ਗਿੱਪੀ ਗਰੇਵਾਲ (Gippy Grewal) ਦੇ ਪਿਤਾ ਜੀ ਦੀ ਅੱਜ ਬਰਸੀ (Father Death Anniversary )ਹੈ । ਇਸ ਮੌਕੇ ‘ਤੇ ਗਾਇਕ ਨੇ ਆਪਣੇ ਪਿਤਾ ਜੀ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਿੱਪੀ ਭਾਵੁਕ ਹੋ ਗਏ ਅਤੇ ਉਨ੍ਹਾਂ ਨੇ ਲਿਖਿਆ ‘ਅੱਜ 21 ਸਾਲ ਹੋ ਗਏ, ਮੈਂ ਤੁਹਾਨੂੰ ਹਰ ਦਿਨ ਮਿਸ ਕਰਦਾ ਹਾਂ’। ਗਿੱਪੀ ਗਰੇਵਾਲ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਆ ਰਹੇ ਹਨ ਅਤੇ ਫੈਨਸ ਇਸ ‘ਤੇ ਪ੍ਰਤੀਕਰਮ ਦਿੰਦੇ ਹੋਏ ਗਾਇਕ ਨੂੰ ਹੌਸਲਾ ਦਿੰਦੇ ਹੋਏ ਨਜ਼ਰ ਆ ਰਹੇ ਹਨ।
ਹੋਰ ਪੜ੍ਹੋ : ਗੋਆ ਦੇ ਲਗਜ਼ਰੀ ਹੋਟਲ ‘ਚ ਹੋਣ ਜਾ ਰਹੀ ਜੈਕੀ ਭਗਨਾਨੀ ਅਤੇ ਰਕੁਲਪ੍ਰੀਤ ਦੀ ਵੈਡਿੰਗ
ਅਦਾਕਾਰ ਰਘਵੀਰ ਬੋਲੀ ਨੇ ਪ੍ਰਤੀਕਰਮ ਦਿੰਦੇ ਹੋਏ ਲਿਖਿਆ ‘ਲਵ ਯੂ ਵੀਰੇ, ਗੌਡ ਬਲੈਸ ਯੂ ਵੀਰੇ, ਬਾਬਾ ਚੜਦੀਕਲਾ ‘ਚ ਰੱਖੇ ਤੁਹਾਨੂੰ ਹਮੇਸ਼ਾ । ਅੰਕਲ ਤਾਂ ਤੁਹਾਡੇ ਅੰਦਰ ਬੋਲਦੇ ਨੇ ਤੁਹਾਡੇ ਨਾਲ ਹੀ ਨੇ ਹਮੇਸ਼ਾ’। ਇਸ ਤੋਂ ਇਲਾਵਾ ਹੋਰ ਵੀ ਕਈ ਸੈਲੀਬ੍ਰੇਟੀਜ਼ ਨੇ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦਿੱਤਾ ਹੈ।
ਗਿੱਪੀ ਗਰੇਵਾਲ ਦਾ ਵਰਕ ਫ੍ਰੰਟ
ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਗਾਇਕੀ ਤੋਂ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਗਿੱਪੀ ਗਰੇਵਾਲ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਇਸ ਖੇਤਰ ‘ਚ ਵੀ ਉਨ੍ਹਾਂ ਨੇ ਮੱਲਾਂ ਮਾਰੀਆਂ । ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ ।
ਜਿਸ ਕੈਰੀ ਆਨ ਜੱਟਾ, ਅਰਦਾਸ, ਅਰਦਾਸ ਕਰਾਂ, ਹਨੀਮੂਨ, ਮਾਂ ਸਣੇ ਕਈ ਫ਼ਿਲਮਾਂ ਉਨ੍ਹਾਂ ਨੇ ਕੀਤੀਆਂ ਹਨ । ਜਲਦ ਹੀ ਉਹ ਹੋਰ ਵੀ ਕਈ ਪ੍ਰੋਜੈਕਟ ‘ਚ ਨਜ਼ਰ ਆਉਣ ਵਾਲੇ ਹਨ । ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੀ ਵਾਰਨਿੰਗ -੨ ਰਿਲੀਜ਼ ਹੋਈ ਹੈ। ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ।
View this post on Instagram
A post shared by ???????????????????? ???????????????????????? (@gippygrewal)
ਗਿੱਪੀ ਗਰੇਵਾਲ ਦੀ ਨਿੱਜੀ ਜ਼ਿੰਦਗੀ
ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਗਿੱਪੀ ਗਰੇਵਾਲ ਨੇ ਰਵਨੀਤ ਗਰੇਵਾਲ ਦੇ ਨਾਲ ਵਿਆਹ ਕਰਵਾਇਆ ਹੈ । ਜਿਸ ਤੋਂ ਉਨ੍ਹਾਂ ਦੇ ਤਿੰਨ ਬੇਟੇ ਹਨ । ਏਕਮ, ਸ਼ਿੰਦਾ ਅਤੇ ਗਰਬਾਜ਼ ਗਰੇਵਾਲ ।ਸ਼ਿੰਦਾ ਗਰੇਵਾਲ ਤਾਂ ਪਿਤਾ ਦੇ ਨਕਸ਼ੇ ਕਦਮ ‘ਤੇ ਚੱਲਦਾ ਹੋਇਆ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕਰ ਚੁੱਕਿਆ ਹੈ।