ਗਿੱਪੀ ਗਰੇਵਾਲ ਨੇ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦੇ ਸੈੱਟ ਤੋਂ ਸਾਂਝੀ ਕੀਤੀ ਬੀਟੀਐਸ ਵੀਡੀਓ, ਵੇਖੋ ਵੀਡੀਓ
ਮਸ਼ਹੂਰ ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਫਿਲਮ ਕੈਰੀ ਆਨ ਜੱਟਾ 3 ਦੀ ਸਫਲਤਾ ਮਗਰੋਂ ਇੱਕ ਹੋਰ ਨਵੀਂ ਫਿਲਮ ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਗਿੱਪੀ ਗਰੇਵਾਲ ਦੀ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਜਲਦ ਹੀ ਰਿਲੀਜ਼ ਹੋਣ ਵਾਲੀ ਹੈ। ਹਾਲ ਹੀ 'ਚ ਗਿੱਪੀ ਗਰੇਵਾਲ ਨੇ ਫਿਲਮ ਦੇ ਸੈੱਟ ਤੋਂ ਕੁਝ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕੀਤੀਆਂ ਹਨ।
Gippy Grewal BTS Video Form Film Ardaas Sarbat De Bhale Di : ਮਸ਼ਹੂਰ ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਫਿਲਮ ਕੈਰੀ ਆਨ ਜੱਟਾ 3 ਦੀ ਸਫਲਤਾ ਮਗਰੋਂ ਇੱਕ ਹੋਰ ਨਵੀਂ ਫਿਲਮ ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਗਿੱਪੀ ਗਰੇਵਾਲ ਦੀ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਜਲਦ ਹੀ ਰਿਲੀਜ਼ ਹੋਣ ਵਾਲੀ ਹੈ। ਹਾਲ ਹੀ 'ਚ ਗਿੱਪੀ ਗਰੇਵਾਲ ਨੇ ਫਿਲਮ ਦੇ ਸੈੱਟ ਤੋਂ ਕੁਝ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕੀਤੀਆਂ ਹਨ।
ਦੱਸ ਦਈਏ ਕਿ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਗਿੱਪੀ ਗਰੇਵਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਲਾਈਫ ਨਾਲ ਜੁੜੇ ਅਪਡੇਟਸ ਸ਼ੇਅਰ ਕਰਦੇ ਰਹਿੰਦੇ ਹਨ।
ਜਲਦ ਹੀ ਗਿੱਪੀ ਗਰੇਵਾਲ ਆਪਣੀ ਨਵੀਂ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਲੈ ਕੇ ਆ ਰਹੇ ਹਨ ਜਿਸ ਦੀ ਕੁਝ ਝਲਕੀਆਂ ਉਨ੍ਹਾਂ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਉੱਤੇ ਸਾਂਝੀ ਕੀਤੀ ਹੈ। ਗਿੱਪੀ ਗਰੇਵਾਲ ਨੇ ਪੋਸਟ ਵਿੱਚ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਦੇ ਵਿੱਚ ਉਨ੍ਹਾਂ ਨੇ ਲਿਖਿਆ, ' ਹਾਸੇ ਸੱਜਣਾ ਉੱਡ-ਪੁੱਡ ਗਏ ਨੇ, ਵਿਹੜੇ ਵਿੱਚੋਂ ‘ਵਾ ਦੇ ਵਾਂਗੂੰ ਗ਼ਮ ਵੀ ਵੇਖੀਂ ਮਿੱਧੇ ਜਾਣੇ, ਜੁੱਤੀ ਥੱਲੇ ਘਾਹ ਦੇ ਵਾਂਗੂੰ, ਓਏ ਫ਼ਿਕਰਾਂ ਨੂੰ ਤਾਂ ਫ਼ੂਕਾਂ ਰੱਖੋ, ਜਾਂ ਫਿਰ ਪੀ ਜਾਓ ਚਾਹ ਦੇ ਵਾਂਗੂੰ, ਹਰ ਵੇਲ਼ੇ ਸ਼ੁਕਰਾਨਾ ਕਰੀਏ, ਮਨ ਸਿਮਰਨ ਮਾਲ਼ਾ ਫੜ੍ਹੀਏ ਜੀ, ਆਓ ਇੱਕ ਅਰਦਾਸ ਆਪਾਂ, ਸਰਬੱਤ ਦੇ ਭਲ਼ੇ ਦੀ ਕਰੀਏ ਜੀ 🙏🏻। '
ਗਿੱਪੀ ਗਰੇਵਾਲ ਦੀ ਇਹ ਨਵੀਂ ਫਿਲਮ ਇੱਕ ਧਾਰਮਿਕ ਫਿਲਮ ਹੈ। ਜੋ ਕਿ ਇੱਕ ਪਰਿਵਾਰ ਦੀ ਕਹਾਣੀ ਨੂੰ ਦਰਸਾਉਂਦੀ ਹੈ ਜੋ ਕਿ ਹਰ ਹਾਲ ਵਿੱਚ ਰੱਬ ਉੱਤੇ ਪੂਰਾ ਭਰੋਸਾ ਰੱਖਦਾ ਹੈ। ਇਹ ਫਿਲਮ 13 ਸਤੰਬਰ 2024 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।
View this post on Instagram
ਹੋਰ ਪੜ੍ਹੋ : ਰੂਪੀ ਗਿੱਲ ਸਟਾਰਰ ਫਿਲਮ 'ਬੀਬੀ ਰਜਨੀ' ਦੀ ਰਿਲੀਜ਼ ਡੇਟ ਆਈ ਸਾਹਮਣੇ, ਜਾਣੋ ਕਦੋਂ ਰਿਲੀਜ਼ ਹੋਵੇਗੀ ਫਿਲਮ
ਇਸ ਫਿਲਮ ਦੀ ਸਟਾਰ ਕਾਸਟ ਬਾਰੇ ਗੱਲ ਕਰੀਏ ਤਾਂ ਇਸ ਵਿੱਚ ਗਿੱਪੀ ਗਰੇਵਾਲ, ਜੈਸਮੀਨ ਭਸੀਨ, ਨਿਰਮਲ ਰਿਸ਼ੀ, ਗੁਰਪ੍ਰੀਤ ਘੁੱਗੀ, ਮਲਕੀਤ ਰੌਣੀ ਸਣੇ ਕਈ ਹੋਰ ਮਸ਼ਹੂਰ ਪੰਜਾਬੀ ਕਲਾਕਾਰ ਨਜ਼ਰ ਆਉਣਗੇ। ਇਹ ਫਿਲਮ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਦੀ ਪ੍ਰਰੇਣਾ ਦਿੰਦਾ ਹੈ ਜੋ ਕਿ ਇਨਸਾਨੀਅਤ ਦੀ ਭਾਵਨਾ ਨੂੰ ਭਰਵਾਂ ਹੁੰਗਾਰਾ ਦਿੰਦੀ ਹੈ। ਫੈਨਜ਼ ਅਦਾਕਾਰ ਦੀ ਇਸ ਫਿਲਮ ਨੂੰ ਵੇਖਣ ਲਈ ਕਾਫੀ ਉਤਸ਼ਾਹਿਤ ਹਨ।