ਗਿੱਪੀ ਗਰੇਵਾਲ ਨੇ ਬੇਟੇ ਗੁਰਬਾਜ਼ ਨਾਲ ਸਾਂਝੀ ਕੀਤੀ ਕਿਊਟ ਵੀਡੀਓ, ਫੈਨਜ਼ ਨੂੰ ਪਸੰਦ ਆ ਰਹੀ ਹੈ ਪਿਉ-ਪੁੱਤ ਦੀ ਬਾਂਡਿੰਗ
ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੇ ਨਵੇਂ ਪ੍ਰੋਜੈਕਟਸ ਨੂੰ ਲੈ ਕੇ ਕਾਫੀ ਚਰਚਾ ਵਿੱਚ ਹਨ। ਗਿੱਪੀ ਗਰੇਵਾਲ ਨੇ ਹਾਲ ਹੀ ਵਿੱਚ ਛੋਟੇ ਪੁੱਤਰ ਗੁਰਬਾਜ਼ ਗਰੇਵਾਲ ਦੀ ਇੱਕ ਕਿਊਟ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ, ਜਿਸ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ।
Gippy Grewal shares Gurbaaz cute video: ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੇ ਨਵੇਂ ਪ੍ਰੋਜੈਕਟਸ ਨੂੰ ਲੈ ਕੇ ਕਾਫੀ ਚਰਚਾ ਵਿੱਚ ਹਨ। ਗਿੱਪੀ ਗਰੇਵਾਲ ਨੇ ਹਾਲ ਹੀ ਵਿੱਚ ਛੋਟੇ ਪੁੱਤਰ ਗੁਰਬਾਜ਼ ਗਰੇਵਾਲ ਦੀ ਇੱਕ ਕਿਊਟ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ, ਜਿਸ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ।
ਦੱਸ ਦਈਏ ਕਿ ਗਿੱਪੀ ਗਰੇਵਾਲ ਸੋਸ਼ਲ ਮੀਡੀਆ ‘ਤੇ ਬਹੁਤ ਐਕਟਿਵ ਰਹਿੰਦੇ ਹਨ। ਅਕਸਰ ਹੀ ਉਹ ਆਪਣੇ ਦਿਲ ਦੀਆਂ ਗੱਲਾਂ ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ । ਹਾਲ ਹੀ ਵਿੱਚ ਗਾਇਕ ਨੇ ਆਪਣੇ ਬੇਟੇ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਗਿੱਪੀ ਗਰੇਵਾਲ ਆਪਣੇ ਬੇਟੇ ਗੁਰਬਾਜ਼ ਦੇ ਨਾਲ ਵੀਡੀਓ ਬਣਾ ਰਹੇ ਹਨ।
ਗਿੱਪੀ ਗਰੇਵਾਲ ਨੇ ਛੋਟੇ ਬੇਟੇ ਗੁਰਬਾਜ਼ ਨਾਲ ਸਾਂਝੀ ਕੀਤੀ ਕਿਊਟ ਵੀਡੀਓ
ਗਿੱਪੀ ਗਰੇਵਾਲ ਆਪਣੇ ਬੇਟੇ ਗੁਰਬਾਜ਼ ਨਾਲ ਗੱਲਾਂ ਕਰਦੇ ਹੋਏ ਨਜ਼ਰ ਆ ਰਹੇ ਹਨ। ਗੁਰਬਾਜ਼ ਖੇਡ ਰਿਹਾ ਹੈ ਪਰ ਉਹ ਗੁਰਬਾਜ਼ ਨਾਲ ਫੋਟੋ ਫਿਲਟਰ ਲਗਾ ਕੇ ਹਾਸੇ ਤੇ ਖੇਡਿਆਂ ਕਰਦੇ ਹੋਏ ਨਜ਼ਰ ਆਏ। ਗੁਰਬਾਜ਼ ਆਪਣੀ ਤੋਤਲੀ ਅਵਾਜ਼ ਵਿੱਚ ਉਨ੍ਹਾਂ ਪਿਤਾ ਨਾਲ ਗੱਲਾਂ ਕਰਦੇ ਅਤੇ ਪੰਗੇ ਲੈਂਦਾ ਹੋਇਆ ਨਜ਼ਰ ਆਇਆ।
ਗੁਰਬਾਜ਼ ਇਸ ਵੀਡੀਓ ‘ਚ ਬਹੁਤ ਹੀ ਕਿਊਟ ਨਜ਼ਰ ਆ ਰਿਹਾ ਹੈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਕਮੈਂਟਸ ਕਰ ਰਹੇ ਹਨ। ਗਿੱਪੀ ਗਰੇਵਾਲ ਅਕਸਰ ਆਪਣੇ ਬੇਟਿਆਂ ਦੇ ਨਾਲ ਮਜ਼ੇਦਾਰ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਇਨ੍ਹਾਂ ਵੀਡੀਓਜ਼ ਨੂੰ ਬਹੁਤ ਜ਼ਿਆਦਾ ਪਸੰਦ ਵੀ ਕੀਤਾ ਜਾਂਦਾ ਹੈ ।
ਹੋਰ ਪੜ੍ਹੋ : ਫਿਲਮ 'ਪੁਸ਼ਪਾ 2' ਤੋਂ ਅੱਲੂ ਅਰਜੁਨ ਦਾ ਨਵਾਂ ਪੋਸਟਰ ਆਇਆ ਸਾਹਮਣੇ, ਵੱਖਰੇ ਅੰਦਾਜ਼ 'ਚ ਨਜ਼ਰ ਆਏ ਅੱਲੂ ਅਰਜੁਨ
ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਹਿੱਟ ਫ਼ਿਲਮਾਂ ਦਿੱਤੀਆਂ ਹਨ। ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਗਿੱਪੀ ਗਰੇਵਾਲ ਨੇ ਕਈ ਫ਼ਿਲਮਾਂ ਬਣਾਈਆਂ ਹਨ । ਜਿਸ ‘ਚ ਅਰਦਾਸ, ਅਰਦਾਸ ਕਰਾਂ , ਮਾਂ ਅਤੇ ਇਸ ਦੇ ਨਾਲ ਹੀ ਹਾਲ ਹੀ 'ਚ ਰਿਲੀਜ਼ ਹੋਈ ਫ਼ਿਲਮ ਯਾਰ ਮੇਰਾ ਤਿਤਲੀਆਂ ਵਰਗਾ ਨੂੰ ਵੀ ਬਹੁਤ ਪਸੰਦ ਕੀਤਾ ਗਿਆ। ਜਲਦ ਹੀ ਗਿੱਪੀ ਗਰੇਵਾਲ ਆਪਣੇ ਪੁੱਤ ਸਿੰਦਾ ਗਰੇਵਾਲ ਅਤੇ ਮਸ਼ਹੂਰ ਅਦਾਕਾਰਾ ਹਿਨਾ ਖਾਨ ਨਾਲ ਫਿਲਮ ਸ਼ਿੰਦਾ ਸ਼ਿੰਦਾ ਨੋ ਪਾਪਾ ਵਿੱਚ ਨਜ਼ਰ ਆਉਣਗੇ। ਇਹ ਫਿਲਮ ਜਲਦ ਹੀ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਵਾਲੀ ਹੈ।