ਪ੍ਰਿੰਸ ਕੰਵਲਜੀਤ ਉੱਤੇ ਫਿਲਮਾਇਆ ਗਿਆ ਹੈ। ਇਸ ਗੀਤ ਨੂੰ ਹੱਬਲ ਮਿਊਜ਼ਕ ਕੰਪਨੀ ਤੇ ਸਾਰੇਗਾਮਾ ਪੰਜਾਬੀ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ।
ਹੋਰ ਪੜ੍ਹੋ : ਕਰਨ ਔਜਲਾ ਨੇ ਆਪਣੇ ਨਵੇਂ ਗੀਤ 'Goin' Off' ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ, ਜਾਣੋ ਕਦੋਂ ਹੋਵੇਗਾ ਰਿਲੀਜ਼
ਫੈਨਜ਼ ਇਸ ਗੀਤ ਨੂੰ ਕਾਫੀ ਪਸੰਦ ਕਰ ਰਹੇ ਹਨ ਅਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਵੀ ਦੇ ਰਹੇ ਹਨ। ਫੈਨਜ਼ ਗਿੱਪੀ ਗਰੇਵਾਲ ਤੇ ਹਿਨਾ ਖਾਨ ਦੀ ਜੋੜੀ ਨੂੰ ਕਾਫੀ ਪਸੰਦ ਕਰ ਰਹੇ ਹਨ ਤੇ ਇਸ ਦੇ ਨਾਲ ਹੀ ਸ਼ਿੰਦਾ ਗਰੇਵਾਲ ਵੱਲੋਂ ਦਿੱਤੇ ਗਏ ਐਕਸਪ੍ਰੈਸ਼ਨ ਦੀ ਵੀ ਰੱਜ ਕੇ ਤਰੀਫਾਂ ਕਰ ਰਹੇ ਹਨ। ਗਿੱਪੀ ਗਰੇਵਾਲ ਦੀ ਇਹ ਫਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' 10 ਮਈ ਨੂੰ ਵਿਸ਼ਵ ਪੱਧਰ ਉੱਤੇ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਵੇਗੀ।