ਗਿੱਪੀ ਗਰੇਵਾਲ ਪੁੱਤਰ ਆਪਣੇ ਨਿੱਕੇ ਪੁੱਤ ਗੁਰਬਾਜ਼ ਗਰੇਵਾਲ ਨਾਲ ਮਸਤੀ ਕਰਦੇ ਆਏ ਨਜ਼ਰ, ਗੁਰਬਾਜ਼ ਦੇ ਕਿਊਟ ਅੰਦਾਜ਼ ਨੇ ਲੁੱਟਿਆ ਫੈਨਜ਼ ਦਾ ਦਿਲ
ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਨਵੀਂ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ ' ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਹਾਲ ਹੀ ਵਿੱਚ ਗਿੱਪੀ ਗਰੇਵਾਲ ਆਪਣੇ ਨਿੱਕੇ ਬੇਟੇ ਗੁਰਬਾਜ਼ ਗਰੇਵਾਲ ਨਾਲ ਮਸਤੀ ਕਰਦੇ ਨਜ਼ਰ ਆਏ, ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।
Gippy Grewal fun with Gurbaaz Grewal: ਮਸ਼ਹੂਰ ਪੰਜਾਬੀ ਗਾਇਕ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਨਵੀਂ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ ' ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਹਾਲ ਹੀ ਵਿੱਚ ਗਿੱਪੀ ਗਰੇਵਾਲ ਆਪਣੇ ਨਿੱਕੇ ਬੇਟੇ ਗੁਰਬਾਜ਼ ਗਰੇਵਾਲ ਨਾਲ ਮਸਤੀ ਕਰਦੇ ਨਜ਼ਰ ਆਏ, ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।
ਦੱਸ ਦਈਏ ਕਿ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਗਿੱਪੀ ਗਰੇਵਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਲਾਈਫ ਨਾਲ ਜੁੜੇ ਅਪਡੇਟਸ ਸ਼ੇਅਰ ਕਰਦੇ ਰਹਿੰਦੇ ਹਨ।
ਹਾਲ ਹੀ ਵਿੱਚ ਗਾਇਕ ਗਿੱਪੀ ਗਰੇਵਾਲ ਆਪਣੇ ਪਰਿਵਾਰ ਦੇ ਨਾਲ ਵਕੇਸ਼ਨਸ ਉੱਤੇ ਹਨ। ਇਸ ਦੌਰਾਨ ਉਹ ਆਪਣੇ ਬੱਚਿਆਂ ਦੇ ਨਾਲ ਮਸਤੀ ਕਰਦੇ ਹੋਏ ਨਜ਼ਰ ਆਏ। ਗਿੱਪੀ ਗਰੇਵਾਲ ਦੀ ਉਨ੍ਹਾਂ ਦੇ ਛੋਟੇ ਬੇਟੇ ਗੁਰਬਾਜ਼ ਗਰੇਵਾਲ ਨਾਲ ਇੱਕ ਵੀਡੀਓ ਵਾਇਰਲ ਹੋ ਰਹੀ ਹੈ।
ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕੇ ਕਿ ਗਿੱਪੀ ਗਰੇਵਾਲ ਗੁਰਬਾਜ਼ ਗਰੇਵਾਲ ਨੂੰ ਕੁਝ ਸਵਾਲ ਪੁੱਛਦੇ ਹੋਏ ਨਜ਼ਰ ਆ ਰਹੇ ਹਨ। ਗੁਰਬਾਜ਼ ਨੀਲੇ ਰੰਗ ਦਾ ਲਾਲੀਪੋਪ ਖਾਂਦਾ ਹੋਇਆ ਨਜ਼ਰ ਆ ਰਿਹਾ ਹੈ। ਪਾਪਾ ਵੱਲੋਂ ਪੁੱਛੇ ਗਏ ਸਵਾਲਾਂ ਦਾ ਗੁਰਬਾਜ਼ ਬਹੁਤ ਹੀ ਕਿਊਟ ਅੰਦਾਜ਼ ਵਿੱਚ ਜਵਾਬ ਦਿੰਦਾ ਹੋਇਆ ਨਜ਼ਰ ਆ ਰਿਹਾ ਹੈ।
ਹੋਰ ਪੜ੍ਹੋ : ਹਿਮਾਂਸ਼ੀ ਖੁਰਾਣਾ ਤੋਂ ਬਾਅਦ ਆਸਿਮ ਰਿਆਜ਼ ਨੂੰ ਮੁੜ ਹੋਇਆ ਪਿਆਰ, ਸ਼ੇਅਰ ਕੀਤੀ ਮਿਸਟਰੀ ਗਰਲ ਨਾਲ ਤਸਵੀਰ
ਫੈਨਜ਼ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ। ਇਸ ਵੀਡੀਓ ਉੱਤੇ ਫੈਨਜ਼ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਫੈਨਜ਼ ਨੂੰ ਗੁਰਬਾਜ਼ ਦਾ ਇਹ ਚੁਲਬੁਲਾ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ।