ਗਿੱਪੀ ਗਰੇਵਾਲ ਨੇ ਰਵਨੀਤ ਗਰੇਵਾਲ ਦੇ ਨਾਲ ਸਾਂਝੀ ਕੀਤੀ ਕਿਊਟ ਤਸਵੀਰ, ਫੈਨਸ ਨੂੰ ਆ ਰਹੀ ਪਸੰਦ

ਗਿੱਪੀ ਗਰੇਵਾਲ (Gippy Grewal) ਅਤੇ ਰਵਨੀਤ ਗਰੇਵਾਲ (Ravneet Grewal) ਦੀ ਜੋੜੀ ਪੰਜਾਬੀ ਇੰਡਸਟਰੀ ਦੀਆਂ ਖੂਬਸੂਰਤ ਜੋੜੀਆਂ ਚੋਂ ਇੱਕ ਹੈ। ਰਵਨੀਤ ਗਰੇਵਾਲ ਦੀ ਖੂਬਸੂਰਤੀ ਕਈ ਅਭਿਨੇਤਰੀਆਂ ਨੂੰ ਮਾਤ ਦਿੰਦੀ ਹੈ। ਗਿੱਪੀ ਗਰੇਵਾਲ ਅਕਸਰ ਆਪਣੀ ਪਤਨੀ ਦੇ ਨਾਲ ਖੂਬਸੂਰਤ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਪਤਨੀ ਦੇ ਨਾਲ ਬਹੁਤ ਹੀ ਕਿਊਟ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ‘ਚ ਗਿੱਪੀ ਗਰੇਵਾਲ ਪੀਲੇ ਰੰਗ ਦੀ ਜੈਕੇਟ ‘ਚ ਨਜ਼ਰ ਆ ਰਹੇ ਹਨ, ਜਦੋਂਕਿ ਰਵਨੀਤ ਗਰੇਵਾਲ ਨੇ ਜੀਨਸ ਦੇ ਨਾਲ ਕਰੀਮ ਰੰਗ ਦੀ ਸਵੈਟਰ ਪਾਈ ਹੋਈ ਹੈ। ਖੁੱਲ੍ਹੇ ਵਾਲਾਂ ਦੇ ਨਾਲ ਰਵਨੀਤ ਬਹੁਤ ਹੀ ਸੋਹਣੀ ਲੱਗ ਰਹੀ ਹੈ।
ਹੋਰ ਪੜ੍ਹੋ : ਸ਼੍ਰੀ ਬਰਾੜ ਦੀ ਸਾਬਕਾ ਪਤਨੀ ਨੇ ਲਾਈਵ ਹੋ ਕੇ ਇੱਕ ਸ਼ਖਸ ਨੂੰ ਕੱਢੀਆਂ ਗਾਲ੍ਹਾਂ
ਗਿੱਪੀ ਪਤਨੀ ਰਵਨੀਤ ਨੂੰ ਮੰਨਦੇ ਨੇ ਆਪਣਾ ਲੱਕੀ ਚਾਰਮ
ਗਿੱਪੀ ਗਰੇਵਾਲ ਆਪਣੀ ਪਤਨੀ ਰਵਨੀਤ ਨੂੰ ਆਪਣਾ ਲੱਕੀ ਚਾਰਮ ਮੰਨਦੇ ਹਨ । ਕਿਉਂਕਿ ਗਿੱਪੀ ਦਾ ਮੰਨਣਾ ਹੈ ਕਿ ਰਵਨੀਤ ਉਨ੍ਹਾਂ ਦੀ ਜ਼ਿੰਦਗੀ ‘ਚ ਆਈ ਹੈ। ਉਹਨਾਂ ਦੇ ਕਰੀਅਰ ਨੇ ਬੁਲੰਦੀਆਂ ਨੂੰ ਛੂਹਿਆ ਹੈ ਅਤੇ ਰਵਨੀਤ ਦੇ ਨਾਲ ਵਿਆਹ ਤੋਂ ਬਾਅਦ ਉਨ੍ਹਾਂ ਨੇ ਹਿੱਟ ਗੀਤਾਂ ਦੇ ਨਾਲ-ਨਾਲ ਹਿੱਟ ਫ਼ਿਲਮਾਂ ਵੀ ਪਾਲੀਵੁੱਡ (Pollywood) ਨੂੰ ਦਿੱਤੀਆਂ ਹਨ ।
ਹੋਰ ਪੜ੍ਹੋ : ਬੱਬੂ ਮਾਨ ਦੇ ਮਾਪੇ ਨਹੀਂ ਸਨ ਚਾਹੁੰਦੇ ਕਿ ਉਹ ਗਾਇਕ ਬਣਨ, ਵਿਰੋਧ ਦੇ ਬਾਵਜੂਦ ਇੰਡਸਟਰੀ ‘ਚ ਬਣਾਈ ਜਗ੍ਹਾ
ਗਿੱਪੀ ਗਰੇਵਾਲ ਦਾ ਵਰਕ ਫ੍ਰੰਟ
ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਹੌਲੀ ਹੌਲੀ ਉਨ੍ਹਾਂ ਦੇ ਕਰੀਅਰ ਨੇ ਰਫਤਾਰ ਫੜੀ ਅਤੇ ਗੀਤਾਂ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰੇ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਸਰਾਹਿਆ ਗਿਆ । ਹੁਣ ਤੱਕ ਉਹ ਕੈਰੀ ਆਨ ਜੱਟਾ, ਅਰਦਾਸ, ਅਰਦਾਸ ਕਰਾਂ, ਮਾਂ ਸਣੇ ਕਈ ਹਿੱਟ ਫ਼ਿਲਮਾਂ ਕਰ ਚੁੱਕੇ ਹਨ । ਜਲਦ ਹੀ ਉਹ ਹੋਰ ਵੀ ਕਈ ਨਵੀਆਂ ਫ਼ਿਲਮਾਂ ‘ਚ ਨਜ਼ਰ ਆਉਣਗੇ ।