ਫਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' ਦਾ ਟ੍ਰੇਲਰ ਹੋਇਆ ਰਿਲੀਜ਼, ਪਿਉ-ਪੁੱਤ ਦੀ ਕੈਮਿਸਟਰੀ ਨੇ ਜਿੱਤਿਆ ਫੈਨਜ਼ ਦਾ ਦਿਲ
ਗਿੱਪੀ ਗਰੇਵਾਲ ਆਪਣੀ ਨਵੀਂ ਫਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਹਾਲ ਹੀ ਵਿੱਚ ਗਿੱਪੀ ਦੀ ਇਸ ਫਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ਫਿਲਮ 'ਚ ਉਹ ਆਪਣੇ ਬੇਟੇ ਸ਼ਿੰਦਾ ਗਰੇਵਾਲ ਤੇ ਮਸ਼ਹੂਰ ਟੀਵੀ ਅਦਾਕਾਰਾ ਹਿਨਾ ਖ਼ਾਨ ਨਾਲ ਨਜ਼ਰ ਆਉਣਗੇ।
Film Shinda Shinda No Papa trailer out now: ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਜਲਦ ਹੀ ਆਪਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' ਨੂੰ ਲੈ ਕੇ ਸੁਰਖੀਆਂ 'ਚ ਹਨ। ਗਿੱਪੀ ਗਰੇਵਾਲ ਤੇ ਹਿਨਾ ਖਾਨ ਸਟਾਰਰ ਦੀ ਇਸ ਫਿਲਮ ਦਾ ਟ੍ਰੇਲਰ ਹੁਣ ਰਿਲੀਜ਼ ਹੋ ਚੁੱਕਾ ਹੈ।
ਫਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' ਦਾ ਟ੍ਰੇਲਰ ਹੋਇਆ ਰਿਲੀਜ਼ਹੁਣ ਜਲਦ ਹੀ ਗਿੱਪੀ ਗਰੇਵਾਲ ਆਪਣੀ ਨਵੀਂ ਫਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਹਾਲ ਹੀ ਵਿੱਚ ਗਿੱਪੀ ਦੀ ਇਸ ਫਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ਫਿਲਮ 'ਚ ਉਹ ਆਪਣੇ ਬੇਟੇ ਸ਼ਿੰਦਾ ਗਰੇਵਾਲ ਤੇ ਮਸ਼ਹੂਰ ਟੀਵੀ ਅਦਾਕਾਰਾ ਹਿਨਾ ਖ਼ਾਨ ਨਾਲ ਨਜ਼ਰ ਆਉਣਗੇ।
ਹੁਣ ਗਿੱਪੀ ਗਰੇਵਾਲ ਨੂੰ ਲੈਕੇ ਇੱਕ ਹੋਰ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਗਿੱਪੀ ਨੇ ਆਪਣੀ ਫਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਦਾ ਟ੍ਰੇਲਰ ਰਿਲੀਜ਼ ਕਰ ਦਿੱਤਾ ਹੈ। ਜਿਸ ਦੀ ਜਾਣਕਾਰੀ ਗਿੱਪੀ ਗਰੇਵਾਲ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਪੋਸਟ ਉੱਤੇ ਵੀ ਸ਼ੇਅਰ ਕੀਤੀ ਹੈ।
ਫਿਲਮ ਦੇ ਇਸ ਟ੍ਰੇਲਰ ਵਿੱਚ ਤੁਸੀਂ ਗਿੱਪੀ ਗਰੇਵਾਲ ਤੇ ਹਿਨਾ ਖਾਨ ਦੇ ਨਾਲ ਸ਼ਿੰਦਾ ਗਰੇਵਾਲ ਨੂੰ ਮਸਤੀ ਕਰਦੇ ਹੋਏ ਤੇ ਪਿਉਂ ਪੁੱਤ ਦੀ ਖੂਬਸੂਰਤ ਬਾਂਡਿੰਗ ਨੂੰ ਵੇਖ ਸਕਦੇ ਹੋ। ਵੀਡੀਓ ਦੇ ਵਿੱਚ ਤੁਸੀਂ ਸ਼ਿੰਦਾ ਤੇ ਗਿੱਪੀ ਗਰੇਵਾਲ ਵਿਚਾਲੇ ਬੜੇ ਹੀ ਦਿਲਚਸਪ ਡਾਇਲਾਗਸ ਵੀ ਸੁਣ ਸਕਦੇ ਹੋ।
ਹੋਰ ਪੜ੍ਹੋ : ਮੁਨੱਵਰ ਫਾਰੂਕੀ ਦੀ ਵਿਗੜੀ ਸਿਹਤ, ਕਾਮੇਡੀਅਨ ਨੇ ਹਸਪਤਾਲ ਤੋਂ ਸਾਂਝੀ ਕੀਤੀ ਤਸਵੀਰ
ਫਿਲਮ ਦੇ ਇਸ ਟ੍ਰੇਲਰ ਨੂੰ ਦੇਖ ਕੇ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਫਿਲਮ ‘ਚ ਕਾਮੇਡੀ ਦਾ ਫੁੱਲ ਤੜਕਾ ਲੱਗਣ ਵਾਲਾ ਹੈ। ਇਸ ਦੇ ਨਾਲ ਨਾਲ ਗਿੱਪੀ ਗਰੇਵਾਲ ਨੇ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਵੀ ਕਰ ਦਿੱਤਾ ਹੈ। ਦੱਸ ਦਈਏ ਕਿ ਇਹ ਫਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ 10 ਮਈ ਨੂੰ ਸਿਨੇਮਾਘਰਾਂ ‘ਚ ਦਸਤਕ ਦੇਣ ਜਾ ਰਹੀ ਹੈ। ਜਿਸ ਨੂੰ ਵੇਖਣ ਲਈ ਫੈਨਜ਼ ਕਾਫੀ ਉਤਸ਼ਾਹਿਤ ਹਨ ਤੇ ਬੜੀ ਹੀ ਬੇਸਬਰੀ ਨਾਲ ਇਸ ਦੇ ਰਿਲੀਜ਼ ਹੋਣ ਦੀ ਉਡੀਕ ਕਰ ਰਹੇ ਹਨ।