ਗਿੱਪੀ ਗਰੇਵਾਲ ਨੇ ਪਰਿਵਾਰ ਨੇ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ, ਖੂਬਸੂਰਤ ਤਸਵੀਰਾਂ ਕੀਤੀਆਂ ਸਾਂਝੀਆਂ
ਦੀਵਾਲੀ ਦਾ ਤਿਉਹਾਰ ਬੀਤੇ ਦਿਨ ਬੜੇ ਹੀ ਚਾਅ ਤੇ ਉਤਸ਼ਾਹ ਦੇ ਨਾਲ ਮਨਾਇਆ ਗਿਆ । ਜਿੱਥੇ ਬਾਲੀਵੁੱਡ ਸਿਤਾਰੇ ਇਸ ਤਿਉਹਾਰ ਦਾ ਜਸ਼ਨ ਮਨਾਉਂਦੇ ਹੋਏ ਨਜ਼ਰ ਆਏ । ਉੱਥੇ ਹੀ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਇਸ ਤਿਉਹਾਰ ਨੁੰ ਜੋਸ਼ੋ ਖਰੋਸ਼ ਦੇ ਨਾਲ ਮਨਾਇਆ ।
ਦੀਵਾਲੀ (Diwali 2023)ਦਾ ਤਿਉਹਾਰ ਬੀਤੇ ਦਿਨ ਬੜੇ ਹੀ ਚਾਅ ਤੇ ਉਤਸ਼ਾਹ ਦੇ ਨਾਲ ਮਨਾਇਆ ਗਿਆ । ਗਿੱਪੀ ਗਰੇਵਾਲ ਨੇ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।ਗਿੱਪੀ ਗਰੇਵਾਲ ਪੰਜਾਬੀ ਇੰਡਸਟਰੀ ਦੇ ਸਭ ਤੋਂ ਪ੍ਰਤਿਭਾਸ਼ਾਲੀ ਗਾਇਕ, ਅਦਾਕਾਰ ਅਤੇ ਡਾਇਰੈਕਟਰ ਹਨ । ਉਹਨਾਂ ਦਾ ਹਰ ਗਾਣਾ, ਫਿਲਮ ਦਰਸ਼ਕਾਂ ਨੂੰ ਖੂਬ ਪਸੰਦ ਆਉਂਦੀ ਹੈ । ਇਸੇ ਕਰਕੇ ਉਹਨਾਂ ਦੀਆਂ ਫਿਲਮਾਂ ਬਾਕਸ ਆਫ਼ਿਸ ’ਤੇ ਚੰਗੀ ਕਮਾਈ ਕਰਦੀਆਂ ਹਨ । ਪਰ ਇਸ ਦੇ ਨਾਲ ਹੀ ਉਹ ਇੱਕ ਵਧੀਆ ਪਤੀ, ਚੰਗੇ ਪਿਤਾ ਅਤੇ ਆਦਰਸ਼ ਪੁੱਤਰ ਹਨ । ਇਸ ਸਭ ਦਾ ਅੰਦਾਜ਼ਾ ਉਹਨਾਂ ਵੱਲੋਂ ਦੀਵਾਲੀ ਦੇ ਮੌਕੇ ਤੇ ਸ਼ੇਅਰ ਕੀਤੀਆਂ ਤਸਵੀਰਾਂ ਨੂੰ ਦੇਖ ਕੇ ਹੋ ਜਾਂਦਾ ਹੈ ।
ਹੋਰ ਪੜ੍ਹੋ : ਕੀ ਇਸ ਸਾਧੂ ਦੀ ਬਦ-ਦੁਆ ਕਰਕੇ ਇੰਦਰਾ ਗਾਂਧੀ ਦੀ ਹੋਈ ਸੀ ਮੌਤ !
ਇਨਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਕਿਵੇਂ ਗਰੇਵਾਲ ਪਰਿਵਾਰ ਦੀਵਾਲੀ ਦਾ ਤਿਉਹਾਰ ਮਨਾਉਂਦਾ ਹੋਇਆ ਨਜ਼ਰ ਆ ਰਿਹਾ ਹੈ ।ਗਾਇਕ ਦੀ ਪਤਨੀ ਰਵਨੀਤ ਗਰੇਵਾਲ ਵੀ ਇਨ੍ਹਾਂ ਤਸਵੀਰਾਂ ‘ਚ ਦਿਖਾਈ ਦੇ ਰਹੇ ਹਨ ਅਤੇ ਬਹੁਤ ਹੀ ਖੁਸ਼ ਹਨ।
ਗਿੱਪੀ ਗਰੇਵਾਲ ਦਾ ਵਰਕ ਫ੍ਰੰਟ
ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰੇ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ।
ਜਲਦ ਹੀ ਉਹ ਸੰਜੇ ਦੱਤ ਦੇ ਨਾਲ ਫ਼ਿਲਮ ‘ਸ਼ੇਰਾਂ ਦੀ ਕੌਮ ਪੰਜਾਬੀ’ ‘ਚ ਨਜ਼ਰ ਆਉਣਗੇ । ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਕੈਰੀ ਆਨ ਜੱਟਾ-੩’ ਆਈ ਸੀ । ਇਸ ਫ਼ਿਲਮ ਨੂੰ ਵੀ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ ਅਤੇ ਰਿਕਾਰਡ ਤੋੜ ਕਮਾਈ ਇਸ ਫ਼ਿਲਮ ਨੇ ਕੀਤੀ ਸੀ ।